ਵਿਧਾਇਕ ਧਾਲੀਵਾਲ ਨੇ ਵਾਰਡ ਨੰਬਰ 2,3 ਅਤੇ 20 'ਚ ਸ਼ੁਰੂ ਕਰਵਾਏ ਵਿਕਾਸ ਦੇ ਕੰਮ * ਜਨਤਾ ਨਾਲ ਕੀਤਾ ਹਰ ਵਾਅਦਾ ਹੋਵੇਗਾ ਪੂਰਾ

ਫਗਵਾੜਾ 16 ਜੂਨ (ਧਰੁਵ ਕਲੂਚਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 2, ਵਾਰਡ ਨੰਬਰ 3 ਅਤੇ ਵਾਰਡ ਨੰਬਰ 20 ਵਿਚ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਪੂਰਾ ਕਰਵਾਉਣ ਦਾ ਸ਼ੁਭ ਆਰੰਭ ਕਰਵਾਇਆ। ਵਾਰਡ ਨੰਬਰ 2 ਦੇ ਸਾਬਕਾ ਕੌਂਸਲਰ ਪਦਮ ਦੇਵ ਸੁਧੀਰ ਨਿੱਕਾ ਨੇ ਦੱਸਿਆ ਕਿ 15 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਜਦਕਿ ਵਾਰਡ ਨੰਬਰ 3 ਵਿਖੇ 36.94 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਉਸਾਰੀ ਦਾ ਕੰਮ  ਹਰਪ੍ਰੀਤ  ਭੋਗਲ ਨੇ ਵਾਰਡ ਨੰਬਰ 20 ਵਿਖੇ 13.04 ਲੱਖ ਰੁਪਏ ਨਾਲ ਸੋਹਨ ਸਿੰਘ ਦੀ ਅਗਵਾਈ ਹੇਠ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਰਹਿੰਦੇ ਪੂਰਾ ਕਰਵਾਇਆ ਜਾਵੇਗਾ। ਸ਼ਹਿਰ ਦੇ ਵਿਕਾਸ 'ਚ ਗ੍ਰਾਂਟ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ•ਾਂ ਕੋਵਿਡ-19 ਕੋਰੋਨਾ ਮਹਾਮਾਰੀ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਲਾਕਡਾਉਨ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਏ.ਡੀ.ਸੀ.-ਕਮ-ਨਗਰ ਨਿਗਮ ਕਮੀਸ਼ਨਰ ਰਾਜੀਵ ਵਰਮਾ, ਐਕਸ.ਈ.ਐਨ. ਡੀ.ਓ. ਬੀ.ਐਂਡ.ਆਰ. ਉਦੇ ਖੁਰਾਣਾ, ਜੇ.ਈ. ਅਤੇ ਨੋਡਲ ਅਫਸਰ ਨਗਰ ਨਿਗਮ ਫਗਵਾੜਾ ਪੰਕਜ ਕੁਮਾਰ, ਜੇ.ਈ. ਨਵਦੀਪ ਬੇਦੀ, ਕੰਵਰ ਗਿੱਲ ਤੋਂ ਇਲਾਵਾ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਵਿਨੋਦ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸਾਬਕਾ ਬਲਾਕ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਗਾਇਕ ਬੂਟਾ ਮੁਹੰਮਦ,  ਕਿਸ਼ੋਰ ਚਾਹਲ, ਸਾਬਕਾ ਕੌਂਸਲਰ ਰਾਮਪਾਲ ਉੱਪਲ, ਮਨੀਸ਼ ਪ੍ਰਭਾਕਰ, ਦਰਸ਼ਨ ਲਾਲ ਧਰਮਸੋਤ, ਜਤਿੰਦਰ ਵਰਮਾਨੀ, ਵਿੱਕੀ ਸੂਦ, ਦਵਿੰਦਰ ਸਪਰਾ, ਓਮ ਪ੍ਰਕਾਸ਼ ਬਿੱਟੂ, ਅਮਰਜੀਤ ਸਿੰਘ, ਬੰਟੀ ਵਾਲੀਆ, ਤ੍ਰਿਪਤਾ ਸ਼ਰਮਾ, ਗੁਰਦੀਪ ਦੀਪਾ ,ਤਜਿੰਦਰ ਬਾਵਾ ਤੋਂ ਇਲਾਵਾ ਸਤੀਸ ਸਲਹੋਤਰਾ, ਸੀ.ਐਮ. ਜਲੋਟਾ, ਇੰਦਰਜੀਤ ਸਿੰਘ, ਅਸ਼ਵਨੀ ਸ਼ਰਮਾ, ਪ੍ਰਮੋਦ ਜੋਸ਼ੀ, ਸੰਜੀਵ ਭਟਾਰਾ ਜੱਜੀ, ਵਿਕਾਸ ਕੋਛੜ, ਡਾ. ਕਲਸੀ, ਅਸ਼ੋਕ ਮੇਹਲੀ, ਜਗਜੀਤ ਬਿੱਟੂ, ਰਾਜਨ ਸ਼ਰਮਾ, ਅਰਜੁਨ ਸੁਧੀਰ, ਬੋਬੀ ਵੋਹਰਾ, ਉਦੇ ਖੁੱਲਰ, ਅਮਰਿੰਦਰ ਕੂਨਰ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन