ਫਗਵਾੜਾ ਵਿਖੇ ਥਾਣਾ ਸਿਟੀ ਚ ਲੁੱਟ-ਖੋਹ ਕਰਨ ਵਾਲੇ 02 ਗਿਰਫਤਾਰ - Watan Ki Rahen

ਫਗਵਾੜਾ : (ਧਰੁਵ ਕਲੂਚਾ) ਅੱਜ ਫਗਵਾੜਾ ਵਿਖੇ ਸਤਿੰਦਰ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਨਵਿੰਦਰ ਸਿੰਘ ਪੀ.ਪੀ.ਐਸ ਪੁਲਿਸ ਕਪਤਾਨ ਅਤੇ ਸੁਰਿੰਦਰ ਚੰਦ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਯੋਗ ਅਗਵਾਈ ਵਿਚ ਇੰਸ. ਓਂਕਾਰ ਸਿੰਘ ਬਰਾੜ ਮੁਖ ਅਫਸਰ ਥਾਣਾ ਸਿਟੀ ਫਗਵਾੜਾ ਵਲੋਂ ਨਸ਼ੇ ਵੇਚਣ ਵਾਲਿਆ ਖਿਲਾਫ਼ ਅਤੇ ਮਾੜੇ ਅਨਸਰਾ, ਲੁੱਟਾ-ਖੋਹਾ ਕਰਨ ਵਾਲੇ ਵਿਅਕਤੀਆ ਦੇ ਖਿਲਾਫ਼ ਨੂੰ ਸਪੈਸ਼ਲ ਮੁਹਿੰਮ ਚਲਾਈ ਗਈ। ਜਿਵੇੰ ਕਿ ਪਿਛਲੇ ਦਿਨੀ ਹੋਇਆ ਵੱਖ-ਵੱਖ ਚੋਰੀਆ, ਖੋਹ ਅਤੇ ਠੇਕਾ ਲੁੱਟਣ ਦੀਆਂ ਘਟਨਾਵਾਂ ਨੂੰ ਹਲ ਕਰਨ ਲਈ ਸਪੈਸ਼ਲ ਟੀਮਾ ਦਾ ਗਠਨ ਕੀਤਾ ਗਿਆ ਹੈ। ਇਸੇ ਮੁਹਿੰਮ ਤਹਿਤ ਮੁਕੱਦਮਾ ਨੰਬਰ 48 ਮਿੱਤੀ 19.02.2020 ਅਧੀਨ 379-ਬੀ ਆਈ.ਪੀ.ਸੀ ਥਾਣਾ ਸਿਟੀ ਫਗਵਾੜਾ ਬਰਬਿਆਨ ਅਨੂੰ ਪਤਨੀ ਭੁਪਿੰਦਰ ਸਿੰਘ ਵਾਸੀ ਨਵੀ ਅਬਾਦੀ ਨਰੰਗ ਸ਼ਾਹ ਪੁਰ ਸਤਨਾਮਪੁਰਾ ਥਾਣਾ ਸਤਨਾਮਪੁਰਾ ਫਗਵਾੜਾ ਦਰਜ ਰਜਿਸਟਰ ਹੋਇਆ ਕਿ ਉਹ ਝਟਕੇਈਆ ਚੋੰਕ ਨੇੜੇ ਬਜਾਰ ਵਿੱਚ ਸੀ ਤਾਂ ਕਿਸੇ ਨਾਮਲੂਮ ਵਿਅਕਤੀਆ ਨੇ ਪਰਸ ਖੋਹ ਕੇ ਮੋਕੇ ਤੇ ਭੱਜ ਗਏ ਸੀ। ਮਿਤੀ 21.02.2020 ਨੂੰ ਏ.ਐਸ.ਆਈ ਤਰਸੇਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖਬਰ ਖਾਸ ਦੀ ਇਤਲਾਹ ਤੇ ਦੋਸ਼ੀਆ ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕਰਕੇ ਉਕਤ ਮੁਕੱਦਮਾ ਵਿੱਚ ਖੋਹਿਆ ਪਰਸ ਬ੍ਰਾਮਦ ਕਰ ਲਿਆ ਹੈ। ਫੜੇ ਗਏ ਦੋਸ਼ੀਆ ਦੀ ਪਹਿਚਾਣ ਸਨੀ ਪੁੱਤਰ ਸੰਤੋਖ ਰਾਮ ਵਾਸੀ ਦਾਦੂਵਾਲ ਥਾਣਾ ਜਮਸ਼ੇਰ ਜਿਲ੍ਹਾ ਜਲੰਧਰ, ਸੁਖਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਸਲਾਰਪੁਰ ਥਾਣਾ ਜਮਸ਼ੇਰ ਜਿਲ੍ਹਾ ਜਲੰਧਰ ਦੀ ਹੋਈ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन