ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਮੇਜ਼ਬਾਨੀ ਇਕਾਈਆਂ ਵਿਚ ਸੀਮਿਤ ਹਾਜ਼ਰੀ ਨਾਲ ਖਾਣਾ ਖਾਣ ਦੀ ਸਹੂਲਤ ਦੀ ਸ਼ਰਤਾਂ ਸਹਿਤ ਆਗਿਆ *ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਖੋਲਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ

ਕਪੂਰਥਲਾ 23 ਜੂਨ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ’ਚ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰਨਾਂ ਪ੍ਰਾਹੁਣਚਾਰੀ ਸੇਵਾਵਾਂ ਨੂੰ ਸੀਮਿਤ ਹਾਜ਼ਰੀ ਨਾਲ ਖੋਲਣ ਲਈ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਮੁਤਾਬਿਕ ਜ਼ਿਲੇ ਵਿਚ ਰੈਸਟੋਰੈਂਟਾਂ ਨੂੰ ਰਾਤ 8 ਵਜੇ ਤੱਕ ‘ਡਾਈਨ ਇਨ’ (ਖਾਣਾ ਖਾਣ) ਦੀ ਸਹੂਲਤ ਦਿੱਤੀ ਗਈ ਹੈ, ਜਿਥੇ 50 ਫੀਸਦੀ ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਦੀ ਆਗਿਆ ਹੀ ਹੋਵੇਗੀ। ਇਨਾਂ ਦੇ ਪ੍ਰਬੰਧਕ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ 4 ਜੂਨ 2020 ਨੂੰ ਰੈਸਟੋਰੈਂਟਾਂ ਲਈ ਜਾਰੀ ਤੈਅਸ਼ੁਦਾ ਹਦਾਇਤਾਂ (ਐਸ. ਓ. ਪੀ) ਦੀ ਪਾਲਣਾ ਕਰਨਗੇ।
ਜਾਰੀ ਹੁਕਮਾਂ ਅਨੁਸਾਰ ਹੋਟਲਾਂ ਵਿਚਲੇ ਰੈਸਟੋਰੈਂਟ, ਬੈਠਣ ਸਮਰੱਥਾ ਦੀ 50 ਫੀਸਦੀ ਹਾਜ਼ਰੀ ਜਾਂ 50 ਮਹਿਮਾਨਾਂ ਤੱਕ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰਨਾਂ ਵਿਅਕਤੀਆਂ ਲਈ ਵੀ ਖੁੱਲੇ ਰਹਿਣਗੇ ਪਰੰਤੂ ਹੋਟਲਾਂ ਵਿਚਲੇ ਮਹਿਮਾਨਾਂ ਦੇ ਨਾਲ-ਨਾਲ ਬਾਹਰੋਂ ਆਏ ਵਿਅਕਤੀਆਂ ਲਈ ਵੀ ਸਮਾਂ ਰਾਤ 8 ਵਜੇ ਤੱਕ ਰਹੇਗਾ। ਹਾਲਾਂਕਿ ਹੋਟਲਾਂ ਦੀਆਂ ਬਾਰਾਂ ਬੰਦ ਰਹਿਣਗੀਆਂ ਪਰੰਤੂ ਰਾਜ ਦੀ ਆਬਕਾਰੀ ਨੀਤੀ ਤਹਿਤ ਮਿਲੀ ਆਗਿਆ ਅਨੁਸਾਰ ਹੋਟਲਾਂ ਦੇ ਕਮਰਿਆਂ ਅਤੇ ਅਤੇ ਰੈਸਟੋਰੈਂਟਾਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲਾਂ ਦੇ ਪ੍ਰਬੰਧਕਾਂ ਨੂੰ ਹੋਟਲਾਂ ਅਤੇ ਹੋਰਨਾਂ ਮੇਜ਼ਬਾਨੀ ਇਕਾਈਆਂ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ 4 ਜੂਨ 2020 ਨੂੰ  ਜਾਰੀ ਤੈਅਸ਼ੁਦਾ ਹਦਾਇਤਾਂ (ਐਸ. ਓ. ਪੀ) ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ।
ਇਸੇ ਤਰਾਂ ਬੈਂਕੁਇੰਟ ਹਾਲਾਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਵਿਚ ਹੋਣ ਵਾਲੇ ਵਿਆਹ ਸਮਾਰੋਹਾਂ, ਹੋਰਨਾਂ ਸਮਾਜਿਕ ਕਾਰਜਾਂ ਅਤੇ ‘ਓਪਨ ਏਅਰ ਪਾਰਟੀਆਂ’ ਵਿਚ 50 ਤੱਕ ਵਿਅਕਤੀ ਹੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ ਤੋਂ ਛੁੱਟ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। ਇਸੇ ਤਰਾਂ 50 ਵਿਅਕਤੀਆਂ ਲਈ ਬੈਂਕੁਇੰਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ-ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ 10-10 ਫੁੱਟ ਖੇਤਰ ਦੀ ਜ਼ਰੂਰਤ ਦੇ ਆਧਾਰ ’ਤੇ ਲੋੜੀਂਦੀ ਸਮਾਜਿਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਬੈਂਕੁਇੰਟ ਹਾਲਾਂ/ਮੈਰਿਜ ਪੈਲੇਸਾਂ ਵਿਚ ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ। ਇਥੇ ਵੀ ਹੋਟਲਾਂ ਅਤੇ ਹੋਰਨਾਂ ਮੇਜ਼ਬਾਨੀ ਇਕਾਈਆਂ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ 4 ਜੂਨ 2020 ਨੂੰ  ਜਾਰੀ ਤੈਅਸ਼ੁਦਾ ਹਦਾਇਤਾਂ (ਐਸ. ਓ. ਪੀ) ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਇਸ ਸਬੰਧੀ ਬਾਕੀ ਦਿਸ਼ਾ-ਨਿਰਦੇਸ਼ ਜ਼ਿਲਾ ਮੈਜਿਸਟ੍ਰੇਟ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਵਾਲੇ ਹੀ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਭਾਰਤੀ ਦੰਡ ਵਿਧਾਨ , 1860 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ, 2005 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन