ਸਰਬ ਨੌਜਵਾਨ ਸਭਾ ਵਲੋਂ ਲਗਾਤਾਰ 34 ਵੇਂ ਦਿਨ ਛਕਾਇਆ ਗਿਆ ਕੋਰੋਨਾ ਕਰਫਿਊ ਪ੍ਰਭਾਵਿਤਾਂ ਨੂੰ ਲੰਗਰ * ਸ੍ਰੀਮਤੀ ਉਸ਼ਾ ਰਾਣੀ ਐਸ.ਐਚ.ਓ. ਸਤਨਾਮਪੁਰਾ ਨੇ ਕੀਤੀ ਲੰਗਰ ਦੀ ਸੇਵਾ

ਫਗਵਾੜਾ 4ਮਈ (ਗੁਲਸ਼ਨ ਬਤਰਾ) ਕਰੋਨਾ ਵਾਇਰਸ ਪ੍ਰਕੋਪ ਦੇ ਚਲਦੇ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਭੁੱਖ ਦਾ ਖਿਆਲ ਰੱਖਦੇ ਹੋਏ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 32ਦਿਨਾਂ ਤੋਂ ਲਗਾਤਾਰ ਵੱਧ ਤੋਂ ਵੱਧ ਲੋਕਾਂ ਲਈ ਖਾਣੇ ਦੇ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਅੱਜ ਸ਼੍ਰੀਮਤੀ ਉਸ਼ਾ ਰਾਣੀ ਨੇ ਸਰਬ ਨੌਜਵਾਨ ਸਭਾ ਦੇ ਮੈਂਬਰਾਂ ਨੂੰ ਉਤਸ਼ਾਹਤ ਕਰਨ ਲਈ ਆਪ ਲੰਗਰ ਵਰਤਾਉਣ ਵੇਲੇ ਹਾਜ਼ਰੀ ਭਰੀ । ਉਹਨਾ ਕਿਹਾ ਕਿ ਸਰਬ ਨੌਜਵਾਨ ਸਭਾ ਹਰ ਰੋਜ਼ ਇੱਕ ਹਜ਼ਾਰ ਲੋਕਾਂ ਨੂੰ ਲੰਗਰ ਖੁਆਉਂਦੀ ਹੈ ਅਤੇ ਫਗਵਾੜਾ ਪ੍ਰਸ਼ਾਸਨ ਦੀ ਬਹੁਤ ਮਦਦ ਕਰ ਰਹੀ ਹੈ।  ਉਹਨਾ ਨੇ ਮੈਂਬਰਾਂ ਵਲੋਂ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਜਨਤਾ ਦੀ ਸੇਵਾ ਕਰਨ ਦੇ ਕੰਮ ਦੀ ਸ਼ਲਾਘਾ ਕੀਤੀ। ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਝਾਪੜ ਕਲੋਨੀ ਅਤੇ ਨੰਗਲ ਰੋਡ, ਪਲਾਹੀ ਰੋਡ ਦੇ ਕੁਝ ਇਲਾਕਿਆਂ ਵਿਚ ਲੋਕਾਂ ਨੂੰ ਲੰਗਰ ਛਕਾਇਆ ਗਿਆ। ਉਹਨਾਂ ਦੱਸਿਆ ਕਿ ਲਾਕਡਾਊਨ ਦੌਰਾਨ ਲੰਗਰ ਲਈ ਨਿਰੰਤਰ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਮੌਕੇ ਸੋਹਣ ਸਿੰਘ ਪਰਮਾਰ, ਕੁਲਵੀਰ ਬਾਵਾ, ਡਾ ਕੁਲਦੀਪ ਸਿੰਘ, ਰਾਜ ਕੁਮਰ ਕਨੋਜੀਆ, ਬਲਵਿੰਦਰ ਸਿੰਘ, ਮਨਮੀਤ ਮੇਵੀ, ਜਸਪਾਲ ਚੀਮਾ, ਨਰਿੰਦਰ ਸਿੰਘ ਸੈਣੀ, ਤੇਜਵਿੰਦਰ ਦੁਸਾਂਝ, ਹਰਵਿੰਦਰ ਸਿੰਘ, ਡਾ. ਕੁਲਬੀਰ ਸਿੰਘ ਸੋਨੂੰ ਮਹਿਰਾ, ਚਰਨ ਦਾਸ, ਹਰਜਿੰਦਰ ਗੋਗਨਾ, ਜਸਪਾਲ ਚੀਮਾ, ਹਰਜੀਤ ਸਿੰਘ ਪੁੰਨ, ਕੁਲਤਾਰ ਬਸਰਾ, ਸਾਬੀ, ਡਾ. ਨਰੇਸ਼ ਬਿੱਟੂ, ਹਰਵਿੰਦਰ ਸਿੰਘ, ਬਲਵੀਰ ਸਿੰਘ, ਰਾਜਕੁਮਾਰ ਕਨੋਜੀਆ, ਸ਼ਿਵ ਕੁਮਾਰ, ਰਵੀ ਚੌਹਾਨ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन