ਭਾਮੇਸ਼ਵਰੀ ਧਾਮ ਸੁਭਾਸ਼ ਨਗਰ 'ਚ ਨਮ੍ਰਤਾ ਦੇਵਾ ਜੀ ਨੇ ਕੀਤਾ ਵਿਧਾਇਕ ਧਾਲੀਵਾਲ ਦਾ ਸਨਮਾਨ * ਐਸ.ਐਮ.ਓ. ਡਾ. ਕਮਲ ਕਿਸ਼ੋਰ ਨੂੰ ਵੀ ਕੀਤਾ ਸਨਮਾਨਤ

ਫਗਵਾੜਾ 17 ਮਈ (ਪਵਨ ਪਿੰਕਾ) ਸ੍ਰੀ ਭਾਮੇਸ਼ਵਰੀ ਧਾਮ ਸੁਭਾਸ਼ ਨਗਰ ਫਗਵਾੜਾ ਵਿਖੇ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਤਮਸਤਕ ਹੋਣ ਪੁੱਜੇ। ਉਨ੍ਹਾ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ ਤੋਂ ਇਲਾਵਾ ਐਸ.ਐਮ.ਓ. ਡਾ. ਕਮਲ ਕਿਸ਼ੋਰ ਵੀ ਟੀਮ ਸਮੇਤ ਮੌਜੂਦ ਰਹੇ। ਇਸ ਦੌਰਾਨ ਭਾਮੇਸ਼ਵਰੀ ਧਾਮ ਮੰਦਰ ਦੇ ਗੱਦੀ ਨਸ਼ੀਨ ਨਮ੍ਰਤਾ ਦੇਵਾ ਜੀ ਅਤੇ ਮੁੱਖ ਸੇਵਾਦਾਰ ਭੁਪਿੰਦਰ ਸ਼ਰਮਾ ਵਲੋਂ ਵਿਧਾਇਕ ਧਾਲੀਵਾਲ ਤੇ ਡਾ. ਕਮਲ ਕਿਸ਼ੋਰ ਦਾ ਕੋਰੋਨਾ ਵਾਇਰਸ ਆਫਤ ਦੌਰਾਨ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਸਨਮਾਨ ਕੀਤਾ ਗਿਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਬੇਸ਼ਕ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਹੁਣ ਕਰਫਿਊ ਨੂੰ ਖਤਮ ਕਰਨ ਜਾ ਰਹੀ ਹੈ ਪਰ ਜਦੋਂ ਤਕ ਲਾਕਡਾਊਨ ਜਾਰੀ ਹੈ ਅਤੇ ਕੋਰੋਨਾ ਦਾ ਖਤਰਾ ਬਰਕਰਾਰ ਹੈ ਉਹ ਜਨਤਾ ਦੀ ਸੇਵਾ ਵਿਚ ਹਰ ਸਮੇਂ ਹਾਜਰ ਰਹਿਣਗੇ। ਐਸ.ਐਮ.ਓ. ਡਾ. ਕਮਲ ਕਿਸ਼ੋਰ ਨੇ ਹਾਜਰੀਨ ਨੂੰ ਲੋਕਡਾਊਨ ਨਿਯਮਾਂ ਦੀ ਪਾਲਣਾ ਕਰਨ, ਮਾਸਕ ਅਤੇ ਸਰੀਰਿਕ ਦੂਰੀ ਦੀ ਵਰਤੋਂ ਜਰੂਰ ਕਰਨ ਦੇ ਨਾਲ ਹੀ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਦੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਸਰਕਾਰੀ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ। ਇਸ ਮੌਕੇ ਸਾਬਕਾ ਕੌਂਸਲਰ ਰਾਮਪਾਲ ਉੱਪਲ, ਕੈਲਾਸ਼ ਸ਼ਰਮਾ, ਰਣਜੀਤ ਮੱਲ•ਣ, ਕਮਲ ਅਰੋੜਾ ਤੋਂ ਇਲਾਵਾ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸ਼ਿਵ ਸੈਨਾ ਆਗੂ ਵਿਪਨ ਸ਼ਰਮਾ, ਛਿਨਮਸਤਿਕਾ ਲੰਗਰ ਕਮੇਟੀ ਦੇ ਪ੍ਰਧਾਨ ਇੰਦਰਜੀਤ ਕਾਲੜਾ, ਬਨਵਾਰੀ ਲਾਲ, ਬੋਬੀ ਅਰੋੜਾ ਤੇ ਐਡਵੋਕੇਟ ਰਵਿੰਦਰ ਸ਼ਰਮਾ (ਨੀਟਾ) ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन