'ਮਿਸ਼ਨ ਫ਼ਤਿਹ' ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਵਿਰੁੱਧ ਫ਼ਤਿਹ ਹਾਸਿਲ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ * ਲੋਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ


ਕਪੂਰਥਲਾ 13 ਜੁਲਾਈ (ਧਰੁਵ ਕਲੂਚਾ) ਡਿਪਟੀ ਕਮਿਸ਼ਨਰ ਦੀਪਤੀ ਉਪਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਵਾਜਾਈ ਖੁੱਲਣ ਕਾਰਨ ਅਤੇ ਬਜਾਰਾਂ ਆਦਿ ਖੁੱਲਣ ਕਾਰਨ ਲੋਕਾਂ ਦੀ ਬਾਹਰ ਆਮਦ ਵੱਧ ਗਈ ਹੈ ਅਤੇ ਉਸ ਦੇ ਨਾਲ-ਨਾਲ ਕੋਰੋਨਾ ਵਾਇ੍ਰਸ ਦੇ ਕੇਸ ਵੀ ਦਿਨੋਂ ਦਿਨ ਵੱਧ ਰਹੇ ਹਨ, ਜਿਸ ਪ੍ਰਤੀ ਸਾਨੂੰ ਸਾਰਿਆਂ ਨੂੰ ਵਧੇਰੇ ਸੁਚੇਤ ਤੇ ਜਾਗਰੂਕ ਹੋਣ ਦੀ ਜਰੂਰਤ ਹੈ। ਉਨਾਂ ਕਿਹਾ ਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜੇਕਰ ਘਰੋ ਬਾਹਰ ਜਾਣਾ ਹੀ ਹੈ ਤਾਂ ਮਾਸਕ ਲਾਜ਼ਮੀ ਤੋਰ 'ਤੇ  ਪਹਿਨਿਆ ਜਾਵੇ। ਉਨਾਂ ਕਿਹਾ ਕਿ ਵੇਖਣ ਵਿਚ ਆਉਦਾ ਹੈ ਕਿ ਕੁਝ ਲੋਕ ਮਾਸਕ ਨੂੰ ਸਹੀ ਤਰੀਕੇ ਨਾਲ ਨਹੀਂ ਪਹਿਨਦੇ ਭਾਵ ਸਾਨੂੰ ਮਾਸਕ ਆਪਣੇ ਨੱਕ ਤਕ ਚੰਗੀ ਤਰਾਂ ਪਾਉਣਾ ਚਾਹੀਦਾ ਹੈ। ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣਾ ਚਾਹੀਦਾ ਹੈ।ਉਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਦੇ ਨਾਲ-ਨਾਲ ਹੁਣ ਬਰਸਾਤਾਂ ਦੇ ਮੌਸਮ ਵਿਚ ਦੂਸਰੀਆਂ ਬਿਮਾਰੀਆਂ ਜਿਵੇੰ ਕਿ ਡੇਂਗੂ ਅਤੇ ਮਲੇਰੀਆਂ ਆਦਿ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਆਪਣੇ ਆਲੇ -ਦੁਆਲੇ ਸਫਾਈ ਰੱਖਣੀ ਚਾਹੀਦੀ ਹੈ। ਕੂਲਰਾਂ ਨੂੰ ਸਾਫ ਰੱਖਣਾ ਚਾਹੀਦਾ ਹੈ ਅਤੇ ਪਾਣੀ ਨੂੰ ਇਕ ਜਗਹ 'ਤੇ ਨਾ ਖਲੋਣ ਨਾ ਦਿੱਤਾ ਜਾਵੇ ਤਾਂ ਜੋ ਡੇਂਗੂ ਆਦਿ ਬਿਮਾਰੀਆਂ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 'ਮਿਸ਼ਨ ਫ਼ਤਿਹ' ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਸਹਿਯੋਗ ਨਾਲ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਇਸ ਸਭ ਲਈ ਸਾਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਬਣਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜਿਸ ਤਰਾਂ ਪਹਿਲਾਂ ਜ਼ਿਲਾ ਵਾਸੀਆਂ ਨੇ ਕਰਫਿਊ ਦੋਰਾਨ ਪੂਰੀ ਜ਼ਿੰਮੇਵਾਰੀ ਨਾਲ ਇਹਤਿਆਤ ਵਜੋਂ ਕੋਰੋਨਾ ਵਾਇ੍ਰਸਸ ਤੋਂ ਬਚਣ ਲਈ ਕਦਮ ਪੁੱਟੇ ਸਨ,  ਅੱਜ ਲੋੜ ਹੈ ਕਿ ਉਸੇ ਜਿੰਮੇਵਾਰੀ ਨਾਲ ਕੋਰੋਨਾ ਵਾਇਰਸ ਵਿਰੁੱਧ ਖੜਾ ਹੋਈਏ ਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਖਾਂਸੀ ਆਦਿ ਦੀ ਤਕਲੀਫ ਹੁੰਦੀ ਹੈ ਤਾਂ ਉਹ ਤੁਰੰਤ ਹਸਪਤਾਲ ਜਾ ਕੇ ਆਪਣਾ ਚੈਕਅੱਪ ਕਰਵਾਏ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन