ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ
ਫਗਵਾੜਾ : (ਧਰੁਵ ਕਲੂਚਾ) ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਜਿੱਥੇ ਅੰਗਹੀਣ ਵਿਅਕਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਹੀ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਅੰਗਹੀਣ ਭਲਾਈ ਐਕਟ 2016 ਦੇ ਸੈਕਸ਼ਨ 89,92,93, ਨਾਲ ਕੇਂਦਰ ਸਰਕਾਰ ਛੇੜਛਾੜ ਕਰਕੇ ਕੰਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸਨੂੰ ਕਿ ਪੂਰੇ ਦੇਸ਼ ਅਗਹੀਣ ਕਦੇ ਬਰਦਾਸ਼ਤ ਨਹੀਂ ਕਰਨਗੇ। ਸੈਣੀ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਐਕਟ ਵਿੱਚ ਕੋਈ ਵੀ ਤਬਦੀਲੀ ਕੀਤੀ ਤਾਂ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਡੀ ਸੀ ਦਫ਼ਤਰਾਂ ਅਤੇ ਕੇਂਦਰੀ ਮੰਤਰੀਆਂ ਦੀਆਂ ਕੋਠੀਆਂ ਅੱਗੇ ਆਪਣੇ ਖੂਨ ਨਾਲ ਅੰਗਹੀਣਾਂ ਦੀ ਮਨ ਕੀ ਬਾਤ ਲਿਖ ਕੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਮਾਣਯੋਗ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਭੇਜੇ ਜਾਣਗੇ ਜੇਕਰ ਫਿਰ ਵੀ ਸਰਕਾਰ ਵੱਲੋਂ ਹਾਂ ਪੱਖੀ ਹੁੰਗਾਰਾ ਨਾ ਮਿਲਿਆ ਤਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਮਰਨ ਵਰਤ ਰੱਖਿਆ ਜਾਵੇ। ਇਸ ਮੌਕੇ ਮਨਜੀਤ ਸਿੰਘ, ਪ੍ਰਤਾਪ ਸਿੰਘ ਪੱਧਰੀ ਕਲਾਂ, ਸਾਜਨ ਸਿੰਘ ਤਰਲੇ, ਸਤਨਾਮ ਸਿੰਘ, ਗੁਰ...
What is this dear life di koi value hi nhi
ReplyDelete