ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਿਆ ਜਾ ਸਕਦੈ ਈ-ਸੰਜੀਵਨੀ ਓ. ਪੀ. ਡੀ ਦਾ ਲਾਭ

ਕਪੂਰਥਲਾ 9 ਜੁਲਾਈ : (ਧਰੁਵ ਕਲੂਚਾ) ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਘਰ ਬੈਠੇ ਹੀ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਦੇਣ ਦੇ ਮਕਸਦ ਨਾਲ ਈ-ਸੰਜੀਵਨੀ ਓ. ਪੀ. ਡੀ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਸੋਸ਼ਲ ਡਿਸਟੈਂਸ ਅਤੇ ਮਰੀਜ਼ਾਂ ਦੀ ਭੀੜ ਨੂੰ ਘੱਟ ਕਰਨ ਲਈ ਈ-ਸੰਜੀਵਨੀ ਓ. ਪੀ. ਡੀ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਦੱਸਿਆ ਕਿ ਇਸ ਦੇ ਜ਼ਰੀਏ ਮਰੀਜ਼ ਘਰ ਬੇਠੇ ਹੀ ਸਰਕਾਰੀ ਹਸਪਤਾਲਾਂ ਦੇ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੇ ਹਨ। ਉਨਾਂ ਦੱਸਿਆ ਕਿ ਜਨਰਲ ਓ. ਪੀ. ਡੀ ਦੇ ਨਾਲ-ਨਾਲ ਹੁਣ ਗਰਭਵਤੀ ਮਹਿਲਾਵਾਂ ਦੀ ਸਹੂਲਤ ਲਈ ਈ-ਸੰਜੀਵਨੀ ਓ. ਪੀ. ਡੀ ਰਾਹੀਂ ਗਾਇਨੀਕੋਲੋਜਿਸਟ ਦੀ ਸਲਾਹ ਵੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਇਹ ਸਲਾਹ ਸਵੇਰੇ 8 ਵਜੇ ਤੋਂ 2 ਵਜੇ ਤੱਕ ਸੋਮਵਾਰ ਤੋਂ ਸਨਿੱਚਰਵਾਰ ਤੱਕ ਲਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਸਹੂਲਤਾ ਲਈ ਮਰੀਜ ਨੂੰ esanjeevaniopd.in (ਈਸੰਜੀਵਨੀ ਓਪੀਡੀ ਡਾਟ ਇਨ) ਉੱਤੇ ਲਾਗਇਨ ਕਰਨਾ ਹੋਵੇਗਾ ਅਤੇ ਸਮਾਰਟ ਫੋਨ ’ਤੇ ਵੀ ਇਹ ਸਹੂਲਤ ਉਪਲਬੱਧ ਹੈ। ਉਨਾਂ ਲੋਕਾਂ ਨੂੰ ਈ-ਸੰਜੀਵਨੀ ਓ. ਪੀ. ਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन