ਵਿਧਾਇਕ ਧਾਲੀਵਾਲ ਨੇ ਲਾਕਡਾਉਨ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਦੀ ਕੀਤੀ ਸ਼ਲਾਘਾ * ਦੁਕਾਨਦਾਰਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ

ਫਗਵਾੜਾ 20 ਮਈ (ਪਵਨ ਪਿੰਕਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਮੂਹ ਸ਼ਹਿਰੀਆਂ ਦੀ ਲਾਕਡਾਉਨ ਨਿਯਮਾ ਦੀ ਗੰਭੀਰਤਾ ਨਾਲ ਪਾਲਣਾ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾ ਖਾਸ ਤੌਰ ਤੇ ਦੁਕਾਨਦਾਰਾਂ ਦਾ ਜਿਕਰ ਕਰਦਿਆਂ ਕਿਹਾ ਕਿ ਤਕਰੀਬਨ ਸਾਰੇ ਹੀ ਦੁਕਾਨਦਾਰ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਜੋ ਸ਼ਹਿਰ ਦੇ ਹਿਤ ਵਿਚ। ਲੋਕਾਂ ਦੇ ਸਹਿਯੋਗ ਨਾਲ ਹੀ ਫਗਵਾੜਾ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਸੁਰੱਖਿਅਤ þ। ਉਨ੍ਹਾ ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਮਲੇ ਦੀ ਵੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸਾਰਿਆਂ ਦੇ ਸਹਿਯੋਗ ਨਾਲ ਬਹੁਤ ਜਲਦੀ ਫਗਵਾੜਾ ਦੇ ਹਾਲਾਤ ਪਹਿਲਾਂ ਵਰਗੇ ਨਾਰਮਲ ਹੋ ਜਾਣਗੇ। ਵਿਧਾਇਕ ਧਾਲੀਵਾਲ ਨੇ ਇਕ ਵਾਰ ਫਿਰ ਸਮੂਹ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਖਾਸ ਜਰੂਰਤ ਘਰੋਂ ਬਾਹਰ ਨਾ ਆਉਣ। ਜੇਕਰ ਆਉਣਾ ਜਰੂਰੀ ਹੋਵੇ ਤਾਂ ਮੂੰਹ ਨੂੰ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਹੀ ਬਾਹਰ ਆਉਣ। ਦੁਕਾਨਦਾਰ ਵੀ ਲੋੜ ਅਨੁਸਾਰ ਸੈਨੀਟਾਇਜਰ ਅਤੇ ਦਸਤਾਨਿਆਂ ਦੀ ਵਰਤੋਂ ਜਰੂਰ ਕਰਨ। ਦੁਕਾਨਦਾਰ ਗ੍ਰਾਹਕ ਨੂੰ ਸੰਭਵ ਹੋਵੇ ਤਾਂ ਦੁਕਾਨ ਦੇ ਬਾਹਰ ਹੀ ਸਮਾਨ ਦੇ ਦੇਣ। ਜਿਹਨਾਂ ਦੁਕਾਨਾਂ ਵਿਚ ਜਗ•ਾ þ ਉੱਥੇ ਦੋ ਮੀਟਰ ਦੀ ਦੂਰੀ ਦੇ ਨਿਯਮ ਦੀ ਪਾਲਣਾ ਜਰੂਰ ਕੀਤੀ ਜਾਵੇ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸੀਨੀਅਰ ਆਗੂ ਵਿਨੋਦ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸਾਬਕਾ ਕੌਂਸਲਰ ਦਰਸ਼ਨ ਲਾਲ ਧਰਮਸੋਤ, ਸਰਪੰਚ ਸੁਖਵਿੰਦਰ ਸਿੰਘ ਮਹੇੜੂ, ਕਮਲ ਧਾਲੀਵਾਲ, ਹਨੀ ਧਾਲੀਵਾਲ, ਅਮਰਿੰਦਰ ਸਿੰਘ ਕੂਨਰ, ਰਘੁ ਸ਼ਰਮਾ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन