ਸੰਜਮ ਬਣਾ ਕੇ ਰੱਖੋ ਅਤੇ ਕਰੋਨਾ ਨੂੰ ਆਪਸੀ ਰਿਸ਼ਤਿਆਂ ’ਤੇ ਭਾਰੂ ਨਾ ਪੈਣ ਦਿਓ-ਸਿਵਲ ਸਰਜਨ

ਕਪੂਰਥਲਾ, 5 ਅਪ੍ਰੈਲ : ਕੋਰੋਨਾ ਵਾਇਰਸ ਨੂੰ ਲੈ ਕੇ ਅੱਜ ਹਰ ਪਾਸੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਹੀ ਨਹੀਂ ਅਫ਼ਵਾਹਾਂ ਤੇ ਗਲਤ ਧਾਰਨਾਵਾਂ ਦੇ ਚੱਲਦਿਆਂ ਵੀ ਆਮ ਲੋਕਾਂ ਵਿਚ ਕਈ ਤਰਾਂ ਦੀਆਂ ਗ਼ਲਤ ਫਹਿਮੀਆਂ ਘਰ ਕਰ ਰਹੀਆਂ ਹਨ, ਜਿਨਾਂ ਤੋਂ ਬਚਣ ਅਤੇ ਜਾਗਰੂਕ ਰਹਿਣ ਦੀ ਲੋੜ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਕਿਸੇ ਵੀ ਤਰਾਂ ਦੀ ਅਫ਼ਵਾਹ ਤੋਂ ਬਚਣ ਦੇ ਸਬੰਧ ਵਿਚ ਕਹੇ। ਉਨਾਂ ਕਿਹਾ ਕਿ ਪਿਛਲੇ ਦਿਨੀਂ ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਰਹੀ ਹੈ, ਉਸ ਨੂੰ ਕੋਰੋਨਾ ਬਿਮਾਰੀ ਨਾਲ ਜੋੜਿਆ ਜਾ ਰਿਹਾ ਹੈ, ਜੋ ਕਿ ਬੇਹੱਦ ਗ਼ਲਤ ਹੈ। ਡਾ. ਜਸਮੀਤ ਬਾਵਾ ਨੇ ਕਿਹਾ ਕਿ ਮਿ੍ਰਤਕ ਦੇ ਰਿਸ਼ਤੇਦਾਰਾਂ ਨੂੰ ਅਜਿਹੇ ਸਮੇਂ ਵਿਚ ਸਭਨਾਂ ਦੇ ਭਾਵਨਾਤਮਕ ਸਾਥ ਦੀ ਲੋੜ ਹੁੰਦੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੰਜਮ ਬਣਾ ਕੇ ਰੱਖੋ ਅਤੇ ਕੋਰੋਨਾ ਵਾਇਰਸ ਦੇ ਡਰ ਨੂੰ ਆਪਸੀ ਰਿਸ਼ਤਿਆਂ ’ਤੇ ਭਾਰੂ ਨਾ ਪੈਣ ਦਿਓ। ਉਨਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਲਈ ਕਿਹਾ ਅਤੇ ਸਿਹਤ ਵਿਭਾਗ ਨੂੰ ਕਿਸੇ ਵੀ ਤਰਾਂ ਦੀ ਗ਼ਲਤ ਸੂਚਨਾ ਨਾ ਦੇਣ ਦੀ ਅਪੀਲ ਵੀ ਕੀਤੀ ਹੈ। ਸਿਵਲ ਸਰਜਨ ਨੇ ਕਿਹਾ ਕਿ ਇਸ ਸਮੇਂ ਮੌਸਮ ਵਿਚ ਖਾਂਸੀ, ਜੁਕਾਮ ਹੋਣਾ ਆਮ ਗੱਲ ਹੈ ਅਤੇ ਹਰ ਖਾਂਸੀ, ਜੁਕਾਮ ਕੋਰੋਨਾ ਨਹੀਂ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਅਜੇ ਤੱਕ ਕੋਰੋਨਾ ਦਾ ਕੋਈ ਪਾਜੇਟਿਵ ਕੇਸ ਨਹੀਂ ਹੈ। ਇਸ ਤੋਂ ਇਲਾਵਾ ਉਨਾਂ ਲੋਕਾ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਉਨਾਂ ਇਹ ਵੀ ਜ਼ੋਰ ਦਿੱਤਾ ਕਿ ਬੇਵਜਾ ਘਰਾਂ ਤੋਂ ਨਾ ਨਿਕਲਿਆ ਜਾਵੇ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ। ਉਨਾਂ ਕਿਹਾ ਕਿ ਇਸ ਔਖੀ ਘੜੀ ਵਿਚ ਕੋਰੋਨਾ ਖਿਲਾਫ਼ ਜੰਗ ਨੂੰ ਸਭ ਰਲ-ਮਿਲ ਕੇ ਸਕਾਰਾਤਮਕ ਰਹਿ ਕੇ ਹੀ ਮਾਤ ਦਿੱਤੀ ਜਾ ਸਕਦੀ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन