ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫਿਆਂ ਅਤੇ ਹੋਟਲਾਂ ਆਦਿ ਲਈ ਵੱਖ-ਵੱਖ ਹੁਕਮ ਜਾਰੀ *ਸੀ. ਸੀ. ਟੀ. ਵੀ ਕੈਮਰੇ ਲਗਾਉਣ ਅਤੇ ਆਉਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੇ ਆਦੇਸ਼

ਕਪੂਰਥਲਾ 9 ਜੁਲਾਈ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਪੈਂਦੇ ਸਮੂਹ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਮਾਲਕਾਂ ਲਈ ਵੱਖ-ਵੱਖ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਅਦਾਰਿਆਂ ਵਿਚ ਸੀ. ਸੀ. ਟੀ. ਵੀ ਕੈਮਰੇ ਲਗਾਉਣਗੇ, ਜਿਨਾਂ ਵਿਚ ਪਿਛਲੇ 7 ਦਿਨਾਂ ਦੀ ਰਿਕਾਰਡਿੰਗ ਦੀ ਸਹੂਲਤ ਹੋਣੀ ਚਾਹੀਦੀ ਹੈ। ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ, ਜਿਸ ਦੀ ਸ਼ਨਾਖਤ ਉਕਤ ਅਦਾਰੇ ਦੇ ਮਾਲਕ/ਮੈਨੇਜਰ ਵੱਲੋਂ ਨਾ ਕੀਤੀ ਗਈ ਹੋਵੇ, ਉਹ ਅਦਾਰੇ ਦੀ ਵਰਤੋਂ ਨਹੀਂ ਕਰੇਗਾ। ਇਸ ਤੋਂ ਇਲਾਵਾ ਸਾਈਬਰ ਕੈਫੇ/ਹੋਟਲ ਆਦਿ ਦੇ ਮਾਲਕ ਆਉਣ ਵਾਲੇ ਵਿਅਕਤੀ ਦੇ ਅੰਦਰਾਜ ਸਬੰਧੀ ਰਜਿਸਟਰ ਲਗਾਉਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਰਜਿਸਟਰ ਵਿਚ ਆਪਣੀ ਹੱਥ ਲਿਖਤ ਨਾਲ ਆਪਣਾ ਨਾਮ, ਪੱਕਾ ਪਤਾ, ਟੈਲੀਫੋਨ ਨੰਬਰ ਅਤੇ ਸ਼ਨਾਖਤ ਲਿਖਣਗੇ ਅਤੇ ਰਜਿਸਟਰ ’ਤੇ ਆਪਣੇ ਦਸਤਖ਼ਤ ਵੀ ਕਰਨਗੇ। ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੈਫੇ/ਹੋਟਲ ਵਿਚ ਆਉਣ ਵਾਲੇ ਦੀ ਸ਼ਨਾਖਤ ਆਧਾਰ ਕਾਰਡ, ਸ਼ਨਾਖਤੀ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਫੋਟੋ ਵਾਲੇ ਕ੍ਰੈਡਿਟ ਕਾਰਡ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਵਰ ’ਤੇ ਕੀਤੀ ਗਈ ਕਾਰਵਾਈ ਇਕ ਮੇਨ ਸਰਵਰ ’ਤੇ ਰੱਖੀ ਜਾਵੇਗੀ, ਜਿਸ ਦਾ ਰਿਕਾਰਡ ਘੱਟੋ-ਘੱਟ 6 ਮਹੀਨੇ ਲਈ ਰੱਖਿਆ ਜਾਵੇਗਾ। ਜੇਕਰ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਵਿਚ ਆਉਣ ਵਾਲੇ ਵਿਅਕਤੀ ਦੀ ਕਾਰਵਾਈ ਸ਼ੱਕੀ ਜਾਪੇ ਤਾਂ ਸਬੰਧਤ ਮਾਲਕ ਇਸ ਦੀ ਸੂਚਨਾ ਤੁਰੰਤ ਸਬੰਧਤ ਪੁਲਿਸ ਥਾਣੇ ਨੂੰ ਦੇਵੇਗਾ। ਇਸ ਤੋਂ ਇਲਾਵਾ ਉਸ ਵਿਅਕਤੀ ਵੱਲੋਂ ਵਰਤੋਂ ਵਿਚ ਲਿਆਂਦੇ ਗਏ ਕੰਪਿਊਟਰ ਦਾ ਰਿਕਾਰਡ ਮੇਨਟੇਨ ਕਰਨ ਲਈ ਵੀ ਕਿਹਾ ਗਿਆ ਹੈ। ਇਹ ਹੁਕਮ 6 ਸਤੰਬਰ 2020 ਤੱਕ ਲਾਗੂ ਰਹਿਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन