ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਘਰ ਦੀ ਛੱਤ ਤੇ ਲਹਿਰਾਇਆ ਤਿਰੰਗਾ * ਸਮੂਹ ਫਗਵਾੜਾ ਵਾਸੀਆਂ ਦਾ ਇਕਜੁਟਤਾ ਦਿਖਾਉਣ ਲਈ ਕੀਤਾ ਧੰਨਵਾਦ

ਫਗਵਾੜਾ 1 ਮਈ (ਗੁਲਸ਼ਨ ਬਤਰਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਆਪਣੇ ਘਰ ਦੀ ਛੱਤ ਤੇ ਤਿਰੰਗਾ ਝੰਡਾ ਲਹਿਰਾ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਪੰਜਾਬ ਨੂੰ ਕੋਈ ਆਰਥਕ ਸਹਾਇਤਾ ਨਹੀਂ ਦਿੱਤੀ ਹੈ। ਮੋਦੀ ਸਰਕਾਰ ਪੰਜਾਬ ਸਮੇਤ ਹਰ ਉਸ ਰਾਜ ਨਾਲ ਵਿਤਕਰਾ ਕਰ ਰਹੀ ਹੈ ਜਿੱਥੇ ਵਿਰੋਧੀ ਧਿਰ ਦੀਆਂ ਸਰਕਾਰਾਂ ਕਾਬਜ ਹਨ। ਉਹਨਾਂ ਤਲਖ ਲਹਿਜੇ ਵਿਚ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਤੋਂ ਕੋਈ ਖੈਰਾਤ ਨਹੀਂ ਬਲਕਿ ਆਪਣਾ ਬਕਾਇਆ ਜੀ.ਐਸ.ਟੀ. ਅਤੇ ਹੋਰ ਫੰਡ ਮੰਗ ਰਹੀ ਹੈ ਜੋ ਇਸ ਔਖੀ ਘੜੀ ਵਿਚ ਪੰਜਾਬ ਨੂੰ ਪਹਿਲ ਦੇ ਅਧਾਰ ਤੇ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ, ਦਿਹਾਤੀ ਦੇ ਸਮੂਹ ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਬਲਾਕ ਸੰਮਤੀ ਤੇ ਜਿਲ•ਾ ਪਰੀਸ਼ਦ ਮੈਂਬਰਾਂ ਸਮੇਤ ਸਮੂਹ ਹਲਕਾ ਨਿਵਾਸੀਆਂ ਦਾ ਅੱਜ ਤਿਰੰਗੇ ਝੰਡੇ ਚੁੱਕ ਕੇ ਪੰਜਾਬ ਦੇ ਹੱਕ ਵਿਚ ਆਵਾਜ ਬੁਲੰਦ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਮਜਦੂਰ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਮਜਦੂਰ ਵਰਗ ਦੇ ਹੱਕਾਂ ਤੇ ਹਮੇਸ਼ਾ ਡੱਟ ਕੇ ਪਹਿਰਾ ਦਿੰਦੀ ਰਹੀ ਹੈ ਅਤੇ ਅੱਗੇ ਵੀ ਮਜਦੂਰਾਂ ਦੇ ਹੱਕਾਂ ਦੀ ਰਾਖੀ ਕਰਦੀ ਰਹੇਗੀ। ਇਸ ਮੌਕੇ ਨਰੇਸ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨਰੇਸ ਭਾਰਦਵਾਜ, ਵਿਨੋਦ ਵਰਮਾਨੀ, ਸਾਬੀ ਵਾਲੀਆ,  ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਕਮਲ ਧਾਲੀਵਾਲ, ਹਨੀ ਧਾਲੀਵਾਲ ਅਤੇ ਵਿਧਾਇਕ ਦੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन