ਕਾਂਗਰਸ ਨੇ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਵਿਖੇ ਰਖਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ * ਵਿਧਾਇਕ ਧਾਲੀਵਾਲ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਫਗਵਾੜਾ 29 ਜੁਲਾਈ (ਧਰੁਵ ਕਲੂਚਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨਾ ਦੇ ਛੋਟੇ ਪੁੱਤਰ ਹਨੀ ਧਾਲੀਵਾਲ ਦੀ ਸਿਹਤਯਾਬੀ ਦੀ ਕਾਮਨਾ ਨਾਲ ਕਾਂਗਰਸ ਪਾਰਟੀ ਵਲੋਂ ਫਗਵਾੜਾ ਸ਼ਹਿਰ ਅਤੇ ਪਿੰਡਾਂ 'ਚ ਕਰਵਾਏ ਜਾ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਦਸਵੇਂ ਦਿਨ ਸਥਾਨਕ ਅਰਬਨ ਅਸਟੇਟ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਾਬਕਾ ਕੌਂਸਲਰ ਸੁਸ਼ੀਲ ਮੈਨੀ, ਰਵਿੰਦਰ ਭੱਲਾ ਅਤੇ ਸ਼ਰਨਜੀਤ ਸਿੰਘ ਵਲੋਂ ਪਾਠ ਰਖਵਾਇਆ ਗਿਆ। ਇਸ ਦੌਰਾਨ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਬੁੱਗਾ, ਸਤਬੀਰ ਸਿੰਘ ਸਾਬੀ ਵਾਲੀਆ, ਸਾਬਕਾ ਬਲਾਕ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸਾਬਕਾ ਕੌਂਸਲਰ ਮਨੀਸ਼ ਪ੍ਰਭਾਕਰ, ਰਾਮਪਾਲ ਉੱਪਲ, ਜਤਿੰਦਰ ਵਰਮਾਨੀ, ਦਰਸ਼ਨ ਲਾਲ ਧਰਮਸੋਤ, ਬੰਟੀ ਵਾਲੀਆ, ਰਵਿੰਦਰ ਰਵੀ ਤੋਂ ਇਲਾਵਾ ਗੁਰਮੀਤ ਸਿੰਘ ਬੇਦੀ, ਗੁਰਸ਼ਿੰਦਰ ਸਿੰਘ ਅਤੇ ਹਰਸ਼ ਕੁਮਾਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਹਲਕਾ ਵਿਧਾਇਕ ਧਾਲੀਵਾਲ ਅਤੇ ਉਹਨਾਂ ਦੇ ਪੁੱਤਰ ਨੂੰ ਕੋਰੋਨਾ ਨਾਲ ਲੜਨ ਦਾ ਬਲ ਬਖਸ਼ੇ ਤਾਂ ਜੋ ਜਲਦੀ ਤੋਂ ਜਲਦੀ ਠੀਕ ਹੋ ਕੇ ਵਿਧਾਇਕ ਧਾਲੀਵਾਲ ਮੁੜ ਤੋਂ ਫਗਵਾੜਾ ਦੇ ਲੋਕਾਂ ਦੀ ਸੇਵਾ ਵਿਚ ਹਾਜਰ ਹੋ ਸਕਣ। 

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन