ਸਬਜੀ ਮੰਡੀ 'ਚ ਭੀੜ ਦੀ ਸਮੱਸਿਆ ਦੇ ਹਲ ਹੋਣ ਤੇ ਵਿਧਾਇਕ ਧਾਲੀਵਾਲ ਨੇ ਕੀਤਾ ਤਸੱਲੀ ਦਾ ਪ੍ਰਗਟਾਵਾ * ਪ੍ਰਸ਼ਾਸਨ ਦੇ ਯਤਨਾ ਦੀ ਕੀਤੀ ਸ਼ਲਾਘਾ

ਫਗਵਾੜਾ 28 ਅਪ੍ਰੈਲ (ਪਵਨ ਪਿੰਕਾ) ਫਗਵਾੜਾ ਸਬਜੀ ਮੰਡੀ ਵਿਚ ਰੋਜਾਨਾ ਲੱਗਣ ਵਾਲੀ ਭੀੜ ਤੇ ਪ੍ਰਸ਼ਾਸਨ ਦੀ ਸਖਤੀ ਅਤੇ ਕਾਰਗਰ ਰਣਨੀਤੀ ਨਾਲ ਕਾਬੂ ਪਾਏ ਜਾਣ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੇ ਮਾਰਕਿਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਅਤੇ ਸਾਬਕਾ ਕੌਂਸਲਰ ਤਰਨਜੀਤ ਸਿੰਘ (ਬੰਟੀ) ਵਾਲੀਆ ਦੀ ਹਾਜਰੀ 'ਚ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਬਜੀ ਮੰਡੀ ਵਿਚ ਲਾਕ ਡਾਉਨ ਕਰਫਿਉ ਦੀ ਉਲੰਘਣਾ ਅਤੇ ਸੋਸ਼ਲ ਡਿਸਟੈਂਸ ਦੇ ਨੀਯਮ ਦੀ ਪਾਲਣਾ ਵਿਚ ਹੋ ਰਹੀ ਕੋਤਾਹੀ ਇਕ ਵੱਡੀ ਸਮੱਸਿਆ ਸੀ ਪਰ ਏ.ਡੀ.ਸੀ. ਰਾਜੀਵ ਵਰਮਾ, ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਅਤੇ ਐਸ.ਪੀ. ਫਗਵਾੜਾ ਮਨਵਿੰਦਰ ਸਿੰਘ ਦੀ ਮਿਹਨਤ ਨਾਲ ਇਸ ਸਮੱਸਿਆ ਨੂੰ ਹਲ ਕੀਤਾ ਗਿਆ ਹੈ ਜੋ ਫਗਵਾੜਾ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਦੀ ਦਿਸ਼ਾ ਵਿਚ ਵੱਡੀ ਪ੍ਰਾਪਤੀ ਹੈ। ਇਸ ਦੌਰਾਨ ਉਨ•ਾਂ ਤਖ਼ਤ ਸ਼੍ਰੀ ਹਜੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਦੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਕਤ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਦਾ ਪ੍ਰਬੰਧ ਕਰਕੇ ਸਬੰਧਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਧਾਲੀਵਾਲ ਨੇ ਹਜੂਰ ਸਾਹਿਬ ਤੋਂ ਵਾਪਸ ਪਰਤੇ ਅਤੇ ਕਪੂਰਥਲਾ ਵਿਚ ਜੇਰੇ ਇਲਾਜ਼ ਫਗਵਾੜਾ ਨਾਲ ਸਬੰਧਤ ਇਕ ਪਰਿਵਾਰ ਦੇ ਇਕ ਬੱਚੇ ਅਤੇ ਇਕ ਔਰਤ ਸਮੇਤ ਤਿੰਨ ਕੋਰੋਨਾ ਪਾਜੀਟਿਵ ਮਰੀਜਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਅਤੇ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਘਰਾਂ ਵਿਚ ਰਹਿ ਕਿ ਲਾਕਡਾਉਨ ਕਰਫਿਉ ਦੀ ਪੂਰੀ ਪਾਲਣਾ ਕਰਨ। ਇਸ ਮੌਕੇ ਸੁਖਮਿੰਦਰ ਸਿੰਘ ਰਾਣੀਪੁਰ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ ਅਤੇ ਕਮਲ ਧਾਲੀਵਾਲ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन