ਗ਼ਰੀਬ ਕਲਿਆਣ ਯੋਜਨਾ ਤਹਿਤ ਬੈਂਕ ਖਾਤਿਆਂ ਵਿਚ ਆਈ ਰਾਸ਼ੀ ਡਾਕ ਘਰਾਂ ਵਿਚੋਂ ਵੀ ਕਢਵਾਈ ਜਾ ਸਕਦੀ ਹੈ-ਡੀ. ਸੀ

ਕਪੂਰਥਲਾ 8 ਅਪ੍ਰੈਲ : (ਧਰੁਵ ਕਲੂਚਾ) ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਜਿਨਾਂ ਖਾਤਾ ਧਾਰਕਾਂ ਦੇ ਬੈਂਕ ਖਾਤਿਆਂ ਵਿਚ 500 ਰੁਪਏ ਦੀ ਕਿਸ਼ਤ ਜਮਾਂ ਹੋ ਗਈ ਹੈ, ਉਹ ਆਪਣੇ ਨਜ਼ਦੀਕੀ ਡਾਕ ਘਰ ਤੋਂ ਵੀ ਆਧਾਰ ਇਨਏਬਲਡ ਭੁਗਤਾਨ ਸਿਸਟਮ (ਏ. ਈ. ਪੀ. ਐਸ) ਜ਼ਰੀਏ ਉਕਤ ਰਾਸ਼ੀ ਕਢਵਾ ਸਕਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਇਸ ਜ਼ਿਲੇ ਦੇ ਬੈਂਕਾਂ ਵਿਚ ਇਸ ਸਬੰਧੀ ਲੋਕਾਂ ਦੀ ਭੀੜ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਬੈਂਕਾਂ ਕੇਵਲ ਹਫ਼ਤੇ ਦੇ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਨਿਰਧਾਰਤ ਕੀਤੇ ਸਮੇਂ ਅਨੁਸਾਰ ਹੀ ਖੁੱਲ ਰਹੀਆਂ ਹਨ, ਜਿਸ ਦੌਰਾਨ ਲੋਕਾਂ ਦੀ ਭੀੜ ਲੱਗ ਰਹੀ ਹੈ ਜਦਕਿ ਡਾਕ ਘਰ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ ਰਹੇ ਹਨ। ਉਨਾਂ ਸਬੰਧਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਰਾਸ਼ੀ ਆਪਣੇ ਨਜ਼ਦੀਕੀ ਡਾਕ ਘਰਾਂ ਵਿਚੋਂ ਕਢਵਾਉਣ ਨੂੰ ਤਰਜੀਹ ਦੇਣ, ਤਾਂ ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੋਰ ਸਾਵਧਾਨੀਆਂ ਵਰਤਣ ਵਿਚ ਕਿਸੇ ਕੋਤਾਹੀ ਤੋਂ ਬਚਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ, ਸੁਪਰਡੈਂਟ ਪੋਸਟ ਆਫਿਸਿਜ਼ ਕਪੂਰਥਲਾ ਡਵੀਜ਼ਨ ਸ੍ਰੀ ਦੇਸੂ ਰਾਮ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ ਅਤੇ ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन