ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁਫ਼ਤ ਆਨਲਾਈਨ ਕੋਰਸਾਂ ਦਾ ਲਾਹਾ ਲੈਣ ਨੌਜਵਾਨ-ਡੀ. ਸੀ

ਕਪੂਰਥਲਾ 12 ਮਈ : (ਧਰੁਵ ਕਲੂਚਾ) ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਹੋਣ ਕਰਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਮੁਫ਼ਤ ਆਨਲਾਈਨ ਕੋਰਸਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਲਾਕਡਾਊਨ ਸਮੇਂ ਦੌਰਾਨ ਆਨਲਾਈਨ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਲਾਕਡਾਊਨ ਦੌਰਾਨ ਸਾਰੇ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਬੰਦ ਹੋਣ ਕਾਰਨ ਨੌਜਵਾਨ ਘਰ ਬੈਠ ਕੇ ਹੀ ਆਨਲਾਈਨ ਕੋਰਸ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਊਰੋ ਵੱਲੋਂ ਜ਼ਿਲੇ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਸੈਲਫ ਮੈਨੇਜਮੈਂਟ ਸਕਿੱਲਜ਼, ਸੈਲਫ ਸਾਫਟ ਸਕਿੱਲਜ਼ ਅਤੇ ਇੰਟਰਵਿਊ ਸਕਿੱਲਜ਼ ਬੇਸਿਕਸ ਵਰਗੇ ਆਨਲਾਈਨ ਕੋਰਸ ਮੁਫ਼ਤ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 200 ਤੋਂ ਵੱਧ ਪ੍ਰਾਰਥੀ ਇਨਾਂ ਕੋਰਸਾਂ ਲਈ ਨਾਮ ਦਰਜ ਕਰਵਾ ਚੁੱਕੇ ਹਨ। ਉਨਾਂ ਕਿਹਾ ਕਿ ਆਨਲਾਈਨ ਕੋਰਸ ਕਰਨ ਦੇ ਚਾਹਵਾਨ ਨੌਜਵਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪਲੇਸਮੈਂਟ ਅਫ਼ਸਰ ਸ੍ਰੀ ਅਮਿਤ ਕੁਮਾਰ ਨਾਲ ਮੋਬਾਈਲ ਨੰਬਰ 85917-27775 ਅਤੇ ਕੈਰੀਅਰ ਕੌਂਸਲਰ ਸ੍ਰੀ ਗੌਰਵ ਕੁਮਾਰ ਨਾਲ ਮੋਬਾਈਲ ਨੰਬਰ 96469-06412 ਉੱਤੇ ਸੰਪਰਕ ਕਰ ਸਕਦੇ ਹਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन