ਸਲਮ ਬਸਤੀਆਂ 'ਚ ਵਿਧਾਇਕ ਧਾਲੀਵਾਲ ਨੇ ਅੱਜ ਤੀਸਰੇ ਦਿਨ ਭੇਜਿਆ ਦੋ ਹਜ਼ਾਰ ਲੋਕਾਂ ਦਾ ਖਾਣਾ * ਕਿਹਾ - ਕਰੋਨਾ ਵਾਇਰਸ ਦੀ ਗੰਭੀਰਤਾ ਨੂੰ ਸਮਝਣ ਲੋਕ ਘਰਾਂ ਵਿੱਚ ਹੀ ਰਹਿਣ ।

ਫਗਵਾੜਾ 25 ਮਾਰਚ (ਪਵਨ ਪਿੰਕਾ) ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਚਲਦੇ ਘਰਾਂ 'ਚ ਕੈਦ ਹੋ ਕੇ ਰਹਿਣ ਨੂੰ ਮਜਬੂਰ ਸਲਮ ਬਸਤੀਆਂ ਦੇ ਦਿਹਾੜੀਦਾਰ ਗਰੀਬ ਲੋਕਾਂ ਦੀ ਸਹੂਲਤ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਦੋ ਹਜਾਰ ਲੋਕਾਂ ਦਾ ਖਾਣਾ ਤਿਆਰ ਕਰਕੇ ਹੁਸ਼ਿਆਰਪੁਰ ਰੋਡ ਸਬਜੀ ਮੰਡੀ, ਛੱਜ ਕਲੋਨੀ ਅਤੇ ਪਹਿਚਾਨ ਨਗਰ ਇਲਾਕਿਆਂ ਦੀਆਂ ਸਲਮ ਬਸਤੀਆਂ ਵਿਚ ਭੇਜਿਆ। ਇਹ ਖਾਣਾ ਵਿਧਾਇਕ ਧਾਲੀਵਾਲ ਦੇ ਸਪੁੱਤਰ ਕਮਲ ਧਾਲੀਵਾਲ ਅਤੇ ਹਨੀ ਧਾਲੀਵਾਲ  ਦੀ ਦੇਖਰੇਖ ਹੇਠ  ਰਘੂ ਸ਼ਰਮਾ,  ਈਸ਼ੂ ਵਰਮਾਨੀ, ਪੰਕਜ, ਉਦੈ ਖੁੱਲਰ, ਮਨ ਸਰਮਾ ਆਦਿ ਨੇ ਆਪਣੇ ਹੱਥੀਂ ਵਰਤਾਇਆ। ਜਿਕਰਯੋਗ ਹੈ ਕਿ ਬੀਤੇ ਦਿਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਆਪਣੇ ਹੱਥੀਂ ਸਲਮ ਬਸਤੀਆਂ ਵਿਚ ਵੰਡਣ ਦੀ ਸ਼ੁਰੂਆਤ ਕੀਤੀ ਸੀ ਅਤੇ ਕਿਹਾ ਸੀ ਕਿ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਜਦੋਂ ਤੱਕ ਇਹ ਲੋਕ ਰੁਜਗਾਰ ਲਈ ਬਾਹਰ ਨਹੀਂ ਨਿਕਲ ਸਕਦੇ ਉਸ ਸਮੇਂ ਤਕ ਰੋਜਾਨਾ ਇਹ ਸੇਵਾ ਜਾਰੀ ਰੱਖੀ ਜਾਵੇਗੀ। ਦੂਸਰੇ ਪਾਸੇ ਵਿਧਾਇਕ ਧਾਲੀਵਾਲ  ਦੇ ਸਪੁੱਤਰ ਕਮਲ ਧਾਲੀਵਾਲ ਅਤੇ ਹਨੀ ਧਾਲੀਵਾਲ ਨੇ ਕਿਹਾ ਕਿ  ਉੱਥੇ ਹੀ ਲੋੜਵੰਦ ਲੋਕਾਂ ਦੀ ਸਹਾਇਤਾ ਵਿਚ ਵੀ ਕੋਈ ਕਸਰ ਨਾ ਛੱਡੀ ਜਾਵੇ ਇਸ ਦੇ ਨਾਲ ਹੀ ਉਨਾ ਅੱਜ ਇਕ ਵਾਰ ਫਿਰ ਫਗਵਾੜਾ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਰਹਿਣ ਵਾਲੇ ਨਾਗਰਿਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਤੁਸੀਂ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन