ਵਿਧਾਇਕ ਧਾਲੀਵਾਲ ਨੇ ਇੱਟਾਂ ਦੇ ਭੱਠਿਆਂ ਤੇ ਰਹਿ ਰਹੇ 27 ਪ੍ਰਵਾਸੀ ਮਜਦੂਰ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫਗਵਾੜਾ 18 ਜੂਨ (ਧਰੁਵ ਕਲੂਚਾ) ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਭੱਠਿਆਂ ਤੇ ਕੰਮ ਕਰਨ ਵਾਲੀ ਪ੍ਰਵਾਸੀ ਲੇਬਰ ਨੂੰ ਕੋਰੋਨਾ ਲਾਕਡਾਉਨ ਵਿਚ ਰੋਟੀ-ਪਾਣੀ ਦਾ ਪ੍ਰਬੰਧ ਯਕੀਨੀ ਬਨਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ ਮੁਹਿਮ ਤਹਿਤ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਫਗਵਾੜਾ ਦੇ ਨਜਦੀਕੀ ਪਿੰਡ ਸੰਗਤਪੁਰ ਵਿਖੇ ਦੁਰਗਾ ਬਰਿਕ ਕਲਿਨ (ਇੱਟ ਭੱਠਾ) ਵਿਖੇ ਰਹਿ ਰਹੇ ਪ੍ਰਵਾਸੀ ਭੱਠਾ ਮਜਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ। ਇਸ ਮੌਕੇ ਉਹਨਾਂ ਦੱਸਿਆ ਕਿ ਅੱਜ 27 ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ ਹਨ ਅਤੇ ਲੋੜ ਅਨੁਸਾਰ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਸਮਾਜ ਦੇ ਹਰ ਵਰਗ ਦੇ ਪਰਿਵਾਰ ਦੀ ਚਿੰਤਾ ਹੈ ਅਤੇ ਸਾਰਿਆਂ ਨਾਲ ਹਮਦਰਦੀ ਰੱਖਦੇ ਹੋਏ ਇਸ ਆਫਤ ਦੇ ਸਮੇਂ ਵਿਚ ਲੋੜ ਅਨੁਸਾਰ ਸਹਾਇਤਾ ਦਿੱਤੀ ਜਾ ਰਹੀ ਹੈ। ਭੱਠਾ ਮਾਲਿਕ ਸੁਨੀਲ ਪਰਾਸ਼ਰ ਅਤੇ ਅਗਮ ਪਰਾਸ਼ਰ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਖਾਸ ਤੌਰ ਤੇ ਵਿਧਾਇਕ ਧਾਲੀਵਾਲ ਦਾ ਧੰਨਵਾਦ ਕੀਤਾ ਜੋ ਫਗਵਾੜਾ ਵਿਚ ਕੋਰੋਨਾ ਆਫਤ ਦੌਰਾਨ ਜਨਤਾ ਦੇ ਦੁੱਖ-ਸੁਖ ਦੇ ਸਾਥੀ ਬਣੇ ਹਨ। ਇਸ ਮੌਕੇ ਸੁਖਮਿੰਦਰ ਸਿੰਘ ਰਾਣੀਪੁਰ, ਹਰਵਿੰਦਰ ਲਾਲ ਕਾਲੂ ਬਲਾਕ ਸੰਮਤੀ ਮੈਂਬਰ, ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਫੂਡ ਇੰਸਪੈਕਟਰ ਸ਼ਿਵਜੀਤ ਤੱਖਰ, ਦਮਨਜੀਤ ਸਿੰਘ ਅਤੇ ਰੋਹਿਤ ਗਰਗ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन