ਘਰ ਵਾਪਸੀ ਦੇ ਚਾਹਵਾਨ ਆਨਲਾਈਨ ਫਾਰਮ ਭਰਨ-ਡੀ. ਸੀ *ਜਾਣਕਾਰੀ ਲਈ ਐਸ. ਡੀ. ਐਮ ਦਫ਼ਤਰਾਂ ਨਾਲ ਵੀ ਕੀਤਾ ਜਾ ਸਕਦੈ ਸੰਪਰਕ

ਕਪੂਰਥਲਾ 2 ਮਈ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਦੂਸਰੇ ਸੂਬਿਆਂ ਦੇ ਵਿਅਕਤੀ ਜੋ ਪੰਜਾਬ ਵਿਚ ਫਸੇ ਹੋਏ ਹਨ ਅਤੇ ਆਪਣੇ ਗ੍ਰਹਿ ਸੂਬਿਆਂ ਵਿਚ ਵਾਪਸ ਜਾਣ ਦੀ ਇੱਛਾ ਰੱਖਦੇ ਹਨ, ਉਹ 3 ਮਈ ਤੱਕ www.covidhelp.punjab.gov.in ਉੱਤੇ ਆਨਲਾਈਨ ਬਿਨੈ ਕਰ ਸਕਦੇ ਹਨ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਨਾਲ ਸਬੰਧਤ ਉਹ ਵਿਅਕਤੀ ਜੋ ਇਸ ਸਮੇਂ ਭਾਰਤ ਦੇ ਹੋਰ ਰਾਜਾਂ ਵਿਚ ਹਨ ਅਤੇ ਪੰਜਾਬ ਆਉਣਾ ਚਾਹੁੰਦੇ ਹਨ, ਉਹ ਵੀ ਉਪਰੋਕਤ ਲਿੰਕ ’ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਉਨਾਂ ਕਿਹਾ ਕਿ ਅਜਿਹੇ ਵਿਅਕਤੀ ਇਸ ਸਬੰਧੀ ਹੋਰ ਜਾਣਕਾਰੀ ਲਈ ਐਸ. ਡੀ. ਐਮ ਦਫ਼ਤਰ ਸੁਲਤਾਨਪੁਰ ਲੋਧੀ ਨਾਲ 98725-94175, ਐਸ. ਡੀ. ਐਮ ਦਫ਼ਤਰ ਭੁਲੱਥ ਨਾਲ 01822-244202, ਐਸ. ਡੀ. ਐਮ ਦਫ਼ਤਰ ਫਗਵਾੜਾ ਨਾਲ 01824-260201 ਅਤੇ ਐਸ. ਡੀ. ਐਮ ਦਫ਼ਤਰ ਕਪੂਰਥਲਾ ਨਾਲ 88724-31200 ਉੱਤੇ ਸੰਪਰਕ ਕਰ ਸਕਦੇ ਹਨ। ਉਨਾਂ ਦੱਸਿਆ ਕਿ ਫਸੇ ਹੋਏ ਲੋਕਾਂ ਦੀ ਜਾਂਚ ਲਈ ਸਿਹਤ ਜਾਚ ਕੈਂਪ ਲਗਾਏ ਜਾਣਗੇ ਅਤੇ ਸਮੁੱਚੀ ਸਕਰੀਨਿੰਗ ਕੀਤੀ ਜਾਵੇਗੀ। ਇਸ ਦੌਰਾਨ ਜਿਨਾਂ ਵਿਅਕਤੀਆਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਪਾਏ ਜਾਣਗੇ, ਉਨਾਂ ਨੂੰ ਸਿਹਤ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।

Comments

Post a Comment

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन