ਨੌਕਰਾਂ ਦੇ ਵੇਰਵੇ ਪੁਲਿਸ ਥਾਣੇ ’ਚ ਦਰਜ ਕਰਵਾਉਣ ਦੇ ਆਦੇਸ਼ - Watan Ki Rahen

ਕਪੂਰਥਲਾ 8 ਜੁਲਾਈ : (ਧਰੁਵ ਕਲੂਚਾ) ਜ਼ਿਲਾ ਮੈਜਿਸਟ੍ਰ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ/ਨੌਕਰਾਣੀਆਂ/ਘਰੇਲੂ ਨੌਕਰਾਂ ਆਦਿ ਦੀ ਪੂਰੀ ਜਾਣਕਾਰੀ ਲਈ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ ਜਾਂ ਕਿਸੇ ਸਰਕਾਰੀ/ਅਰਧ ਸਰਕਾਰੀ ਸੰਸਥਾ/ਸਰਕਾਰ ਵੱਲੋਂ ਮਨਜ਼ੂਰਸ਼ੁਦਾ ਅਦਾਰੇ ਵੱਲੋਂ ਜਾਰੀ ਪਹਿਚਾਣ ਪੱਤਰ, ਜਿਸ ਵਿਚ ਉਸ ਵਿਅਕਤੀ ਦਾ ਨਾਮ, ਪੱਕਾ ਪਤਾ, ਫੋਟੋ ਆਦਿ ਹੋਵੇ, ਲੈ ਕੇ ਉਸ ਦੀ ਆਪਣੇ ਨਜ਼ਦੀਕੀ ਪੁਲਿਸ ਥਾਣੇ/ਚੌਂਕੀ ਵਿਚ ਦਰਜ ਕਰਵਾਉਣ ਅਤੇ ਉਨਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਯਕੀਨੀ ਬਣਾਉਣ।  ਇਹ ਹੁਕਮ 6 ਸਤੰੰਬਰ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਘਰਾਂ ਵਿਚ ਪੂਰੇ ਤੌਰ ਜਾਂ ਅੰਸ਼ਿਕ ਤੌਰ ’ਤੇ ਕੰਮ ਕਰਦੇ ਨੌਕਰਾਂ ਦਾ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜ਼ੁਰਮ ਹੋਣ ’ਤੇ ਅਜਿਹੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन