ਧਾਲੀਵਾਲ ਅਤੇ ਉਹਨਾਂ ਦੇ ਪੁੱਤਰ ਦੀ ਸਿਹਤਯਾਬੀ ਲਈ ਕਰਵਾਇਆ ਸੁਖਮਨੀ ਸਾਹਿਬ ਦਾ ਲੜੀਵਾਰ ਪਾਠ

ਫਗਵਾੜਾ 22 ਜੁਲਾਈ (ਧਰੁਵ ਕਲੂਚਾ) ਬਲਾਕ ਕਾਂਗਰਸ ਫਗਵਾੜਾ ਵਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਹਨਾਂ ਦੇ ਪੁੱਤਰ ਹਨੀ ਧਾਲੀਵਾਲ ਦੀ ਸਿਹਤਯਾਬੀ ਲਈ ਅੱਜ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਸਕੀਮ ਨੰਬਰ 3 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਲੜੀਵਾਰ ਪਾਠ ਕਰਵਾਇਆ ਗਿਆ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਸੀਨੀਅਰ ਆਗੂ ਵਿਨੋਦ ਵਰਮਾਨੀ, ਸਤਬੀਰ ਸਿੰਘ ਸਾਬੀ ਵਾਲੀਆ ਅਤੇ ਸਾਬਕਾ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤ ਹੁੰਦਿਆਂ ਹਲਕਾ ਵਿਧਾਇਕ ਅਤੇ ਉਹਨਾਂ ਦੇ ਪੁੱਤਰ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਪਰੰਤ ਕਿਹਾ ਕਿ ਉਹਨਾਂ ਨੂੰ ਪੂਰਣ ਵਿਸ਼ਵਾਸ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਡਟ ਕੇ ਸੇਵਾ ਕਰਦੇ ਰਹੇ ਵਿਧਾਇਕ ਧਾਲੀਵਾਲ ਅਤੇ ਉਹਨਾਂ ਦੇ ਪੁੱਤਰ ਹਨੀ ਧਾਲੀਵਾਲ ਬਹੁਤ ਜਲਦੀ ਕੋਰੋਨਾ ਦੇ ਪ੍ਰਭਾਵ ਤੋਂ ਮੁਕਤ ਹੋਣਗੇ। ਇਸ ਦੌਰਾਨ ਸੋਸ਼ਲ ਡਿਸਟੈਂਸ ਦਾ ਖਾਸ ਤੌਰ ਤੇ ਖਿਆਲ ਰੱਖਿਆ ਗਿਆ। ਇਸ ਮੌਕੇ ਸਾਬਕਾ ਕੌਂਸਲਰ ਰਾਮਪਾਲ ਉੱਪਲ, ਜਤਿੰਦਰ ਵਰਮਾਨੀ, ਦਰਸ਼ਨ ਲਾਲ ਧਰਮਸੋਤ, ਬੰਟੀ ਵਾਲੀਆ, ਮੋਹਨਜੀਤ ਸੋਨੀ ਜੋੜਾ, ਤਜਿੰਦਰ ਸੋਨੂੰ, ਰਾਮ ਕੁਮਾਰ ਚੱਢਾ, ਸਰਬਰ ਪਲਾਹੀ, ਸੁਨੀਲ ਪਰਾਸ਼ਰ, ਰਵਿੰਦਰ ਸੰਧੂ, ਵਿਜੇ ਬਸੰਤ ਨਗਰ, ਹਰਪ੍ਰੀਤ ਸੋਨੂੰ, ਰਾਮ ਸਾਂਪਲਾ, ਪਵਨ ਸ਼ਰਮਾ, ਸੋਨੂੰ ਪਹਿਲਵਾਨ, ਤਜਿੰਦਰ ਬਾਵਾ, ਇੰਦਰਜੀਤ ਕਾਲੜਾ, ਸੰਜੀਵ ਭਟਾਰਾ, ਰਾਜਨ ਸ਼ਰਮਾ, ਪ੍ਰਮੋਦ ਜੋਸ਼ੀ, ਅਵਿਨਾਸ਼ ਗੁਪਤਾ, ਬੋਬੀ ਵੋਹਰਾ, ਕ੍ਰਿਸ਼ਨ ਕੁਮਾਰ ਹੀਰੋ ਆਦਿ ਨੇ ਵੀ ਵਿਧਾਇਕ ਧਾਲੀਵਾਲ ਅਤੇ ਉਹਨਾਂ ਦੇ ਪੁੱਤਰ ਦੀ ਸਿਹਤਯਾਬੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन