ਫਗਵਾੜਾ ਵਿਚ ਕਰੋਨਾ ਦੇ ਦਸਤਕ ਦੇਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ - Watan Ki Rahen

ਇਕ ਵਾਰ ਫਿਰ ਫਗਵਾੜਾ ਵਿਚ ਕਰੋਨਾ ਦੇ ਦਸਤਕ ਦੇਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।ਇਕ ਵਾਰ ਫਿਰ ਕਰੋਨਾ ਨੇ ਜ਼ਿਲ੍ਹਾ ਕਪੂਰਥਲਾ ਵਿਚ ਦਸਤਕ ਦੇ ਦਿੱਤੀ ਹੈ ਅਤੇ ਕਪੂਰਥਲਾ ਦੇ ਫਗਵਾੜਾ ਸ਼ਹਿਰ ਦੇ ਇਕ ਪਰਿਵਾਰ ਦੇ ਤਿੰਨ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ 11 ਸ਼ਰਧਾਲੂ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋੰ ਵਾਪਸ ਪਰਤੇ ਸਨ। ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਉਣ ਤੇ ਸਾਰੇ ਯਾਤਰੀਆਂ ਦੇ ਸੈੰਪਲ ਕਰੋਨਾ ਜਾਂਚ ਦੇ ਲਈ ਭੇਜੇ ਗਏ ਸੀ, ਜਿਨ੍ਹਾਂ ਵਿਚੋਂ ਫਗਵਾੜਾ ਦੇ ਇਕੋ ਪਰਿਵਾਰ ਨਾਲ ਸਬੰਧਤ ਤਿੰਨ ਲੋਕ ਕਾਰੋਨਾ ਪਾਜ਼ੀਟਿਵ ਆਏ ਹਨ। ਜਿਨ੍ਹਾਂ ਨੂੰ ਕਪੂਰਥਲਾ ਦੇ ਆਈਸੋਲੇਟ ਵਾਰਡ ਵਿਚ ਸ਼ਿਫਟ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ, ਇਸ ਵਿੱਚ ਇਕ 11 ਸਾਲਾਂ ਦੀ ਲੜਕੀ ਵੀ ਸ਼ਾਮਲ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन