ਡੀ.ਸੀ. ਅਤੇ ਐਸ.ਐਸ.ਪੀ ਕਪੂਰਥਲਾ ਨੇ ਫਗਵਾੜਾ ਦੌਰਾ ਕਰਕੇ ਲਿਆ ਹਾਲਾਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ * ਵਾਰਡ ਪੱਧਰ ਤੇ ਦਵਾਈ ਦਾ ਛਿੜਕਾਅ ਸ਼ੁਰੂ - ਧਾਲੀਵਾਲ

ਫਗਵਾੜਾ 25 ਮਾਰਚ (ਗੁਲਸ਼ਨ ਬਤਰਾ) ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਰਫਿਊ ਦੇ ਜਾਰੀ ਨਿਰਦੇਸ਼ਾਂ ਤੇ ਹੋ ਰਹੇ ਅਮਲ ਅਤੇ ਲੋਕਾਂ ਦੀ ਸਹੂਲਤ ਲਈ ਕੀਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮੀਸ਼ਨਰ ਕਪੂਰਥਲਾ ਦੀਪਤੀ ਉੱਪਲ ਅਤੇ ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਨੇ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਐਸ.ਡੀ.ਐਮ. ਫਗਵਾੜਾ ਗੁਰਵਿੰਦਰ ਸਿੰਘ ਜੋਹਲ, ਏ.ਡੀ.ਸੀ. ਗੁਰਮੀਤ ਸਿੰਘ ਮੁਲਤਾਨੀ, ਐਸ.ਪੀ. ਮਨਵਿੰਦਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਵੀ ਉਚੇਰੇ ਤੌਰ ਤੇ ਮੋਜੂਦ ਰਹੇ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਫਗਵਾੜਾ ਸਬ-ਡਵੀਜਨ ਦੇ ਸਮੂਹ ਪਿੰਡਾਂ ਅਤੇ ਸ਼ਹਿਰ ਵਾਸੀਆਂ ਦੀ ਸਿਹਤ ਸੁਰੱਖਿਆ ਅਤੇ ਸਹੂਲਤਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।ਡੇਅਰੀ ਪ੍ਰੋਡਕਟਾਂ ਦੀ ਸੁਚਾਰੂ ਸਪਲਾਈ ਅਤੇ ਦਵਾਈਆਂ ਦੀ ਖਰੀਦ ਲਈ ਸਵੇਰੇ 5 ਤੋਂ 8 ਵਜੇ ਤਕ ਜਦਕਿ ਕਰਿਆਨਾ ਵਗੈਰਾ ਖਰੀਦਣ ਲਈ ਦੁਪਿਹਰ 2 ਤੋਂ ਸ਼ਾਮ 6 ਵਜੇ ਤਕ ਦੀ ਛੂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਬਜੀ ਅਤੇ ਫਰੂਟ ਵੇਚਣ ਵਾਲਿਆਂ ਨੂੰ ਗਲੀਆਂ ਮੁਹੱਲਿਆਂ ਵਿਚ ਜਾ ਕੇ ਵਿਕਰੀ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਜਦੋਂ ਕੋਈ ਵੀ ਸਮਾਨ ਲੈਣ ਲਈ ਘਰੋਂ ਬਾਹਰ ਆਉਣ ਤਾਂ ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ ਦੁਕਾਨਾਂ ਜਾਂ ਰੇਹੜੀਆਂ ਉਪਰ ਭੀੜ ਨਾ ਪਾਉਣ। ਉਨ੍ਹਾਂ ਦੱਸਿਆ ਕਿ ਮੁਹੱਲਿਆਂ ਵਿਚ ਦਵਾਈ ਦਾ ਛਿੜਕਾਅ ਕਰਨ ਲਈ ਕਰੀਬ ਡੇਢ ਦਰਜਨ ਟੀਮਾਂ ਦੀ ਡਿਉਟੀ ਲਗਾਈ ਗਈ ਹੈ ਅਤੇ ਇਸ ਕੰਮ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਮਸ਼ੀਨਰੀ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਵਿਨੋਦ ਵਰਮਾਨੀ, ਗੁਰਜੀਤ ਪਾਲ ਵਾਲੀਆ, ਕਮਲ ਧਾਲੀਵਾਲ, ਹਨੀ ਧਾਲੀਵਾਲ, ਰਘੂ ਸ਼ਰਮਾ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन