ਨੋਬਲ ਕਾਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਅਤੇ ਲੋਕਾਂ ਨੂੰ ਇਸ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਦੀ

ਫਗਵਾੜਾ (ਧਰੁਵ ਕਲੂਚਾ) ਨੋਬਲ ਕਾਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਅਤੇ ਲੋਕਾਂ ਨੂੰ ਇਸ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਗਵਾੜਾ ਨੇ ਕੀਤਾ ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਅਜੇ ਤੱਕ ਇਸ ਬਿਮਾਰੀ ਦਾ ਕੋਈ ਵੀ ਮਰੀਜ਼ ਸਾਹਮਣੇ ਨਹੀ ਆਇਆ ਹੈ ਅਤੇ ਨਾ ਹੀ ਕਿਸੇ ਵੀ ਸ਼ਕੀ ਮਰੀਜ਼ ਦੀ ਪੁਸ਼ਟੀ ਹੋਈ ਹੈ ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਨਜਿੱਠਣ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨੋਬਲ ਕਰੋਨਾ ਵਾਇਰਸ ਇੱਕ ਨਵੀਂ ਕਿਸਮ ਦਾ ਵਾਇਰਸ ਹੈ ਜ਼ੋ ਪਹਿਲੀ ਵਾਰ ਚੀਨ ਦੇ ਬੁਹਾਨ ਹੁਬਈ ਪ੍ਰੋਵਿਸ ਵਿਖੇ ਪਾਇਆ ਗਿਆ ਹੈ ਪਰ ਇਸ ਦੀ ਪੁਸ਼ਟੀ ਅਜੇ ਤੱਕ ਨਹੀਂ ਹੋ ਸਕੀ ਕਿ ਇਹ ਵਾਇਰਸ ਕਿੱਥੋਂ ਆਇਆ ਹੈ ਉਨ੍ਹਾਂ ਕਿਹਾ ਕਿ ਇਹ ਇੱਕ ਵੱਡੇ ਪੱਧਰ ਦਾ ਵਾਇਰਸ ਹੈ। ਜ਼ੋ ਮਨੁੱਖ ਦੇ ਨਾਲ ਨਾਲ ਜਾਨਵਰਾਂ ਚ ਵੀ ਫੈਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਵਾਇਰਸ ਦੇ ਲੱਛਣਾਂ ਚ ਬੁਖਾਰ, ਖਾਂਸੀ, ਅਤੇ ਸਾਹ ਲੈਣ ਚ ਤਕਲੀਫ ਹੋਣਾ ਆਦਿ ਸ਼ਾਮਿਲ ਹੈ ਉਨ੍ਹਾਂ ਕਿਹਾ ਕਿ ਇਸ ਵਾਇਰਸ ਦੇ ਬਾਰੇ ਚ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ104 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement....

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन