ਕਪੂਰਥਲਾ 2 ਮਈ (ਧਰੁਵ ਕਲੂਚਾ) : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 30 ਅਪ੍ਰੈਲ ਨੂੰ ਜਾਰੀ ਹਦਾਇਤਾਂ ਤੋਂ ਬਾਅਦ ਅੱਜ ਜਾਰੀ ਨਵੀਆਂ ਪਾਬੰਦੀਆਂ ਦੇ ਅਨੁਕੂਲ ਜਿਲ੍ਹਾ ਕਪੂਰਥਲਾ ਅੰਦਰ ਵੀ ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਰੋਕਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮ 2 ਮਈ ਤੋਂ 15 ਮਈ ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਤਹਿਤ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ । ਕੇਵਲ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਕਿ ਕੈਮਿਸਟ ਸ਼ਾਪ, ਦੁੱਧ, ਬਰੈਡ, ਸਬਜ਼ੀਆਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦਨ, ਆਂਡੇ, ਮੀਟ, ਮੋਬਾਇਲ ਰਿਪੇਅਰ ਨਾਲ ਸਬੰਧਿਤ ਦੁਕਾਨਾਂ ਖੁੱਲ ਸਕਣਗੀਆਂ। ਲੈਬੋਰੇਟਰੀ , ਨਰਸਿੰਗ ਹੋਮ ਤੇ ਹੋਰ ਮੈਡੀਕਲ ਅਦਾਰਿਆਂ ’ਤੇ ਰੋਕਾਂ ਲਾਗੂ ਨਹੀਂ ਹੋਣਗੀਆਂ। ਕਰਫਿਊ ਪਹਿਲਾਂ ਵਾਂਗ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਹਫਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਹੋਵੇਗਾ। ਕਰਫਿਊ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ। ਕੇਵਲ ਮੈਡੀਕਲ ਐਮਰਜੈਂਸੀ ਨੂੰ ਛੋਟ ਹੋਵੇਗੀ। ਕੋਈ ਵੀ ਵਿਅਕਤੀ ਜਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕੀ ਰਾਸਤੇ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨ...
Good jobb sir, these all small fishes,
ReplyDeleteNow in exit through out big �� crocodiles in this sea
Salute to ��