ਵਿਧਾਇਕ ਧਾਲੀਵਾਲ ਨੇ ਹਰਗੋਬਿੰਦ ਨਗਰ ਤੇ ਹਦੀਆਬਾਦ 'ਚ ਸਫਾਈ ਸੇਵਕਾਂ ਨੂੰ ਵੰਡਿਆ ਸਰਕਾਰੀ ਰਾਸ਼ਨ * ਹਦੀਆਬਾਦ ਵਿਖੇ ਹੋਇਆ ਵਿਧਾਇਕ ਧਾਲੀਵਾਲ ਦਾ ਸਨਮਾਨ

ਫਗਵਾੜਾ 7 ਮਈ (ਪਵਨ ਪਿੰਕਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਗੁਰੂ ਹਰਗੋਬਿੰਦ ਨਗਰ ਅਤੇ ਹਦੀਆਬਾਦ ਵਿਖੇ ਸਫਾਈ ਸੇਵਕਾਂ ਨੂੰ ਸਰਕਾਰ ਵਲੋਂ ਲਾਕਡਾਉਨ ਕਰਫਿਉ ਦੌਰਾਨ ਰਾਹਤ ਵਜੋਂ ਭੇਜੀਆਂ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ। ਉਹਨਾਂ ਸਫਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ-19 ਕੋਰੋਨਾ ਵਾਇਰਸ ਨਾਲ ਲੜਾਈ ਵਿਚ ਸਫਾਈ ਸੇਵਕਾਂ ਵਲੋਂ ਸੰਕ੍ਰਮਣ ਦਾ ਖਤਰਾ ਹੋਣ ਦੇ ਬਾਵਜੂਦ ਬਹਾਦੁਰੀ ਨਾਲ ਡਿਉਟੀ ਕਰਦੇ ਹੋਏ ਸਵੱਛਤਾ ਨੂੰ ਯਕੀਨੀ ਬਣਾਇਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਯੋਧਿਆਂ ਦੇ ਰੂਪ ਵਿਚ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਕਿਸੇ ਤਰ•ਾਂ ਦੀ ਪਰੇਸ਼ਾਨੀ ਨਹੀਂ ਹੋਣ ਦੇਵੇਗੀ। ਇਸ ਮੌਕੇ ਹਦੀਆਬਾਦ ਵਿਖੇ ਸਫਾਈ ਸੇਵਕਾਂ ਵਲੋਂ ਵਿਧਾਇਕ ਧਾਲੀਵਾਲ ਨੂੰ ਕੋਰੋਨਾ ਆਫਤ ਦੌਰਾਨ ਜਨ ਪ੍ਰਤੀਨਿਧੀ ਵਜੋਂ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਜਿੱਮੇਵਾਰੀ ਲਈ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸੀਨੀਅਰ ਆਗੂ ਵਿਨੋਦ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸਾਬਕਾ ਕੌਂਸਲਰ ਮਨੀਸ਼ ਪ੍ਰਭਾਕਰ, ਦਰਸ਼ਨ ਲਾਲ ਧਰਮਸੋਤ ਤੋਂ ਇਲਾਵਾ ਕ੍ਰਿਸ਼ਨ ਕੁਮਾਰ ਹੀਰੋ, ਅਵਿਨਾਸ਼ ਗੁਪਤਾ ਬਾਸ਼ੀ, ਰਾਮ ਕੁਮਾਰ ਚੱਢਾ, ਸੁਨੀਲ ਪਰਾਸ਼ਰ, ਅਸ਼ਵਨੀ ਸ਼ਰਮਾ, ਗੁਰਦੀਪ ਦੀਪਾ, ਸੌਰਵ ਜੋਸ਼ੀ, ਜਗਜੀਤ ਬਿੱਟੂ, ਰਾਕੇਸ਼ ਦੁੱਗਲ, ਵਿਪਨ ਬੇਦੀ, ਤਰਲੋਚਨ ਸਿੰਘ, ਮਨੋਜ ਮਿੱਢਾ, ਕਮਲ ਧਾਲੀਵਾਲ, ਕੀਰਤੀ ਮਨਖੰਡ, ਡਾ. ਕਟਾਰੀਆ, ਬੋਬੀ ਨਾਹਰ, ਵਿਨੋਦ ਰਾਮ, ਲੈਂਬਰ ਰਾਮ, ਵਿਨੋਦ ਕੁਮਾਰ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन