ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ ਬਲਾਕ ਪ੍ਰਧਾਨ ਸੰਜੀਵ ਬੁੱਗਾ ਅਤੇ ਦਲਜੀਤ ਰਾਜੂ ਨਾਲ ਮੀਟਿੰਗ * ਕਣਕ ਅਤੇ ਰਾਸ਼ਨ ਦੀ ਵੰਡ ਸਬੰਧੀ ਲਿਆ ਜਾਇਜਾ

ਫਗਵਾੜਾ 25 ਅਪ੍ਰੈਲ (ਪਵਨ ਪਿੰਕਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਸਾਬਕਾ ਕੌਂਸਲਰ ਅਤੇ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਭੇਜੀ ਕਣਕ ਅਤੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਸੰਜੀਵ ਬੁੱਗਾ ਅਤੇ ਦਲਜੀਤ ਰਾਜੂ ਨੇ ਵਿਧਾਇਕ ਧਾਲੀਵਾਲ ਨੂੰ ਦੱਸਿਆ ਕਿ ਸਰਕਾਰ ਵਲੋਂ ਭੇਜੀ ਕਣਕ ਅਤੇ ਰਾਸ਼ਨ ਦੀਆਂ ਕਿੱਟਾਂ ਹਰ ਲੋੜਵੰਦ ਤੱਕ ਬਿਨਾ ਕਿਸੇ ਸਿਆਸੀ ਵਿਤਕਰੇ ਬਾਜੀ ਤੋਂ ਪਹੁੰਚਾ ਦਿੱਤੀਆਂ ਗਈਆਂ ਹਨ। ਸ਼ਹਿਰ ਦੇ ਇਕ ਦੋ ਵਾਰਡ ਅਤੇ ਕੁੱਝ ਪਿੰਡਾਂ ਵਿਚ ਵੰਡ ਦਾ ਕੰਮ ਜਾਰੀ ਹੈ ਜੋ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਹਰ ਸੰਭਵ ਰਾਹਤ ਪਹੁੰਚਾ ਰਹੀ ਹੈ। ਕੋਰੋਨਾ ਵਾਇਰਸ ਦੇ ਖਾਤਮ ਦੀ ਲੜਾਈ ਵਿੱਚ ਲੱਗੇ ਡਾਕਟਰੀ ਸਟਾਫ, ਸਫਾਈ ਸੇਵਕਾਂ ਅਤੇ ਪੁਲਿਸ ਮੁਲਾਜਮਾ ਨੂੰ ਵੀ ਆਤਮ ਸੁਰੱਖਿਆ ਲਈ ਜਰੂਰੀ ਉਪਕਰਣਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਫਗਵਾੜਾ ਵਿਧਾਨਸਭਾ ਹਲਕੇ ਵਿਚ ਕੋਈ ਲੋੜਵੰਦ ਗਰੀਬ ਪਰਿਵਾਰ ਹੁਣ ਵੀ ਸਰਕਾਰੀ ਰਾਸ਼ਨ ਜਾਂ ਕਣਕ ਦੀ ਸਹਾਇਤਾ ਤੋਂ ਵਾਂਝਾ ਹੈ ਤਾਂ ਬਲਾਕ ਪ੍ਰਧਾਨਾਂ ਜਾਂ ਖੁਦ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਫਗਵਾੜਾ ਵਿਚ ਕਿਸੇ ਵੀ ਪਰਿਵਾਰ ਨੂੰ ਕੋਰੋਨਾ ਕਰਫਿਉ ਦੌਰਾਨ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸੀਨੀਅਰ ਆਗੂ ਵਿਨੋਦ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਮਾਰਕਿਟ ਕਮੇਟੀ ਮੈਂਬਰ ਜਗਜੀਤ ਬਿੱਟੂ, ਅਸ਼ਵਨੀ ਸ਼ਰਮਾ, ਵਿੱਕੀ ਰਾਣੀਪੁਰ, ਮੁਕੇਸ਼ ਢੱਲਾ, ਯੂਥ ਕਾਂਗਰਸੀ ਆਗੂ ਕਮਲ ਧਾਲੀਵਾਲ, ਵਿਜੇ ਬਸੰਤ ਨਗਰ, ਕੁਲਦੀਪ ਸ਼ਰਮਾ, ਅਰੁਣ ਧੀਰ, ਪਿੰਕੀ, ਸੁਨੀਲ ਸ਼ਰਮਾ, ਪ੍ਰਦੀਪ ਕੁਮਾਰ, ਅਮਰਿੰਦਰ ਸਿੰਘ, ਹਨੀ ਧਾਲੀਵਾਲ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन