ਯੂਥ ਅਕਾਲੀ ਦਲ ਵੱਲੋਂ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਅਤੇ ਬਲਵਿੰਦਰ ਧਾਲੀਵਾਲ ਨੂੰ ਜਾਂਚ ਦੇ ਘੇਰੇ ਵਿਚ ਲਿਆਉਣ ਦੀ ਮੰਗ -ਜਾਂਚ ਨਾਲ ਹੀ ਪੈਸੇ ਤੇ ਧਾਲੀਵਾਲ ਤੋਂ ਪ੍ਰਦੇਸ਼ ਕਾਂਗਰਸ ਤੇ ਹਾਈ ਕਮਾਂਡ ਨੂੰ ਮਿਲੀ ਰਿਸ਼ਵਤ ਦਾ ਪਤਾ ਚਲ ਸਕਦਾ ਹੈ- ਸੁਖਦੀਪ ਸਿੰਘ ਸੁਕਾਰ -ਦਲਿਤਾ ਦੇ ਹਿਤਾਂ ਤੇ ਡਾਕਾ ਕਾਂਗਰਸ ਸਰਕਾਰ ਦੇ ਕਫਨ ਵਿਚ ਆਖਰੀ ਕਿੱਲ ਸਾਬਿਤ ਹੋਵੇਗਾ-ਜਿਲਾ ਪ੍ਰਧਾਨ ਰਣਜੀਤ ਸਿੰਘ ਖੁਰਾਣਾ



ਫਗਵਾੜਾ 9 ਸਤੰਬਰ (ਧਰੁਵ ਕਲੂਚਾ) : ਸ਼੍ਰੋਮਣੀ ਯੂਥ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਧਾਲੀਵਾਲ ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ ਤਾਂ ਜੋ ਪੈਸਾ ਕਿਸਦੇ ਕਿਸਦੇ ਹੱਥ ਗਿਆ ਅਤੇ ਪ੍ਰਦੇਸ਼ ਕਾਂਗਰਸ ਤੇ ਕਾਂਗਰਸ ਹਾਈ ਕਮਾਂਡ ਨੂੰ ਮਿਲੀ ਰਿਸ਼ਵਤ ਦਾ ਪਤਾ ਲਗਾਇਆ ਜਾ ਸਕੇ ਉਸਨੇ ਇਹ ਵੀ ਐਲਾਨ ਕੀਤਾ ਕਿ ਐਸ ਸੀ ਸਕਾਲਰਿਸ਼ਪ ਘੁਟਾਲੇ ਵਿਚ ਸ਼ਾਮਲ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹੋਰ ਦੋਸ਼ੀਆਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ ਯੂਥ ਅਕਾਲੀ ਦਲ ਵਲੋਂ ਦੋਆਬਾ ਜ਼ੋਨ ਦੇ ਪ੍ਰਧਾਨ ਸ ਸੁਖਦੀਪ ਸਿੰਘ ਸੁਕਾਰ ਅਤੇ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਹਾਇਸ਼ ਅਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੇ ਨਾਂ ਤੇ ਮੈਮੋਰੈਂਡਮ ਦਿੱਤਾ ਗਿਆ ਧਰਨੇ ਵਿਚ ਤੇਜਿੰਦਰ ਸਿੰਘ ਨਿਝੱਰ ਪ੍ਰਧਾਨ ਯੂਥ ਅਕਾਲੀ ਦਲ ਜਲੰਧਰ ਅਤੇ ਜੁਗਰਾਜਪਾਲ ਜੱਗੀ ਨੇ ਵੀ ਸੰਬੋਧਨ ਕੀਤਾ।
ਆਪਣੇ ਸੰਬੋਧਨ ਵਿਚ ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਪ੍ਰਧਾਨ ਸ. ਸੁਖਦੀਪ ਸਿੰਘ ਸੁਕਾਰ ਨੇ ਕਿਹਾ ਕਿ ਇਸ ਘੁਟਾਲੇ ਕਾਰਣ ਹੀ  ਬਲਵਿੰਦਰ ਸਿੰਘ ਧਾਲੀਵਾਲ ਨੂੰ ਨੌਕਰੀ ਤੋਂ ਅਸਤੀਫਾ ਦੇਣ ਮਗਰੋਂ ਟਿਕਟ ਦੇ ਦਿੱਤੀ ਗਈ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਸਮੇਤ ਹੋਰ ਸੀਨੀਅਰ ਆਗੂ ਅਣਡਿੱਠ ਕਰ ਦਿੱਤੇ ਗਏ  ਉਹਨਾਂ ਕਿਹਾ ਕਿ ਇਸਦਾ ਇਕਲੌਤਾ ਕਾਰਨ ਇਹ ਸੀ ਕਿ ਉਹਨਾਂ ਕੋਲ  ਦਲਿਤ ਵਿਦਿਆਰਥੀਆਂ ਲਈ ਆਏ ਐਸ ਸੀ ਸਕਾਲਰਸ਼ਿਪ ਦਾ ਘੁਟਾਲਾ ਕਰਨ ਮਗਰੋਂ ਖਰਚਣ ਲਈ ਚੋਖੇ ਫੰਡ ਸਨ।
ਉਨਾਂ ਕਿਹਾ ਕਿ ਇਸ ਕੇਸ ਵਿਚ ਸੀ ਬੀ ਆਈ ਜਾਂਚ ਬਹੁਤ ਜ਼ਰੂਰੀ ਹੈ ਉਹਨਾਂ ਕਿਹਾ ਕਿ ਇਹ ਵੀ ਪਤਾ ਲਾਇਆ ਜਾਣਾ ਚਾਹੀਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਚੋਂ ਕਿਸ ਕਿਸ ਨੇ ਸਾਬਕਾ ਅਫਸਰ ਲਈ ਸਮਝੌਤੇ ਕੀਤੇ ਉਹਨਾਂ ਕਿਹਾ ਕਿ ਜਦੋਂ ਇਹ ਸਪਸ਼ਟ ਹੈ ਕਿ ਸੁਨੀਲ ਜਾਖੜ ਤੇ ਅਮਰਿੰਦਰ ਸਿੰਘ ਇਸ ਘੁਟਾਲੇ 'ਤੇ ਪਰਦਾ ਪਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਤਾਂ ਸੰਕੇਤ ਮਿਲਦੇ ਹਨ ਕਿ ਉਹ ਵੀ ਘੁਟਾਲੇਬਾਜ਼ਾਂ ਨਾਲ ਰਲੇ ਹੋਏ ਹਨ  ਉਹਨਾਂ ਕਿਹਾ ਕਿ ਇਸੇ ਲਈ ਬਲਵਿੰਦਰ ਧਾਲੀਵਾਲ ਦੀ ਹਿਰਾਸਤੀ ਪੁੱਛ ਗਿੱਛ ਜ਼ਰੂਰੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਪੈਸਾ ਕਿਹੜੇ ਕਿਹੜੇ ਹੱਥਾਂ ਵਿਚੋਂ ਲੰਘਿਆ ਜਿਹਨਾਂ ਨੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰ ਦਿੱਤਾ, ਅਜਿਹੇ ਲੋਕਾਂ ਨੂੰ ਸਲਾਖ਼ਾਂ ਪਿੱਛੇ ਹੋਣਾ ਚਾਹੀਦਾ ਹੈ।
ਜ਼ਿਲਾ ਯੂਥ ਅਕਾਲੀ ਦਲ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਨੇ ਮੁੱਖ ਮੰਤਰੀ ਵੱਲੋਂ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਬਣਾਈ ਕਮੇਟੀ ਭੰਗ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਜਦੋਂ ਐਡੀਸ਼ਨਲ ਚੀਫ ਸੈਕਟਰੀ ਨੇ ਹੀ ਇਹ ਦੱਸ ਦਿੱਤਾ ਹੈ ਕਿ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਹੀ 63 ਕਰੋੜ ਰੁਪਏ ਘੁਟਾਲੇ ਦਾ ਮੁੱਖ ਦੋਸ਼ੀ ਤੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਵੱਲੋਂ ਕੇਸ ਦੀ ਰਿਪੋਰਟ ਸੌਂਪਣ ਤੋਂ ਪਹਿਲਾਂ ਹੀ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਤਾਂ ਫਿਰ ਜਾਂਚ ਬੇਮਾਇਨਾ ਹੋ ਜਾਂਦੀ ਹੈ   ਉਹਨਾਂ ਕਿਹਾ ਕਿ ਸੀ ਬੀ ਆਈ ਜਾਂਚ ਤੇ ਇਸਦੇ ਨਾਲ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੈਸਾ ਕਿਸਦੇ ਕਿਸਦੇ ਹੱਥ ਵਿਚ ਗਿਆ, ਇਸਦੀ ਜਾਂਚ ਹੀ ਕੇਸ ਦੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਉਨਾਂ ਕਿਹਾ ਕਿ ਦਲਿਤਾ ਦੇ ਹਿੱਤਾ ਤੇ ਪਾਇਆ ਡਾਕਾ ਕਾਂਗਰਸ ਸਰਕਾਰ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗੀ ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ, ਸੁਖਦੇਵ ਸਿੰਘ ਕਾਦੁਪੂਰ,ਬਿਕਰਮ ਸਿੰਘ ਉੱਚਾ, ,ਸੁਖਵਿੰਦਰ ਸਿੰਘ ਰਾਜਪਾਲ, ਇੰਦਰਜੀਤ ਸਿੰਘ ਕੰਗ,ਰਾਜਵਿੰਦਰ ਸਿੰਘ ਲੱਕੀ, ਹੰਨੀ ਟੌਂਸਾ,ਰਮਨਦੀਪ ਸਿੰਘ ਥਿਆੜਾ, ਸੁਖਬੀਰ ਸਿੰਘ ਸਾਧਪੁਰ, ਬਲਜਿੰਦਰ ਸਿੰਘ , ਬਲਵੀਰ ਸਿੰਘ ,ਗੁਰਵਿੰਦਰ ਸਿੰਘ ਬਲੀਨਾ,ਰਮਨ ਬੰਗਾ,ਜਸਵਿੰਦਰ ਸਿੰਘ  ਬੰਗਾ ਆਦਿ ਮੌਜੂਦ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन