ਫਗਵਾੜਾ ਸਬ ਡਵੀਜਨ ਨੂੰ ਸੈਨਿਟਾਈਜ ਕਰਨ ਦਾ ਕੰਮ ਹੋਇਆ ਮੁਕੱਮਲ - ਬਲਵਿੰਦਰ ਸਿੰਘ ਧਾਲੀਵਾਲ * 14 ਅਪ੍ਰੈਲ ਤੱਕ ਸੰਯਮ ਨਾਲ ਲਾਕ ਡਾਊਨ ਦੀ ਪਾਲਣਾ ਕਰਨ ਲੋਕ

ਫਗਵਾੜਾ 31 ਮਾਰਚ (ਗੁਲਸ਼ਨ ਬਤਰਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਏ.ਡੀ.ਸੀ. ਫਗਵਾੜਾ ਗੁਰਮੀਤ ਸਿੰਘ ਮੁਲਤਾਨੀ ਦੇ ਦਫਤਰ 'ਚ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਫਗਵਾੜਾ ਵਿਚ ਜਾਰੀ ਸੈਨੀਟਾਈਜੇਸ਼ਨ ਦੇ ਕੰਮ ਬਾਰੇ ਜਾਣਕਾਰੀ ਲਈ। ਅਧਿਕਾਰੀਆਂ ਨੇ ਉਨਾਂ ਨੂੰ ਦੱਸਿਆ ਕਿ ਫਗਵਾੜਾ ਨੂੰ ਸੈਨੀਟਾਈਜ ਕਰਨ ਦਾ ਕੰਮ ਮੁਕੱਮਲ ਕਰ ਲਿਆ ਗਿਆ ਹੈ। ਸ਼ਹਿਰ ਤੋਂ ਇਲਾਵਾ ਪਿੰਡਾਂ ਵਿਚ ਸਾਰੇ ਰਿਹਾਇਸ਼ੀ ਇਲਾਕਿਆਂ, ਮੁਹੱਲਿਆਂ ਅਤੇ ਕਲੋਨੀਆਂ ਨੂੰ ਪੂਰੀ ਤਰਾਂ ਸੈਨੀਟਾਈਜ ਕੀਤਾ ਗਿਆ ਹੈ। ਇਸ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਹ ਤਸੱਲੀ ਦੀ ਗੱਲ ਹੈ ਕਿ ਫਗਵਾੜਾ ਸਮੇਤ ਪੂਰੇ ਜਿਲਾ ਕਪੂਰਥਲਾ ਵਿਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਰਕਾਰੀ ਹੁਕਮਾ ਤੱਕ ਪੂਰੀ ਸਤਰਕਤਾ ਵਰਤੀ ਜਾਵੇਗੀ। ਸ਼ਹਿਰ ਅਤੇ ਪਿੰਡਾਂ ਨੂੰ ਸੈਨੀਟਾਈਜ ਕਰਨ ਦਾ ਕੰਮ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਚੁੱਕਾ ਹੈ ਫਿਰ ਵੀ ਜੇਕਰ ਕੋਈ ਮੁਹੱਲਾ ਇਸ ਤੋਂ ਵਾਂਝਾ ਰਹਿ ਗਿਆ ਹੋਵੇ ਤਾਂ ਉੱਥੋਂ ਦੇ ਵਸਨੀਕ ਖੁਦ ਉਨਾਂ ਨਾਲ ਜਾਂ ਕਾਰਪੋਰੇਸ਼ਨ ਕਮੀਸ਼ਨਰ ਗੁਰਮੀਤ ਸਿੰਘ ਮੁਲਤਾਨੀ ਨਾਲ ਰਾਬਤਾ ਕਰ ਸਕਦੇ ਹਨ। ਉਨਾਂ ਲੋਕਾਂ ਨੂੰ ਇਕ ਵਾਰ ਫਿਰ ਅਪੀਲ ਕੀਤੀ ਕਿ ਆਪਣੀ ਸਿਹਤ ਪ੍ਰਤੀ ਗੰਭੀਰਤਾ ਰੱਖਣ ਅਤੇ ਲਾਕ ਡਾਊਨ ਦੇ ਹੁਕਮਾ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਜੇਕਰ 14 ਅਪ੍ਰੈਲ ਤੱਕ ਅਸੀਂ ਇਸੇ ਤਰਾਂ ਸੰਯਮ ਰੱਖਾਂਗੇ ਤਾਂ ਕੋਰੋਨਾ ਵਾਇਰਸ ਨੂੰ ਪੂਰੀ ਤਰਾਂ ਸ਼ਿਕਸਤ ਦੇਣ ਵਿਚ ਜਰੂਰ ਸਫਲਤਾ ਮਿਲੇਗੀ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸੀਨੀਅਰ ਕਾਂਗਰਸ ਆਗੂ ਵਿਨੋਦ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਕੌਂਸਲਰ ਦਰਸ਼ਨ ਲਾਲ ਧਰਮਸੋਤ, ਸੰਜੀਵ ਗੁਪਤਾ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕਪੂਰਥਲਾ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ 10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ ਸਰਕਾਰੀ ਦਫਤਰ ਤੇ ਬੈਂਕ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन