'ਸਮਾਰਟ ਵਿਲੇਜ਼' ਯੋਜਨਾ ਤਹਿਤ ਇਕ ਸਾਲ ਅੰਦਰ ਬਦਲੇਗੀ ਪਿੰਡਾਂ ਦੀ ਨੁਹਾਰ- ਧਾਲੀਵਾਲ ਪਿੰਡ ਹਰਬੰਸਪੁਰ ਵਿਖੇ 18 ਲੱਖ ਰੁਪੈ ਦੀ ਲਾਗਤ ਨਾਲ ਜ਼ਮੀਨਦੋਜ ਪਾਇਪਾਂ ਪਾ ਕੇ ਹੋਵੇਗੀ ਪਾਣੀ ਦੀ ਨਿਕਾਸੀ



ਫਗਵਾੜਾ 11 ਨਵੰਬਰ (ਧਰੁਵ ਕਲੂਚਾ) ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਅਗਲੇ ਇਕ ਸਾਲ ਅੰਦਰ  ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਜਿਸ ਤਹਿਤ ਪਿੰਡਾਂ ਅੰਦਰ ਪੀਣ ਵਾਲੇ ਪਾਣੀ, ਸੀਵਰੇਜ਼, ਸਟਰੀਟ ਲਾਇਟਾਂ ਤੇ ਕੰਕਰੀਟ ਦੀਆਂ ਗਲੀਆਂ ਬਣਾਉਣ ਲਈ 'ਸਮਾਰਟ ਵਿਲੇਜ਼' ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।
ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਅਗਲੇ ਇਕ ਸਾਲ ਦੇ ਅੰਦਰ-ਅੰਦਰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਹਰ ਬਲਾਕ ਅੰਦਰ 5-5 ਖੇਡ ਸਟੇਡੀਅਮ ਵਿਕਸਤ ਕਰਨ ਦੀ ਪ੍ਰਕ੍ਰਿਆ ਵੀ ਸ਼ੁਰੂ ਹੋ ਗਈ ਹੈ।ਵਿਧਾਇਕ ਸ. ਧਾਲੀਵਾਲ ਅੱਜ ਪਿੰਡ ਹਰਬੰਸਪੁਰ ਵਿਖੇ  ਲੋਕਾਂ ਵਲੋਂ ਪਾਣੀ ਦੀ ਨਿਕਾਸੀ ਦੀ ਮੰਗ ਨੂੰ ਪੂਰਾ ਕਰਨ ਲਈ ਜ਼ਮੀਨਦੋਜ਼ ਪਾਇਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਲਈ ਪਹੁੰਚੇ ਸਨ।
ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਬੁਨਿਅਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪਿੰਡ ਵਿਖੇ 18 ਲੱਖ ਰੁਪੈ ਦੀ ਲਾਗਤ ਨਾਲ ਜ਼ਮੀਨਦੋਜ਼ ਪਾਇਪਾਂ ਪਾ ਕੇ ਪਾਣੀ ਦੀ ਨਿਕਾਸੀ ਕੀਤੀ ਜਾਵੇਗੀ।
ਇਸ ਮੌਕੇ ਬੀ.ਡੀ.ਪੀ.ਓ. ਸੁਖਦੇਵ ਸਿੰਘ, ਗੁਰਦਿਆਲ ਸਿੰਘ ਭੁੱਲਾਰਾਈ ਚੇਅਰਮੈਨ, ਮੀਨਾ ਰਾਣੀ ਜਿਲਾ ਪ੍ਰੀਸ਼ਦ ਮੈਂਬਰ, ਦਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਸ਼ਿਵ ਕੁਮਾਰ ਜੇ ਈ, ਬੂਟਾ ਸਿੰਘ, ਮਹਿੰਦਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਹਰਨੇਕ ਸਿੰਘ, ਬਲਬੀਰ ਸਿੰਘ, ਪਰਮਜੀਤ ਸਿੰਘ, ਅਜੈਬ ਸਿੰਘ ਤੇ ਨਿਰਮਲ ਸਿੰਘ ਹਾਜ਼ਰ ਸਨ।      

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन