ਡਿਪਟੀ ਕਮਿਸ਼ਨਰ ਵੱਲੋਂ ਸੰਸਥਾਵਾਂ ਨੂੰ ਜਨਤਕ ਇਕੱਠ ਵਾਲੇ ਸਮਾਗਮ ਨਾ ਕਰਨ ਦੀ ਅਪੀਲ *ਜ਼ਿਲਾ ਵਾਸੀਆਂ ਨੂੰ ਇਹਤਿਆਤ ਵਜੋਂ ਭੀੜ ਵਾਲੇ ਸਥਾਨਾਂ ਤੋਂ ਦੂਰ ਰਹਿਣ ਲਈ ਕਿਹਾ

ਕਪੂਰਥਲਾ, 7 ਮਾਰਚ : ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲਾ ਵਾਸੀਆਂ ਨੂੰ ਇਹਤਿਆਤ ਵਜੋਂ ਭੀੜ ਵਾਲੇ ਸਥਾਨਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੀ ਗਈ ਸਿਹਤ ਸਲਾਹ ਦੇ ਮੱਦੇਨਜ਼ਰ ਜ਼ਿਲੇ ਵਿਚ ਜਨਤਕ ਇਕੱਠ ਵਾਲੇ ਸਰਕਾਰੀ ਸਮਾਗਮ ਅਤੇ ਹੋਰ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀ ਅਪੀਲ ’ਤੇ ਲੋਕਾਂ ਦੇ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਆਯੋਜਕਾਂ ਵੱਲੋਂ ਭਲਕੇ ਦਾਣਾ ਮੰਡੀ ਕਪੂਰਥਲਾ ਵਿਖੇ ਹੋਣ ਵਾਲਾ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਸਮੂਹ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਹੋਰਨਾਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿਚ ਹਾਲ ਦੀ ਘੜੀ ਕੋਈ ਵੀ ਜਨਤਕ ਇਕੱਠ ਵਾਲੇ ਸਮਾਗਮ ਨਾ ਕਰਨ। ਉਨਾਂ ਕਿਹਾ ਕਿ ਜੇਕਰ ਫਿਰ ਵੀ ਅਜਿਹੇ ਪ੍ਰੋਗਰਾਮ ਜਾਂ ਸਮਾਗਮ ਕਰਨੇ ਬੇਹੱਦ ਲੋੜੀਂਦੇ ਹਨ ਤਾਂ ਇਸ ਦੌਰਾਨ ਸਰਕਾਰ ਵੱਲੋਂ ਭੀੜ ਵਿਚ ਜਾਣ ਸਮੇਂ ਕਰਨ ਅਤੇ ਨਾ ਕਰਨ ਵਾਲੇ ਕੰਮਾਂ ਅਤੇ ਸਾਵਧਾਨੀਆਂ ਦਾ ਪੂਰਾ ਖਿਆਲ ਰੱਖਿਆ ਜਾਵੇ।  ਉਨਾਂ ਕਿਹਾ ਕਿ ਸਿਹਤ ਸਲਾਹ ਅਨੁਸਾਰ ਭੀੜ ਵਾਲੇ ਸਮਾਗਮਾਂ ਦੌਰਾਨ ਕਿਸੇ ਨਾਲ ਹੱਥ ਨਹੀਂ ਮਿਲਾਉਣਾ ਚਾਹੀਦਾ, ਗਲਵੱਕੜੀ ਨਹੀਂ ਪਾਉਣੀ ਚਾਹੀਦੀ ਅਤੇ ਖੁੱਲੇ ਵਿਚ ਥੁੱਕਣਾ ਨਹੀਂ ਚਾਹੀਦਾ। ਜਿਸ ਵਿਅਕਤੀ ਨੂੰ ਬੁਖਾਰ ਹੈ, ਉਸ ਨੂੰ ਭੀੜ ਵਿਚ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ, ਉਸ ਵਿਅਕਤੀ ਤੋਂ ਲੱਗਭਗ 1 ਮੀਟਰ ਦੀ ਦੂਰੀ ਰੱਖਣੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ, ਉਸ ਨੂੰ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ, ਉਸ ਨੂੰ ਲਾਜਮੀ ਤੌਰ ’ਤੇ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਰਿਪੋਰਟ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੇ ਪਿਛਲੇ 14 ਦਿਨਾਂ ਦੌਰਾਨ ਚੀਨ, ਦੱਖਣੀ ਕੋਰੀਆ, ਇਟਲੀ, ਈਰਾਨ, ਜਾਪਾਨ, ਹਾਂਗਕਾਂਗ, ਥਾਈਲੈਂਡ, ਮਕਾੳੂ, ਵੀਅਤਨਾਮ, ਸਿੰਗਾਪੁਰ, ਮਲੇਸ਼ੀਆ, ਇੰਡੋਨੇਸ਼ੀਆ, ਤਾਇਵਾਨ ਅਤੇ ਨੇਪਾਲ ਆਦਿ ਦੀ ਯਾਤਰਾ ਕੀਤੀ ਹੋਵੇ ਤਾਂ ਉਸ ਨੂੰ 14 ਦਿਨਾਂ ਲਈ ਘਰ ਵਿਚ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਭੀੜ ਵਾਲੇ ਸਥਾਨ ’ਤੇ ਨਹੀਂ ਜਾਣਾ ਚਾਹੀਦਾ। ਉਨਾਂ ਕਿਹਾ ਕਿ ਜਾਰੀ ਸਲਾਹ ਅਨੁਸਾਰ ਸਿਹਤਮੰਦ ਵਿਅਕਤੀ ਜਿਸ ਨੂੰ ਖੰਘ, ਬੁਖਾਰ ਨਹੀਂ ਹੈ, ਨੂੰ ਮਾਸਕ ਦੀ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਹੋ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲੇ ਵਿਚ ਫਿਲਹਾਲ ਕੋਈ ਵੀ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ, ਜਿਨਾਂ ’ਤੇ ਲੋਕਾਂ ਨੂੰ ਯਕੀਨ ਨਹੀਂ ਕਰਨਾ ਚਾਹੀਦਾ। ਉਨਾਂ ਕਿਹਾ ਕਿ ਇਸ ਸਬੰਧੀ ਪੁਖਤਾ ਅਤੇ ਸਹੀ ਜਾਣਕਾਰੀ ਸਿਹਤ ਵਿਭਾਗ ਤੋਂ ਲਈ ਜਾ ਸਕਦੀ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन