ਅਵਤਾਰ ਸਿੰਘ ਮੰਡ ਦਾ ਭਾਜਪਾ ਪੰਜਾਬ ਦਾ ਬੁਲਾਰਾ ਬਨਣ 'ਤੇ ਸ਼ਹੀਦ ਭਗਤ ਸਿੰਘ ਯਾਦਗਾਰੀ ਸੁਸਾਇਟੀ ਨੇ ਕੀਤਾ ਸਨਮਾਨ ਐਨ.ਜੀ.ਓ. ਨਾਲ ਜੁੜ ਕੇ ਸਮਾਜ ਸੇਵਾ ਕਰਦਾ ਰਹਾਂਗਾ - ਅਵਤਾਰ ਸਿੰਘ ਮੰਡ

  • ਫਗਵਾੜਾ 28 ਜੁਲਾਈ (ਧਰੁਵ ਕਲੂਚਾ) ਸ਼ਹੀਦ ਭਗਤ ਸਿੰਘ ਯਾਦਗਾਰੀ ਸੁਸਾਇਟੀ ਵਲੋਂ ਸੁਸਾਇਟੀ ਦੇ ਸਲਾਹਕਾਰ ਅਵਤਾਰ ਸਿੰਘ ਮੰਡ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਸਨਮਾਨਤ ਕਰਦੇ ਹੋਏ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ। ਇਸ ਮੌਕੇ ਅਵਤਾਰ ਸਿੰਘ ਮੰਡ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਜਪਾ ਪਾਰਟੀ ਵਲੋਂ ਜੋ ਮਾਣ ਸਤਿਕਾਰ ਮਿਲਿਆ ਹੈ ਉਸ ਵਿਚ ਸਵੈ-ਸੇਵੀ ਸੰਸਥਾਵਾਂ ਦਾ ਬਹੁਤ ਸਹਿਯੋਗ ਹੈ ਕਿਉਂਕਿ ਸਮਾਜ ਸੇਵਾ ਕਰਨ ਦਾ ਮੌਕਾ ਸਮਾਜ ਸੇਵੀ ਜੱਥੇਬੰਦੀਆਂ ਵਲੋਂ ਹੀ ਪ੍ਰਦਾਨ ਕੀਤਾ ਗਿਆ ਜਿਸ ਤੋਂ ਬਾਅਦ ਪਾਰਟੀ ਨੇ ਸੇਵਾ ਭਾਵਨਾ ਦੀ ਕਦਰ ਕਰਦੇ ਹੋਏ ਸੰਗਠਨ ਵਿਚ ਸਪੋਕਸ ਪਰਸਨ ਦੀ ਵੱਡੀ ਜਿੱਮੇਵਾਰੀ ਦਿੱਤੀ। ਉਹਨਾ ਨੇ ਕਿਹਾ ਕਿ ਉਹ ਕਾਫੀ ਲੰਮੇ ਸਮੇਂ ਤੋਂ ਸਮਾਜ ਸੇਵਾ ਨਾਲ  ਜੁੜੇ ਹੋਏ ਹਨ ਅਤੇ ਅੱਗੇ ਤੋਂ ਵੀ ਗੈਰ-ਸਰਕਾਰੀ ਸੰਸਥਾਵਾਂ ਨਾਲ ਮਿਲਕੇ ਸਮਾਜ ਸੇਵਾ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਸਭਾ ਵਲੋਂ ਬਰਸਾਤ ਦੇ ਦਿਨਾਂ ਵਿੱਚ ਬੂਟੇ ਲਗਾਉਣ ਦੀ ਮੁਹਿਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਪ੍ਰਤੀ ਜਾਗਰੁਕ ਕਰਨ ਤੇ ਪੰਜਾਬ ਸਰਕਾਰ ਦੇ ਕੋਵਿਡ-19 ਖਿਲਾਫ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਨਾਉਣ ਵਿਚ ਯੋਗਦਾਨ ਪਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ। ਇਸ ਮੌਕੇ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸਾਹਿਬਜੀਤ ਸਾਬੀ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਵਾਲੀਆ, ਉਂਕਾਰ ਜਗਦੇਵ ਅਤੇ ਕੁਲਤਾਰ ਬਸਰਾ ਨੇ ਵੀ ਅਵਤਾਰ ਸਿੰਘ ਮੰਡ ਨੂੰ ਪੰਜਾਬ ਸਪੋਕਸ ਪਰਸਨ ਨਿਯੁਕਤ ਕੀਤੇ ਜਾਣ ਤੇ ਆਪਣੀਆਂ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन