ਆਮ ਲੋਕਾਂ ਵੱਲੋਂ ਕਿਸੇ ਵੀ ਤਰਾਂ ਦੇ ਹਥਿਆਰ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ - Watan Ki Rahen

ਕਪੂਰਥਲਾ 27 ਮਈ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਲਾਇਸੰਸੀ ਅਸਲਾ, ਹਥਿਆਰ ਜਾਂ ਕਿਸੇ ਵੀ ਤਰਾਂ ਦੇ ਤੇਜ਼ਧਾਰ/ਨੁਕੀਲੇ ਹਥਿਆਰ, ਜਿਵੇਂ ਟਕੂਏ, ਕੁਹਾੜੀ, ਬਰਛੇ, ਭਾਲੇ, ਬੇਸ ਬਾਲ ਦੇ ਬੈਟ, ਡਾਂਗਾਂ, ਸੋਟੇ ਆਦਿ ਜਾਂ ਅਗਨ ਸ਼ਸਤਰ/ਵਿਸਫੋਟਕ ਜਲਣਸ਼ੀਲ ਵਸਤਾਂ ਲੈ ਕੇ ਚੱਲਣ ਅਤੇ ਉਨਾਂ ਦੇ ਪ੍ਰਦਰਸ਼ਨ ’ਤੇ 20 ਜੁਲਾਈ 2020 ਤੱਕ ਪੂਰਨ ਤੌਰ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੁਲਿਸ, ਹੋਮ ਗਾਰਡਜ਼, ਸੀ. ਆਰ. ਪੀ. ਐਫ, ਆਰਮੀ ਪਰਸਨਲ ਜਾਂ ਸਰਕਾਰੀ ਡਿੳੂਟੀ ਕਰ ਰਹੇ ਹੋਰ ਸੁਰੱਖਿਆ ਕਰਮੀਆਂ, ਜਿਨਾਂ ਕੋਲ ਸਰਕਾਰੀ ਹਥਿਆਰ ਹਨ, ’ਤੇ ਲਾਗੂ ਨਹੀਂ ਹੋਣਗੇ ਅਤੇ ਜਿਨਾਂ ਵਿਅਕਤੀਆਂ ਨੇ ਆਪਣਾ ਅਸਲਾ ਲਾਇਸੰਸ ਨਵੀਨ ਜਾਂ ਹਥਿਆਰ ਦੀ ਐਂਟਰੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਆਉਣਾ ਹੈ, ਉਨਾਂ ’ਤੇ ਵੀ ਇਹ ਹੁਕਮ ਲਾਗੂ ਨਹੀਂ ਹੋਣਗੇ, ਬਸ਼ਰਤੇ ਕਿ ਇਹ ਛੋਟ ਕੇਵਲ ਉਨਾਂ ਦੇ ਘਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਚਕਾਰ ਹੋਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन