ਦਿੱਲੀ ਵਿੱਚ ਕਿਸਾਨਾਂ ਦਾ ਦਾਖਲਾ, ਅੱਤਿਆਚਾਰੀ ਮੋਦੀ ਸਰਕਾਰ ਦੇ ਪਤਨ ਦੀ ਸ਼ੁਰੂਆਤ - ਮਾਨ * ਮੋਦੀ ਸਰਕਾਰ ਦੇ ਤਾਬੂਤ 'ਚ ਆਖਰੀ ਕਿੱਲ ਬਣੇਗਾ ਕਿਸਾਨ ਅੰਦੋਲਨ


ਫਗਵਾੜਾ 28 ਨਵੰਬਰ (ਧਰੁਵ ਕਲੂਚਾ) ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਕਿਹਾ ਕਿ ਕਿਸਾਨ ਅੰਦੋਲਨ ਮੋਦੀ ਸਰਕਾਰ ਦੇ ਤਾਬੂਤ ਵਿਚ ਆਖਰੀ ਕਿੱਲ ਬਣੇਗਾ। ਉਹਨਾਂ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਦਾ ਦਾਖਲਾ ਤਾਨਾਸ਼ਾਹੀ ਮੋਦੀ ਸਰਕਾਰ ਦੇ ਪਤਨ ਦੀ ਸ਼ੁਰੂਆਤ ਦਾ ਸੰਕੇਤ ਹੈ। ਉਨ•ਾਂ ਕਿਹਾ ਕਿ ਕਿਸਾਨ ਮੋਦੀ ਐਂਡ ਕੰਪਨੀ ਦੇ ਹੰਕਾਰ ਨੂੰ ਕੁਚਲਦੇ ਹੋਏ ਦਿੱਲੀ ਵਿੱਚ ਦਾਖਲ ਹੋ ਗਏ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਲੋਕ ਵਿਰੋਧੀ ਸਰਕਾਰ ਨੂੰ ਜਨਤਾ ਬੇਦਖਲ ਕਰ ਦੇਵੇਗੀ। ਸ੍ਰੀ ਮਾਨ ਨੇ ਕਿਹਾ ਕਿ ਮੋਦੀ ਅਤੇ ਹਰਿਆਣਾ ਸਰਕਾਰ ਵੱਲੋਂ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਸੰਵਿਧਾਨ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਰਾਹ ਵਿਚ ਅੜਿੱਕੇ ਪੈਦਾ ਕਰਕੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਨੇ ਬੇਸ਼ਰਮੀ ਨਾਲ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦਾ ਘਾਣ ਕੀਤਾ ਹੈ। ਉਨ•ਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ਼ੇਖੀ ਮਾਰ ਰਹੇ ਸਨ ਕਿ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦੇ ਹਨ ਪਰ ਭਾਜਪਾ ਸਰਕਾਰ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਨਵੀਂ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਉਨ•ਾਂ ਦੀ ਗੱਲ ਸੁਣਨ ਦੀ ਬਜਾਏ ਮੋਦੀ ਸਰਕਾਰ ਨੇ ਉਨ•ਾਂ ਦੇ ਵਿਰੋਧ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸਾਬਕਾ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਜਦੋਂ ਸਾਰੇ ਦੇਸ਼ ਨੇ ਸੰਵਿਧਾਨ ਦਿਵਸ ਮਨਾਇਆ ਤਾਂ ਭਾਜਪਾ ਸਰਕਾਰ ਨੇ ਲੋਕਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝੇ ਕਰਦਿਆਂ ਸੰਵਿਧਾਨ ਦੀ ਬੁਨਿਆਦੀ ਭਾਵਨਾ ਦਾ ਕਤਲ ਕਰ ਦਿੱਤਾ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਦੇਸ਼ ਦੇ ਸੰਘੀ ਢਾਂਚੇ ਦੀ ਸੂਚੀ ਦੀ ਉਲੰਘਣਾ ਕਰਕੇ ਤਿੰਨ ਕਾਲੇ ਕਾਨੂੰਨ ਬਣਾਏ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣਾ ਚਾਹੁੰਦੀ ਹੈ। ਸ੍ਰੀ ਮਾਨ ਨੇ ਕਿਸਾਨਾਂ ਨੂੰ ਵਿਸ਼ਵਾਸ byਦੁਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ ਕਾਂਗਰਸ ਪਾਰਟੀ ਉਨ੍ਹਾ ਦੇ ਨਾਲ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਉਨ੍ਹਾ ਦੇ ਅਧਿਕਾਰਾਂ ਦੀ ਰਾਖੀ ਲਈ ਯਤਨ ਕਰ ਰਹੀ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन