ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਇਕਾਈ ਫਗਵਾੜਾ ਵੱਲੋਂ ਅੱਜ ਰੈਸਟ ਹਾਊਸ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਅੰਗਹੀਣ ਵਿਅਕਤੀਆਂ ਨੂੰ ਜਾਗਰੂਕ ਕਰਕੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ


ਫਗਵਾੜਾ : (ਧਰੁਵ ਕਲੂਚਾ) ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਇਕਾਈ ਫਗਵਾੜਾ ਵੱਲੋਂ ਅੱਜ ਰੈਸਟ ਹਾਊਸ ਵਿੱਚ  ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਅੰਗਹੀਣ ਵਿਅਕਤੀਆਂ ਨੂੰ ਜਾਗਰੂਕ ਕਰਕੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਫਗਵਾੜਾ ਹਲਕੇ ਤੋਂ ਲਗਭਗ 60 ਦੇ ਕਰੀਬ ਫਾਰਮ ਭਰੇ ਗਏ ਅਤੇ ਪਟਵਾਰੀ ਤੇ ਕਾਰਜ ਸਾਧਕ ਅਫ਼ਸਰ ਦੇ ਤਸਦੀਕ ਕਰਨ ਤੋਂ ਬਾਅਦ ਇਹ ਫਾਰਮ ਖੁਰਾਕ ਸਪਲਾਈ ਵਿਭਾਗ ਫਗਵਾੜਾ ਦੇ ਦਫਤਰ ਵਿੱਚ ਜਮ੍ਹਾਂ ਕਰਵਾਏ ਜਾਣਗੇ।
ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਵੱਲੋਂ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਨੂੰ ਜਾਗਰੂਕ ਕਰਨ ਅਤੇ ਲਾਗੂ ਕਰਨ ਵਿੱਚ ਨਾ-ਕਾਮਯਾਬ ਹੋਣ ਉਪਰੰਤ ਮਾਨਯੋਗ ਅਦਾਲਤ ਨੇ ਸਰਕਾਰ ਨੂੰ ਸਮਾਰਟ ਰਾਸ਼ਨ ਕਾਰਡ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਨੋਟਿਸ ਜਾਰੀ ਕੀਤਾ ਹੈ । ਵੱਖ ਵੱਖ ਜ਼ਿਲ੍ਹਿਆਂ ਤੋਂ ਆਈਆਂ ਰਿਪੋਰਟਾਂ ਅਨੁਸਾਰ ਫੂਡ ਸਪਲਾਈ ਵਿਭਾਗ ਅੰਗਹੀਣ ਵਿਅਕਤੀਆਂ ਨੂੰ ਸਹੀ ਤਰੀਕੇ ਨਾਲ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਜਿਸ ਕਾਰਨ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਨੇ ਧਰਨਾ ਪ੍ਰਦਰਸ਼ਨ ਕਰਕੇ ਆਪਣਾ ਸਾਥੀਆਂ ਨੂੰ ਸਮਾਰਟ ਰਾਸ਼ਨ ਕਾਰਡ ਬਣਾਉਣ ਦਾ ਹੱਕ ਦਿਵਾਇਆ । ਇਸ ਮੌਕੇ ਫਗਵਾੜਾ ਪ੍ਰਧਾਨ ਸ੍ਰੀ ਰਾਜਨ ਸੂਦ, ਇਸਤਰੀ ਵਿੰਗ ਪ੍ਰਧਾਨ ਕਪੂਰਥਲਾ ਸ੍ਰੀ ਮਤੀ ਦਵਿੰਦਰ ਕੌਰ, ਪਲਵਿੰਦਰ ਪਿੰਦਾ ਪੰਚ ਪ੍ਰਧਾਨ ਜ਼ਿਲ੍ਹਾ ਜਲੰਧਰ, ਸੁਸ਼ਮਾ,ਰੈਨੂ ਬਾਲਾ,ਭਾਰਤ ਭੂਸ਼ਨ, ਪਰਮਜੀਤ ਸਿੰਘ ਨਰੂੜ, ਲਲਿਤ ਕਨੌਜੀਆ ਪਾਸ਼ਟਾਂ, ਦਲਜੀਤ ਸਿੰਘ ਕਚਹਿਰੀਆਂ,ਜਸਪ੍ਰੀਤ ਜੱਸਾ ਟੇਲਰ ਨਸੀਰਾਬਾਦ, ਦਰਸ਼ਨ ਚੱਕ ਪ੍ਰੇਮਾ, ਪਰਮਜੀਤ ਕੌਰ, ਸਤਪਾਲ ਪਲਾਹੀ, ਗਿਆਨ ਚੰਦ ਢੱਕ ਪੰਡੋਰੀ, ਮਨਦੀਪ ਸਿੰਘ ਰਿਹਾਣਾ ਜੱਟਾਂ, ਜਗਦੀਸ਼ ਰਾਮਪੁਰ ਸੁਨੜਾ,ਪਿਆਰੋ, ਪਿੰਕੀ ਰਾਣੀ ਮਲਕਪੁਰ, ਚਰਨਜੀਤ ਆਦਿ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन