ਕੋਰੋਨਾ ਨੂੰ ਮਾਤ ਦੇਣ ਉਪਰੰਤ ਥਾਣਾ ਸਿਟੀ ਮੁਖੀ ਉਂਕਾਰ ਸਿੰਘ ਬਰਾੜ ਨੇ ਗੁਰੂ ਘਰ ਦਾ ਕੀਤਾ ਸ਼ੁਕਰਾਨਾ * ਸਰਬ ਨੌਜਵਾਨ ਸਭਾ ਮੈਂਬਰ ਵੀ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਫਗਵਾੜਾ 17 ਜੁਲਾਈ (ਧਰੁਵ ਕਲੂਚਾ) ਪੰਜਾਬ ਪੁਲਿਸ ਦੇ ਜਾਂਬਾਜ਼ ਅਫ਼ਸਰ ਅਤੇ ਥਾਣਾ ਸਿਟੀ ਫਗਵਾੜਾ ਵਿਖੇ ਬਤੌਰ ਐਸ.ਐਚ.ਓ. ਤਾਇਨਾਤ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਕੋਰੋਨਾ ਦੀ ਬਿਮਾਰੀ ਤੋਂ ਸਿਹਤਯਾਬ ਹੋ ਕੇ ਸਰਬ ਨੌਜਵਾਨ ਸਭਾ (ਰਜ਼ਿ.) ਫਗਵਾੜਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਮੈਂਬਰਾਂ ਸਮੇਤ ਗੁਰਦੁਵਾਰਾ ਨਿਰਮਲ ਕੁਟੀਆ ਭਾਈ ਘਨੱਈਆ ਜੀ ਫਰੈਂਡਜ਼ ਕਲੋਨੀ ਵਿਖੇ ਨਤਮਸਕ ਹੋ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਅਰਦਾਸ ਉਪਰੰਤ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕਰਦਿਆਂ ਉਹਨਾਂ ਕਿਹਾ ਕਿ ਫਗਵਾੜਾ ਨਾਲ ਸਬੰਧਿਤ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨਾਲ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਿਆਸੀ ਜਮਾਤ ਦੇ ਲੋਕਾਂ ਵਲੋਂ ਵੀ ਉਹਨਾਂ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਗਈਆਂ। ਲੋਕਾਂ ਦੀਆਂ ਦੁਆਵਾਂ ਅਤੇ ਪਰਮਾਤਮਾ ਦੀ ਮਿਹਰ ਸਦਕਾ ਅੱਜ ਉਹ ਪੂਰੀ ਤਰਾਂ ਠੀਕ ਹੋ ਕੇ ਜਨਤਾ ਦੀ ਸੇਵਾ ਵਿੱਚ ਡਿਊਟੀ ਤੇ ਹਾਜ਼ਰ ਹੋ ਗਏ ਹਨ। ਉਹਨਾਂ ਕਿਹਾ ਕਿ ਕਰੋਨਾ ਦਾ ਸਰੀਰਕ, ਮਾਨਸਿਕ ਅਤੇ ਸਮਾਜਿਕ ਡਰ ਉਸ ਦਾ ਸ਼ਿਕਾਰ ਹੋਣ ਵਾਲੇ ਨੂੰ ਹੀ ਪਤਾ ਲੱਗਦਾ ਹੈ । ਇਸ ਲਈ ਸਰਕਾਰ ਦੀਆਂ ਹਦਾਇਤਾਂ ਦੀ ਹਰ ਨਾਗਰਿਕ ਸਖਤੀ ਨਾਲ ਪਾਲਣਾ ਕਰੇ। ਇਸ ਮੌਕੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਵਲੋਂ ਥਾਣਾ ਮੁਖੀ ਉਂਕਾਰ ਸਿੰਘ ਬਰਾੜ ਦੇ ਨਾਲ ਉਹਨਾਂ ਦੇ ਸਰਕਾਰੀ ਡਰਾਈਵਰ ਨਛੱਤਰ ਸਿੰਘ ਅਤੇ ਗਨਮੈਨ ਗੁਰਦੇਵ ਸਿੰਘ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਲੈਕਚਰਾਰ ਹਰਜਿੰਦਰ ਗੋਗਨਾ, ਸੋਹਣ ਸਿੰਘ ਪਰਮਾਰ, ਹਰਵਿੰਦਰ ਸਿੰਘ, ਨਰਿੰਦਰ ਸੈਣੀ, ਕੁਲਵੀਰ ਬਾਵਾ, ਉਂਕਾਰ ਸਿੰਘ ਆਦਿ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन