ਹੰਕਾਰ ਛੱਡ ਕੇ ਕਿਸਾਨਾ ਦੀ ਮੰਗ ਨੂੰ ਪੂਰਾ ਕਰੇ ਮੋਦੀ ਸਰਕਾਰ - ਦਲਜੀਤ ਰਾਜੂ ਦਰਵੇਸ਼ ਪਿੰਡ


ਫਗਵਾੜਾ 4 ਦਸੰਬਰ (ਧਰੁਵ ਕਲੂਚਾ) ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਗਾਹ ਕੀਤਾ ਹੈ ਕਿ ਸੱਤਾ ਦੇ ਹੰਕਾਰ ਨੂੰ ਛੱਡ ਕੇ ਕਿਸਾਨਾ ਦੀ ਮੰਗ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਪਿਛਲੇ ਅੱਠ ਦਿਨ ਤੋਂ ਸਿੰਘੂ ਬਾਰਡਰ ਤੇ ਬੈਠੇ ਪੰਜਾਬ ਦੇ ਲੱਖਾਂ ਕਿਸਾਨ ਭੜਕ ਸਕਦੇ ਹਨ ਅਤੇ ਉਸ ਸਥਿਤੀ ਨੂੰ ਸੰਭਾਲਣਾ ਮੋਦੀ ਸਰਕਾਰ ਲਈ ਸੰਭਵ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਕਿਸੇ ਵੀ ਲਿਹਾਜ ਨਾਲ ਕਿਸਾਨਾ ਦੇ ਹਿਤ ਵਿਚ ਨਹੀਂ ਹਨ। ਇਹ ਕਾਨੂੰਨ ਕਿਸਾਨਾ ਨੂੰ ਕਾਰਪੋਰੇਟ ਕੰਪਨੀਆਂ ਦੇ ਅੱਗੇ ਸਮਰਪਣ ਕਰਨ ਲਈ ਮਜਬੂਰ ਕਰ ਦੇਣਗੇ। ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਇਹਨਾਂ ਕਾਨੂੰਨਾਂ ਸਬੰਧੀ ਡਰਾਫਟ ਤਿਆਰ ਕਰਦੇ ਸਮੇਂ ਕਿਸਾਨ ਜੱਥੇਬੰਦੀਆਂ ਨੂੰ ਭਰੋਸੇ ਵਿਚ ਲਿਆ ਜਾਂਦਾ। ਹੁਣ ਜਿਸ ਤਰ•ਾਂ ਕਿਸਾਨ ਅੰਦੋਲਨ ਨੂੰ ਗੱਲਬਾਤ ਦੇ ਨਾਮ ਤੇ ਲੰਬਾ ਖਿੱਚਿਆ ਜਾ ਰਿਹਾ ਹੈ ਉਸ ਨਾਲ ਮੋਦੀ ਸਰਕਾਰ ਨੂੰ ਕੁਝ ਵੀ ਹਾਸਲ ਨਹੀਂ ਹੋਵੇਗਾ। ਕਿਸਾਨਾ ਦੀ ਇੱਕ ਹੀ ਮੰਗ ਹੈ ਕਿ ਉਕਤ ਕਾਨੂੰਨ ਰੱਦ ਕੀਤੇ ਜਾਣ ਅਤੇ ਕਿਸਾਨਾ ਦੀ ਇਸ ਮੰਗ ਨੂੰ ਸਵੀਕਾਰ ਕਰਨਾ ਹੀ ਕਿਸਾਨਾ ਦੇ ਨਾਲ ਮੋਦੀ ਸਰਕਾਰ ਦੇ ਹਿਤ ਵਿਚ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन