ਆਮ ਜਨਤਾ ਵੱਲੋਂ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ - Watan Ki Rahen

ਕਪੂਰਥਲਾ, 19 ਮਈ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਫ਼ੌਜ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲਾ ਕਪੂਰਥਲਾ ਅੰਦਰ ਓਲਿਵ ਗ੍ਰੀਨ ਰੰਗ ਦੀ (ਮਿਲਟਰੀ ਰੰਗ) ਵਰਦੀ ਅਤੇ ਇਸੇ ਰੰਗ ਦੇ ਵਾਹਨਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 15 ਜੁਲਾਈ 2020 ਤੱਕ ਲਾਗੂ ਰਹਿਣਗੇ।ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਵਿਅਕਤੀ ਓਲਿਵ ਗ੍ਰੀਨ ਰੰਗ (ਮਿਲਟਰੀ ਰੰਗ) ਦੀ ਵਰਦੀ ਅਤੇ ਇਸੇ ਰੰਗ ਦੇ ਵਾਹਨ, ਜਿਹੜੇ ਕਿ ਭਾਰਤੀ ਫ਼ੌਜ ਦੁਆਰਾ ਵਰਤੇ ਜਾਂਦੇ ਹਨ, ਦੀ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਵਾਹਨਾਂ ਆਦਿ ਦੀ ਵਰਤੋਂ ਕਰਦਿਆਂ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਫ਼ੌਜ ਦੀ ਵਰਦੀ ਅਤੇ ਵਾਹਨਾਂ ਦੀ ਵੱਖਰੀ ਪਛਾਣ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਓਲਿਵ ਗ੍ਰੀਨ ਰੰਗ ਦੀ ਵਰਦੀ ਅਤੇ ਇਸੇ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵੱਲੋਂ ਤੁਰੰਤ ਬੰਦ ਕੀਤੀ ਜਾਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन