ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

ਕਪੂਰਥਲਾ 13 ਜੁਲਾਈ : (ਧਰੁਵ ਕਲੂਚਾ) ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਅਨਲਾਕ-2 ਤਹਿਤ ਜਾਰੀ ਹਦਾਇਤਾਂ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਹਦਾਇਤਾਂ ਦੀ ਉਲੰਘਨਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ ਲਾਜ਼ਮੀ ਤੌਰ ਤੇ ਦਰਜ਼ ਕੀਤੀ ਜਾਵੇਗੀ। ਉਨਾਂ ਕੋਰੋਨਾ ਵਿਰੁੱਧ ਲੜਾਈ ਨੂੰ ਜੀਵਨ ਦਾ ਅਹਿਮ ਮੋੜ ਦੱਸਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੇ ਜ਼ਿਲ੍ਹੇ ਵਿੱਚ ਸਮਾਜਿਕ ਇਕੱਠਾਂ ਉੱਪਰ ਪੂਰਨ ਤੌਰ ਤੇ ਪਾਬੰਧੀ ਲਗਾਈ ਗਈ ਹੈ ਅਤੇ ਧਾਰਾ 144 ਰਾਹੀਂ ਜ਼ਿਲ੍ਹੇ ਭਰ ਵਿਚ ਪੰਜ ਜਾਂ ਉਸ ਤੋਂ ਵੱਧ ਵਿਅਕਤੀਆਂ ਤੇ ਇਕੱਠੇ ਹੋਣ ਦੀ ਮਨਾਹੀ ਹੋਵੇਗੀ। ਉਨਾਂ ਇਹ ਵੀ ਸਪਸ਼ਟ ਕੀਤਾ ਕਿ ਵਿਆਹ ਮੌਕੇ ਵੱਧ ਤੋਂ ਵੱਧ 30 ਵਿਅਕਤੀਆਂ ਦਾ ਇਕੱਠ ਹੋ ਸਕੇਗਾ ਜੋਕਿ ਪਹਿਲਾਂ 50 ਦਾ ਸੀ। ਉਨਾਂ ਇਹ ਵੀ ਕਿਹਾ ਕਿ ਜੇਕਰ ਮੈਰਿਜ ਪੈਲਸਾਂ ਅਤੇ ਹੋਟਲਾਂ ਵਾਲੇ ਇਕੱਠ ਸਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਵੀਆਂ ਹਦਾਇਤਾਂ ਮੁਤਾਬਕ ਕੰਮ-ਕਾਜ ਵਾਲੀਆਂ ਥਾਵਾਂ,ਦਫਤਰਾਂ ਆਦਿ ਵਿਚ ਮਾਸਕ ਪਾਉਣਾ ਸਖਤੀ ਨਾਲ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਏ.ਸੀ ਚਲਾਉਣ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਵੱਖ-ਵੱਖ ਐਸੋਸੀਏਸ਼ਨਾ,ਜਥੇਬੰਦੀਆਂ ਵਲੋਂ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਮੰਗ ਪੱਤਰ ਦੇਣ ਉੱਪਰ ਵੀ ਮੁਕੰਮਲ ਰੋਕ ਲਗਾਈ ਗਈ ਹੈ। ਇਸੇ ਤਰ੍ਹਾਂ ਕੰਮ-ਕਾਜ ਲਈ ਪੰਜ ਤੋਂ ਵੱਧ ਵਿਅਕਤੀਆਂ ਵਲੋਂ ਮੀਟਿੰਗ ਕਰਨ ਤੇ ਵੀ ਰੋਕ ਹੋਵੇਗੀ। ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਨਗਰ ਨਿਗਮ,ਨਗਰ ਕੌਸਲਾਂ ਅਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਲੋਕਾਂ ਨੂੰ ਸਾਫ ਸਫਾਈ ਬਾਰੇ ਜਾਗਰੂਕ ਕਰਨ ਅਤੇ ਬੀਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਨੂੰ ਕਰਵਾਇਆ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਕਾਰਨ ਪੈਦਾ ਹੋਏ ਹਾਲਾਤਾਂ ਦੀ ਗੰਭੀਰਤਾਂ ਨੂੰ ਸਮਝਣ ਅਤੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਕੋਰੋਨਾ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿਚ ਪੂਰਨ ਸਹਿਯੋਗ ਦੇਣ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन