ਫਗਵਾੜਾ ਹਲਕੇ ਦਾ ਜਨਤਾ ਦੀ ਉਮੀਦ ਤੋਂ ਵੱਧ ਵਿਕਾਸ ਕਰਵਾਇਆ ਜਾਵੇਗਾ - ਧਾਲੀਵਾਲ * ਕੋਰੋਨਾ ਤੋਂ ਬਚਾਅ ਲਈ ਸਾਵਧਾਨੀ ਵਰਤਣ ਲੋਕ

ਫਗਵਾੜਾ 13 ਜੁਲਾਈ (ਧਰੁਵ ਕਲੂਚਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਹਲਕੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਅੱਜ ਕਿਹਾ ਕਿ ਕੋਰੋਨਾ ਵਾਇਰਸ ਦਾ ਭਾਰਤ ਵਿਚ ਇਸ ਸਮੇਂ ਪ੍ਰਭਾਵ ਆਪਣੇ ਸਿਖਰ ਤੇ ਪਹੁੰਚ ਚੁੱਕਾ ਹੈ ਅਤੇ ਪੰਜਾਬ ਵਿਚ ਵੀ ਕਾਫੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ ਇਸ ਲਈ ਇਸ ਤੋਂ ਬਚਾਅ ਲਈ ਵਰਤੋਂ ਵਿਚ ਲਿਆਂਦੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਗੰਭੀਰਤਾ ਨਾਲ ਪਾਲਣ ਕੀਤਾ ਜਾਵੇ। ਬਿਨਾਂ ਜਰੂਰੀ ਕੰਮ ਤੇ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਜੇਕਰ ਜਾਣਾ ਹੋਵੇ ਤਾਂ ਮੂੰਹ ਨੂੰ ਮਾਸਕ ਜਾਂ ਰੁਮਾਲ, ਚੁੰਨੀ ਆਦਿ ਨਾਲ ਜਰੂਰ ਢਕਿਆ ਜਾਵੇ। ਦੁਕਾਨਦਾਰ ਖਾਸ ਤੌਰ ਤੇ ਸੈਨੀਟਾਇਜਰ ਦੀ ਵਰਤੋਂ ਕਰਨ। ਸਰੀਰਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ। ਜੇਕਰ ਕਿਸੇ ਨੂੰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿਚ ਤਕਲੀਫ ਮਹਿਸੂਸ ਹੋਵੇ ਤਾਂ ਬਿਨਾਂ ਦੇਰ ਕੀਤੇ ਡਾਕਟਰੀ ਸਲਾਹ ਲਈ ਜਾਵੇ। ਉਹਨਾਂ ਕਿਹਾ ਕਿ ਬੇਸ਼ਕ ਅੱਜ ਕੋਰੋਨਾ ਵਰਗੀ ਮਹਾਮਾਰੀ ਨਾਲ ਪੰਜਾਬ ਲੜ ਰਿਹਾ ਹੈ ਪਰ ਵਿਕਾਸ ਦੇ ਕੰਮ ਵੀ ਲਗਾਤਾਰ ਜਾਰੀ ਹਨ। ਫਗਵਾੜਾ ਹਲਕੇ ਦੇ ਹਰੇਕ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਜੰਗੀ ਪੱਧਰ ਤੇ ਵਿਕਾਸ ਦੇ ਅਧੂਰੇ ਕੰਮਾ ਨੂੰ ਪੂਰਾ ਕਰਵਾਇਆ ਜਾਵੇਗਾ। ਉਹਨਾਂ ਭਰੋਸਾ ਦਿੱਤਾ ਕਿ ਹਲਕੇ ਦਾ ਲੋਕਾਂ ਦੀ ਉਮੀਦ ਤੋਂ ਵੱਧ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਸੀਨੀਅਰ ਆਗੂ ਵਿਨੋਦ ਵਰਮਾਨੀ, ਮਨੀਸ਼ ਭਾਰਦਵਾਜ ਸਾਬਕਾ ਸਕੱਤਰ ਪੀ.ਪੀ.ਸੀ.ਸੀ., ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਸਾਬਕਾ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸਾਬਕਾ ਕੌਂਸਲਰ ਸੁਸ਼ੀਲ ਮੈਨੀ, ਸੀਨੀਅਰ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਸਾਬਕਾ ਦਿਹਾਤੀ ਪ੍ਰਧਾਨ ਸੁਖਮਿੰਦਰ ਸਿੰਘ ਰਾਣੀਪੁਰ, ਜਿਲ•ਾ ਪਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ, ਮੀਨਾ ਰਾਣੀ ਭਬਿਆਣਾ, ਸਾਬਕਾ ਕੌਂਸਲਰ ਸਾਬਕਾ ਕੌਂਸਲਰ ਪਦਮਦੇਵ ਸੁਧੀਰ, ਰਾਮਪਾਲ ਉੱਪਲ, ਵਿੱਕੀ ਸੂਦ, ਮਨੀਸ਼ ਪ੍ਰਭਾਕਰ, ਓਮ ਪ੍ਰਕਾਸ਼ ਬਿੱਟੂ, ਬੰਟੀ ਵਾਲੀਆ, ਅਮਰਜੀਤ ਸਿੰਘ, ਰਵਿੰਦਰ ਸੰਧੂ, ਕਾਕਾ ਉੱਬੀ, ਗੁਰਦੀਪ ਦੀਪਾ, ਤ੍ਰਿਪਤਾ ਸ਼ਰਮਾ, ਬਲਾਕ ਸੰਮਤੀ ਮੈਂਬਰ ਅਰਵਿੰਦਰ ਕੌਰ, ਸੀਮਾ ਰਾਣੀ, ਪਵਨ ਕੁਮਾਰ, ਕੁਲਵਿੰਦਰ ਕੁਮਾਰ ਕਾਲੂ, ਜਿਲ•ਾ ਯੂਥ ਪ੍ਰਧਾਨ ਸੌਰਵ ਖੁੱਲਰ, ਫਗਵਾੜਾ ਯੂਥ ਪ੍ਰਧਾਨ ਕਰਮਦੀਪ ਸਿੰਘ ਕੰਮਾ, ਤਜਿੰਦਰ ਬਾਵਾ, ਅਵਿਨਾਸ਼ ਗੁਪਤਾ, ਜਗਜੀਤ ਬਿੱਟੂ, ਪ੍ਰਮੋਦ ਜੋਸ਼ੀ, ਹਰਪ੍ਰੀਤ ਸਿੰਘ ਭੋਗਲ, ਕਮਲ ਧਾਲੀਵਾਲ, ਹਨੀ ਧਾਲੀਵਾਲ ਤੇ ਅਮਰਿੰਦਰ ਸਿੰਘ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन