ਵਿਧਾਇਕ ਧਾਲੀਵਾਲ ਨੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ * ਕੋਰੋਨਾ ਕਰਫਿਊ ਦੌਰਾਨ ਰੁਕੇ ਕੰਮ ਪੂਰੇ ਕਰਵਾਉਣ ਦੀ ਕੀਤੀ ਹਦਾਇਤ

ਫਗਵਾੜਾ 29 ਮਈ (ਪਵਨ ਪਿੰਕਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਨਗਰ ਨਿਗਮ ਫਗਵਾੜਾ ਦੇ ਦਫਤਰ 'ਚ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਰੋਨਾ ਕਰਫਿਉ ਦੀ ਵਜਹ ਨਾਲ ਰੁਕੇ ਵਿਕਾਸ ਦੇ ਕੰਮਾ ਦੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਵਿਚ ਏ.ਡੀ.ਸੀ. ਰਾਜੀਵ ਵਰਮਾ, ਅਡੀਸ਼ਨਲ ਐਸ.ਡੀ.ਐਮ. ਰਣਦੀਪ ਸਿੰਘ, ਤਹਿਸੀਲਦਾਰ ਨਵਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵਲੋਂ ਜਿਹੜੇ ਕੰਮ ਚਾਲੂ ਕੀਤੇ ਗਏ ਸੀ ਉਹ ਕਾਫੀ ਹੱਦ ਤਕ ਪੂਰੇ ਹੋ ਚੁੱਕੇ ਹਨ ਅਤੇ ਪਿਛਲੇ ਦੋ ਮਹੀਨੇ ਲਾਕਡਾਉਨ ਲਾਗੂ ਹੋਣ ਨਾਲ ਮੁਕੱਮਲ ਨਹੀਂ ਕੀਤੇ ਜਾ ਸਕੇ। ਵਿਧਾਇਕ ਧਾਲੀਵਾਲ ਨੇ ਹਦਾਇਤ ਕੀਤੀ ਕਿ ਜਿਹੜੇ ਕੰਮ ਅਧੂਰੇ ਹਨ ਉਨਾ ਨੂੰ ਜੰਗੀ ਪੱਧਰ ਤੇ ਪੂਰਾ ਕਰਵਾਇਆ ਜਾਵੇ ਅਤੇ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਨਾ ਦਾ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਸਮਾਂ ਰਹਿੰਦੇ ਉਸਾਰੀ ਅਤੇ ਮੁਰੰਮਤ ਦੇ ਸਾਰੇ ਕੰਮ ਪੂਰੇ ਕੀਤੇ ਜਾ ਸਕਣ। ਇਸ ਮੌਕੇ ਪੀ.ਡਬਲਯੂ.ਡੀ. ਵਿਭਾਗ ਦੇ ਐਸ.ਡੀ.ਓ. ਗਗਨਦੀਪ ਸਿੰਘ, ਜੇ.ਈ. ਕਪਿਲ ਕੁਮਾਰ, ਜਸਪਾਲ ਸਿੰਘ ਐਸ.ਡੀ.ਓ. ਬੀ ਐਂਡ ਆਰ ਨਗਰ ਨਿਗਮ ਫਗਵਾੜਾ, ਐਸ.ਡੀ.ਓ. ਉਦੇ ਖੁਰਾਨਾ, ਨੋਡਲ ਅਫਸਰ ਪੰਕਜ ਕੁਮਾਰ ਜੇ.ਈ., ਨਵਦੀਪ ਸਿੰਘ ਬੇਦੀ ਜੇ.ਈ., ਸਾਬਕਾ ਕੌਂਸਲਰ ਮਨੀਸ਼ ਪ੍ਰਭਾਕਰ, ਸੀਤਾ ਦੇਵੀ, ਅਵਿਨਾਸ਼ ਗੁਪਤਾ ਬਾਸ਼ੀ, ਬਲਾਕ ਕਾਂਗਰਸ ਫਗਵਾੜਾ ਸ਼ਹਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਹਨੀ ਧਾਲੀਵਾਲ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन