ਬੈਂਕਾਂ, ਮਨੀਚੇਂਜਰਾਂ ਅਤੇ ਫਾਈਨਾਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ - Watan Ki Rahen

ਕਪੂਰਥਲਾ 22 ਮਈ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ. ਟੀ. ਐਮਜ਼, ਮਨੀਚੇਂਜਰ ਅਤੇ ਫਾਈਨਾਂਸਰ ਆਪਣੇ-ਆਪਣੇ ਅਦਾਰੇ ਵਿਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 19 ਜੁਲਾਈ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ. ਟੀ. ਐਮਜ਼ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन