ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਉਹਨਾਂ ਦੇ ਪੁੱਤਰ ਲਈ ਅਰਦਾਸਾਂ ਦਾ ਦੌਰ ਜਾਰੀ * ਜਲਦੀ ਠੀਕ ਹੋ ਕੇ ਹੋਵਾਂਗਾ ਲੋਕਾਂ ਦੇ ਰੂ-ਬ-ਰੂ - ਧਾਲੀਵਾਲ

ਫਗਵਾੜਾ 19 ਜੁਲਾਈ (ਧਰੁਵ ਕਲੂਚਾ) ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਕੋਰੋਨਾ ਰਿਪੋਰਟ ਬੀਤੇ ਦਿਨ ਪੋਜਿਟਿਵ ਆਉਣ ਤੋਂ ਬਾਅਦ ਆਪਣੇ ਘਰ 'ਚ ਹੀ ਆਈਸੋਲੇਸ਼ਨ ਦੌਰਾਨ ਉਹਨਾਂ ਲੋਕਾਂ ਲਈ ਜਾਰੀ ਸੁਨੇਹੇ ਵਿਚ ਕਿਹਾ ਕਿ ਉਹਨਾਂ ਨੂੰੰ ਕਿਸੇ ਤਰਾ ਦੀ ਤਕਲੀਫ ਮਹਿਸੂਸ ਨਹੀਂ ਹੋ ਰਹੀ ਬਲਕਿ ਥੋੜਾ ਜਿਹਾ ਇਨਫੈਕਸ਼ਨ ਹੈ ਜਿਸ ਤੋਂ ਜਲਦੀ ਹੀ ਠੀਕ ਹੋ ਕੇ ਜਨਤਾ ਦੇ ਰੂਬਰੂ ਹੋਣਗੇ। ਉਹਨਾਂ ਜਿੱਥੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਨਜਦੀਕੀ ਸਹਿਯੋਗੀਆਂ ਜਿਹਨਾਂ ਵਿਚ ਸੀਨੀਅਰ ਆਗੂ ਵਿਨੋਦ ਵਰਮਾਨੀ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ ਆਦਿ ਸ਼ਾਮਲ ਹਨ ਉਹਨਾਂ ਦੀ ਰਿਪੋਰਟ ਨੈਗਟਿਵ ਆਉਣ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪਣਾ ਖਿਆਲ ਰੱਖਣ ਕਿਉਂਕਿ ਕੋਰੋਨਾ ਕਿਸੇ ਦਾ ਵੀ ਲਿਹਾਜ ਨਹੀਂ ਕਰਦਾ। ਇਸ ਵਾਇਰਸ ਦੇ ਲਪੇਟੇ ਵਿਚ ਆਉਣ ਤੋਂ ਬਾਅਦ ਸਰੀਰਿਕ ਕਸ਼ਟ ਦੇ ਨਾਲ ਹੀ ਭਾਰੀ ਮਾਨਸਿਕ ਤਨਾਅ ਵਿਚੋਂ ਵੀ ਗੁਜਰਨਾ ਪੈਂਦਾ ਹੈ। ਜੇਕਰ ਕੋਈ ਇਸ ਵਾਇਰਸ ਦਾ ਸ਼ਿਕਾਰ ਹੋਵੇ ਤਾਂ ਘਬਰਾਉਣ ਦੀ ਨਹੀਂ ਬਲਕਿ ਹੌਸਲੇ ਨਾਲ ਇਸ ਬਿਮਾਰੀ ਨੂੰ ਹਰਾਉਣ ਦੀ ਲੋੜ ਹੈ। ਦੂਸਰੇ ਪਾਸੇ ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਪ੍ਰਧਾਨ ਸੰਜੀਵ ਬੁੱਗਾ, ਮਨੀਸ਼ ਭਾਰਦਵਾਜ ਸਾਬਕਾ ਸਕੱਤਰ ਪੀ.ਪੀ.ਸੀ.ਸੀ., ਸਾਬਕਾ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਪੰਚਾਂ, ਸਰਪੰਚਾਂ, ਨੰਬਰਦਾਰਾਂ, ਸਾਬਕਾ ਕੌਂਸਲਰਾਂ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਨੇ ਵਿਧਾਇਕ ਧਾਲੀਵਾਲ ਅਤੇ ਉਹਨਾਂ ਦੇ ਪੁੱਤਰ ਹਨੀ ਧਾਲੀਵਾਲ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन