ਅੱਜ ਤੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ-ਡੀ. ਸੀ *ਸਵੇਰੇ 7.30 ਤੋਂ ਬਾਅਦ ਦੁਪਹਿਰ 3.30 ਵਜੇ ਤੱਕ ਹੋਵੇਗਾ ਕੰਮਕਾਜ਼

ਕਪੂਰਥਲਾ 17 ਜੂਨ : (ਧਰੁਵ ਕਲੂਚਾ) ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਵੱਲੋਂ ਸੂਬੇ ਵਿਚ ਤੇਜ਼ ਗਰਮੀ ਅਤੇ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਦੀ ਸੁਵਿਧਾ ਲਈ 18 ਜੂਨ ਤੋਂ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਨਤਾ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਪਹਿਲਾਂ ਤੋਂ ਸਮਾਂ ਲੈ ਕੇ ਵੀ ਕੰਮ ਕਰਵਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਮੰਤਵ ਲਈ ਟਾਈਪ-1 ਸੇਵਾ ਕੇਂਦਰਾ ਵਿਚ 2 ਕਾੳੂਂਟਰ, ਟਾਈਪ-2 ਅਤੇ ਟਾਈਪ-3 ਸੇਵਾ ਕੇਂਦਰਾਂ ਵਿਚ ਇਕ-ਇਕ ਕਾੳੂਂਟਰ ਪਹਿਲਾਂ ਤੋਂ ਨਿਰਧਾਰਤ ਸਮੇਂ ਮੁਤਾਬਕ ਸੇਵਾਵਾਂ ਦੇਣਗੇ। ਇਸ ਤੋਂ ਇਲਾਵਾ ਇਹ ਪੂਰਵ ਨਿਰਧਾਰਤ ਸਮਾਂ ਐਮ ਸੇਵਾ ਐਪ, ਕੋਵਾ ਐਪ, ਡੀ. ਜੀ. ਆਰ ਵੈੱਬਸਾਈਟ dgrpg.punjab.gov.in ਜਾਂ 89685-93812 ਅਤੇ 89685-93813  ਉੱਤੇ ਨਿਸ਼ਚਿਤ ਕਰਵਾਇਆ ਜਾ ਸਕਦਾ ਹੈ। ਇਨਾਂ ਤੋਂ ਇਲਾਵਾ ਦੂਸਰੇ ਸਾਰੇ ਕਾੳੂਂਟਰ ਆਮ ਵਾਂਗ ਸੇਵਾਵਾਂ ਦੇਣਗੇ। ਇਸ ਦੇ ਨਾਲ ਹੀ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਲਈ ਗਰਮੀ ਅਤੇ ਸਮਾਜਿਕ ਦੂਰੀ ਦੇ ਮੱਦੇਨਜ਼ਰ ਛਾਂ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਲਈ ਵੀ ਹਦਾਇਤ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਹ ਸਮਾਂ 30 ਸਤੰਬਰ 2020 ਤੱਕ ਲਾਗੂ ਰਹੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन