ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫਿਊ ਕਪੂਰਥਲਾ ਜ਼ਿਲ੍ਹੇ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਦੁਕਾਨਾਂ ਅਤੇ ਮਾਲ ਸ਼ਨੀਵਾਰ ਅਤੇ ਐਤਵਾਰ ਬੰਦ ਰਹਿਣਗੇ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ ,ਧਾਰਮਿਕ ਸੰਸਥਾਨ,ਸਪੋਰਟਸ ਕੰਪਲੈਕਸ,ਰੈਸਟਰਾ ਅਤੇ ਸ਼ਰਾਬ ਦੇ ਠੇਕੇ ਹਫਤੇ ਦੇ ਸਾਰੇ ਦਿਨ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ। 4 ਪਹੀਆ ਵਾਹਨਾਂ ਵਿੱਚ ਤਿੰਨ ਵਿਅਕਤੀਆਂ ਤੇ ਬੈਠਣ ਦੀ ਛੋਟ ਸਿਆਮੀ,ਸਮਾਜਿਕ,ਧਾਰਮਿਕ ਇਕੱਠਾਂ ਉੱਪਰ ਮੁਕੰਮਲ ਰੋਕ

ਕਪੂਰਥਲਾ 21 ਅਗਸਤ : (ਧਰੁਵ ਕਲੂਚਾ) ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜ਼ਿਲ੍ਹਾ ਮੈਜਿਸਟਰੇਟ ਦੀਪਤੀ ਉੱਪਲ ਵਲੋਂ ਅਨਲਾਕ-3 ਤਹਿਤ 31 ਅਗਸਤ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੇ ਵਧਦੇ ਕੇਸਾਂ ਕਾਰਨ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫਿਊ ਲਗਾ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਸ਼ਾਮ 7ਵਜੇਂ ਤੋ ਲੈ ਕੇ ਸਵੇਰੇ 5 ਵਜੇ ਤੱਕ ਨਗਰ ਨਿਗਮਾਂ ਨਗਰ ਕੌਸਲਾਂ ਦੀਆਂ ਹੱਦਾਂ ਅੰਦਰ ਕਰਫਿਊ ਰਹੇਗਾ ਅਤੇ ਗੈਰ ਜ਼ਰੂਰੀ ਆਵਾਜਾਈ ਉੱਪਰ ਰੋਕ ਰਹੇਗੀ। ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਜਿਵੇਂ ਕਿ ਕੌਮੀ ਅਤੇ ਰਾਜ ਮਾਰਗਾਂ ਉੱਪਰ ਵਸਤਾਂ ਦੀ ਆਵਾਜਾਈ ,ਬੱਸਾਂ,ਰੇਲ ਗੱਡੀਆਂ ਅਤੇ ਜਹਾਜਾਂ ਤੋਂ ਉੱਤਰ ਕੇ ਘਰ ਜਾਣ ਵਾਲਿਆਂ ਨੂੰ ਆਵਾਜਾਈ ਦੀ ਖੁੱਲ ਹੋਵੇਗੀ। ਜ਼ਰੂਰੀ ਸੇਵਾਵਾਂ ਜਿਵੇਂ ਕਿ ਸਿਹਤ ਨਾਲ ਸਬੰਧਿਤ,ਖੇਤੀਬਾੜੀ,ਮੱਛੀ ਪਾਲਣ,ਡੇਅਰੀ ਵਿਕਾਸ, ਬੈਂਕਾਂ ਏ.ਟੀ.ਐਮ, ਸਟਾਕ ਮਾਰਕਿਟ,ਬੀਮਾ ਕੰਪਨੀਆਂ,ਆਨ ਲਾਈਨ ਟੀਚਿੰਗ ,ਜਨਤਕ ਸੇਵਾਵਾਂ ,ਉਸਾਰੀ ਉਦਯੋਗ,ਸਰਕਾਰੀ ਅਤੇ ਨਿੱਜੀ ਅਦਾਰੇ,ਮੀਡੀਆ ਨੂੰ ਜ਼ਰੂਰੀ ਸੇਵਾਵਾਂ ਤਹਿਤ ਕੰਮ ਕਰਨ ਦੀ ਖੁੱਲ ਹੋਵੇਗੀ। ਇਸ ਤੋਂ ਇਲਾਵਾ ਯੂਨੀਵਰਸਿਟੀਆਂ,ਬੋਰਡਾਂ ਆਦਿ ਵਲੋਂ ਲਈਆਂ ਜਾਣ ਵਾਲੀਆਂ ਪ੍ਰੀੱਖਿਆਵਾਂ ਲਈ ਵਿਦਿਆਰਥੀਆਂ ਨੂੰ ਆਉਣ ਜਾਣ ਦੀ ਖੁੱਲ ਹੋਵੇਗੀ। ਉਨਾਂ ਦੱਸਿਆ ਕਿ ਦੁਕਾਨਾਂ ਅਤੇ ਮਾਲ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6 30 ਵਜੇ ਤੱਕ ਖੁੱਲੇ ਰਹਿਣਗੇ ਜਦਕਿ ਸ਼ਨੀਵਾਰ ਅਤੇ ਐਤਵਾਰ ਬੰਦ ਰਹਿਣਗੇ। ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ ,ਧਾਰਮਿਕ ਸੰਸਥਾਨ,ਸਪੋਰਟਸ ਕੰਪਲੈਕਸ,ਰੈਸਟਰਾ ਅਤੇ ਸ਼ਰਾਬ ਦੇ ਠੇਕੇ ਹਫਤੇ ਦੇ ਸਾਰੇ ਦਿਨ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ। ਉਨਾਂ ਅੱਗੇ ਦੱਸਿਆ ਕਿ 4 ਪਹੀਆ ਵਾਹਨਾਂ ਵਿੱਚ ਡਰਾਇਵਰ ਸਮੇਤ ਤਿੰਨ ਵਿਅਕਤੀਆਂ ਦੇ ਬੈਠਣ ਦੇ ਖੁੱਲ ਹੋਵੇਗੀ,ਜਦਕਿ ਬੱਸਾਂ ਅਤੇ ਹੋਰ ਜਨਤਕ ਆਵਾਜਾਈ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ। ਉਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੀਆਂ ਸਿਆਮੀ,ਸਮਾਜਿਕ,ਧਾਰਮਿਕ ਇਕੱਠਾਂ ਉੱਪਰ ਰੋਕ ਹੋਵੇਗੀ। ਇਸ ਤੋਂ ਇਲਾਵਾ ਧਰਨੇ-ਪ੍ਰਦਰਸ਼ਨਾਂ ਉਪੱਰ ਵੀ ਰੋਕ ਹੋਵੇਗੀ। ਜ਼ਿਲ੍ਹੇ ਵਿਚ ਵਿਆਹ ਲਈ 30 ਅਤੇ ਅੰਤਿਮ ਰਸਮਾਂ ਸਬੰਧੀ 20 ਵਿਅਕਤੀਆਂ ਦੇ ਇਕੱਠ ਦੀ ਖੁੱਲ ਹੋਵੇਗੀ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨਾਂ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ ਅਤੇ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਿਰੁੱਧ ਲੜਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन