ਫਗਵਾੜਾ ਦੇ ਥਾਣਾ ਸਿਟੀ ਵਿੱਚ ਨਸ਼ੀਲੇ ਟੀਕੇ ਵੇਚਣ ਵਾਲਾ 01 ਹੋਰ ਵਿਅਕਤੀ ਗਿਰਫ਼ਤਾਰ,

ਫਗਵਾੜਾ : (ਪਵਨ ਪਿੰਕਾ) ਅੱਜ ਫਗਵਾੜਾ ਵਿਖੇ ਸਤਿੰਦਰ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਨਵਿੰਦਰ ਸਿੰਘ ਪੀ.ਪੀ.ਐਸ ਪੁਲਿਸ ਕਪਤਾਨ ਅਤੇ ਸੁਰਿੰਦਰ ਚੰਦ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਯੋਗ ਅਗਵਾਈ ਵਿਚ ਇੰਸ. ਓਂਕਾਰ ਸਿੰਘ ਬਰਾੜ ਮੁਖ ਅਫਸਰ ਥਾਣਾ ਸਿਟੀ ਫਗਵਾੜਾ ਵਲੋਂ ਨਸ਼ਿਆਂ ਖਿਲਾਫ ਅਤੇ ਮਾੜੇ ਅਨਸਰਾਂ, ਲੁਟਾਂ ਖੋਹਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਵਿਢੀ ਗਈ ਸਪੈਸ਼ਲ ਮੁਹਿੰਮ ਚਲਾਈ ਗਈ। ਮੁਕੱਦਮਾ ਨੰਬਰ 25 ਦੇ ਅਧੀਨ 22-61-85 ਐਨ.ਡੀ.ਪੀ.ਐਸ ਐਕਟ ਵਾਧਾ ਜੁਰਮ 29 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਗਵਾੜਾ ਦੀ ਤਫਤੀਸ਼ ਦੋਰਾਨ ਏ.ਐਸ.ਆਈ ਦੇਵ ਰਾਜ ਅਤੇ ਐਸ.ਆਈ ਅਮਨਦੀਪ ਸਿੰਘ ਨੇ ਹੁਸ਼ਿਆਰਪੁਰ ਰੋਡ ਗੇਟ ਨੰਬਰ 02 ਦਾਣਾ ਮੰਡੀ ਫਗਵਾੜਾ ਨਜ਼ਦੀਕ ਤੋੰ ਤਰਸੇਮ ਚੰਦ ਪੁੱਤਰ ਠਾਕੁਰ ਦਾਸ ਵਾਸੀ ਪਿੰਡ ਪੀਪਾ ਰੰਗੀ ਫਗਵਾੜਾ ਨੂੰ ਕਾਬੂ ਕਰਕੇ ਉਸ ਪਾਸੋ 17 ਨਸ਼ੀਲੇ ਟੀਕੇ ਬਿਨਾ ਲੇਵਲ ਬ੍ਰਾਮਦ ਹੋਏ। ਜਿਸਨੇ ਪੁੱਛਗਿੱਛ ਦੋਰਾਨ ਮੰਨਿਆ ਸੀ ਕਿ ਉਹ ਨਸ਼ੀਲੇ ਟੀਕੇ ਕੁਨਾਲ ਕੁਮਾਰ ਪੁੱਤਰ ਮਿਤਲੇਸ਼ ਸਿੰਘ ਵਾਸੀ ਉਕਾਰ ਨਗਰ ਥਾਣਾ ਸਿਟੀ ਫਗਵਾੜਾ ਜਿਲ੍ਹਾ ਕਪੂਰਥਲਾ ਪਾਸੋ ਖ੍ਰੀਦ ਕੇ ਵੇਚਦਾ ਹੈ। ਜਿਸ ਕਰਕੇ ਮੁੱਕਦਮਾ ਵਿੱਚ ਵਾਧਾ ਜੁਰਮ 29 ਐਨ.ਡੀ.ਪੀ.ਐਸ ਐਕਟ ਕੀਤਾ ਗਿਆ ਸੀ। ਐਸ.ਆਈ ਅਮਨਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੁਨਾਲ ਕੁਮਾਰ ਪੁੱਤਰ ਮਿਤਲੇਸ਼ ਸਿੰਘ ਵਾਸੀ ਉਕਾਰ ਨਗਰ ਨੂੰ ਗ੍ਰਿਫ਼ਤਾਰ ਕਰ ਥਾਣਾ ਸਿਟੀ ਫਗਵਾੜਾ ਵਿੱਚ ਲਿਆਉੰਦਾ ਗਿਆ।

Advertisement.....

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन