ਮੈਡੀਕਲ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ

ਕਪੂਰਥਲਾ 24 ਅਪ੍ਰੈਲ : ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳੂ ਅਤੇ ਮਿਤੀ 15 ਅਪ੍ਰੈਲ 2020 ਨੂੰ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਮੈਡੀਕਲ ਟੈਸਟਿੰਗ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰਾਂ ਨੂੰ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿੳੂ ਦੌਰਾਨ ਖੁੱਲੇ ਰੱਖਣ ਦੇ ਹੁਕਮ ਕੀਤੇ ਗਏ ਸਨ। ਮੈਡੀਕਲ ਟੈਸਟਿੰਗ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰਾਂ ਦੇ ਮਾਲਕਾਂ ਵੱਲੋਂ ਹੁਣ ਜ਼ਿਲਾ ਮੈਜਿਸਟ੍ਰੇਟ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕਾਫੀ ਲੋਕਾਂ ਦਾ ਸਵੇਰੇ ਖਾਲੀ ਪੇਟ ਟੈਸਟ ਕੀਤਾ ਜਾਂਦਾ ਹੈ, ਜਿਸ ਕਾਰਨ ਆਮ ਪਬਲਿਕ ਨੂੰ ਆਪਣੇ ਮੈਡੀਕਲ ਟੈਸਟ ਅਤੇ ਸਕੈਨਿੰਗ ਆਦਿ ਕਰਾਉਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ।
  ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਉਕਤ ਨੂੰ ਮੁੱਖ ਰੱਖਦਿਆਂ ਇਸ ਸਬੰਧੀ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਮੈਡੀਕਲ ਟੈਸਟਿੰਗ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਹਦਾਇਤ ਕੀਤੀ ਗਈ ਹੈ ਕਿ ਪਬਲਿਕ ਨੂੰ ਐਪੁਆਇੰਟਮੈਂਟ ਫੋਟ ਰਾਹੀਂ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਲੈਬਾਰਟਰੀ/ਸਕੈਨਿੰਗ ਸੈਂਟਰ ਵਿਚ ਲੋਕਾਂ ਦੀ ਜ਼ਿਆਦਾ ਭੀੜ ਇਕੱਤਰ ਨਾ ਹੋ ਸਕੇ। ਇਸ ਦੇ ਨਾਲ ਹੀ ਮੈਡੀਕਲ ਲੈਬਾਰਟਰੀਆਂ/ਸਕੈਨਿੰਗ ਸੈਂਟਰਾਂ ਵੱਲੋਂ ਲੋਕਾਂ ਨੂੰ ਉਨਾਂ ਦੀ ਟੈਸਟ ਦੀ ਰਿਪੋਰਟ ਵਟਸਐਪ/ਈਮੇਲ ਰਾਹੀਂ ਭੇਜਣ ਲਈ ਕਿਹਾ ਗਿਆ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਣ ਤੋਂ ਰੋਕਣ ਲਈ ਪੰਜਾਬ ਅੰਦਰ ਹਰੇਕ ਵਿਅਕਤੀ ਦੇ ਮੂੰਹ ’ਤੇ ਮਾਸਕ (ਸੂਤੀ ਕੱਪੜੇ ਦਾ ਮਾਸਕ ਜਾਂ ਟਿ੍ਰਪਲ ਲੇਅਰ ਮਾਸਕ ਜਾਂ ਰੁਮਾਲ, ਦੁਪੱਟਾ, ਪਰਨਾ ਆਦਿ) ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸ ਲਈ ਹਰੇਕ ਅਦਾਰਾ ਇਹ ਯਕੀਨੀ ਬਣਾਏਗਾ ਕਿ ਆਉਣ ਵਾਲੇ ਹਰੇਕ ਵਿਅਕਤੀ ਨੇ ਮਾਸਕ ਜ਼ਰੂਰ ਲਗਾਇਆ ਹੋਵੇ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਅਤੇ ਵੱਖ-ਵੱਖ ਸਿਹਤ ਅਥਾਰਟੀਆਂ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ (ਘੱਟੋ-ਘੱਟ 2 ਮੀਟਰ) ਦੀ ਪਾਲਣਾ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਸਥਾਨਾਂ/ਸੜਕਾਂ ਆਦਿ ’ਤੇ ਥੁੱਕਣ ਦੀ ਸਖ਼ਤ ਮਨਾਹੀ ਹੋਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन