ਫਗਵਾੜਾ ਵਿਚ ਸ਼ੁਰੂ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਅਤੇ ਤੇਜ਼ੀ ਲਿਆਉਣ ਲਈ ਵਿਧਾਇਕ ਧਾਲੀਵਾਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ -ਵਿਕਾਸ ਕੰਮਾਂ ਨੂੰ ਗੰਭੀਰਤਾ ਨਾਲ ਲੈਣ ਅਧਿਕਾਰੀ, ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ-ਧਾਲੀਵਾਲ


ਫਗਵਾੜਾ 29 ਦਸੰਬਰ (ਧਰੁਵ ਕਲੂਚਾ) ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾਇਰਡ ਆਈਏ ਐੱਸ) ਨੇ ਅੱਜ ਸਥਾਨਿਕ ਰੈਸਟ ਹਾਊਸ ਵਿਚ ਨਗਰ ਨਿਗਮ ਕਮਿਸ਼ਨਰ ਕਮ ਏਡੀਸੀ ਰਾਜੀਵ ਵਰਮਾ ਨਾਲ ਮਿਲ ਕੇ ਨਿਗਮ ਅਧਿਕਾਰੀਆਂ, ਲੋਕ ਨਿਰਮਾਣ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਮੀਟਿੰਗ ਕਰ ਹਲਕੇ ਵਿਚ ਚੱਲ ਰਹੇ ਕੰਮਾਂ ਦੀ ਰਫ਼ਤਾਰ ਦਾ ਜਾਇਜ਼ਾ ਲੈਂਦੇ ਸਾਰੇ ਕੰਮਾਂ ਨੂੰ ਮਿਥੇ ਸਮੇਂ ਵਿਚ ਪੂਰਾ ਕਰਨ ਲਈ ਕਿਹਾ। ਧਾਲੀਵਾਲ ਨੇ ਕਿਹਾ ਕਿ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਦੀ ਤਰਫੋਂ ਕਰੋੜਾ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ। ਜਿਸ ਨਾਲ ਸ਼ਹਿਰ ਵਿਚ ਵਿਕਾਸ ਦੇ ਕੰਮ ਵੱਡੇ ਪੱਧਰ ਤੇ ਸ਼ੁਰੂ ਹੋ ਰਹੇ ਹਨ ਅਤੇ ਕਈ ਇਲਾਕਿਆਂ ਵਿਚ ਕੰਮ ਸ਼ੁਰੂ ਹੋਣ ਵਾਲੇ ਹਨ। ਉਨਾਂ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਵਿਕਾਸ ਕੰਮਾਂ ਨੂੰ ਗੰਭੀਰਤਾ ਨਾਲ ਲੈਣ,ਬਿਨਾਂ ਵੱਜਾਂ ਕੰਮ ਦਾ ਲਟਕਣਾ ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਹੋਵੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਅਧਿਕਾਰੀਆਂ ਤੋਂੋ ਵਿਧਾਇਕ ਧਾਲੀਵਾਲ ਨੇ ਚੱਲ ਰਹੇ ਕੰਮਾਂ ਦੀ ਪ੍ਰੋਗਰੈਸ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਕਿਹਾ ਕਿ ਕਿਸੇ ਕੰਮ ਵਿਚ ਕਿਸੇ ਤਰਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਨਿਰਮਾਣ ਕੰਮਾਂ ਵਿਚ ਮੈਟੀਰੀਅਲ ਦੀ ਕਵਾਲਿਟੀ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕੰਮਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਕਵਾਲਿਟੀ ਅਤੇ ਰਫ਼ਤਾਰ ਸੰਬੰਧੀ ਉਨਾਂ ਨੂੰ ਰਿਪੋਰਟ ਕੀਤੀ ਜਾਵੇ
। ਉਨਾਂ ਅਧਿਕਾਰੀਆਂ ਅਤੇ ਠੇਕੇਦਾਰਾ ਨੂੰ  ਕਿਹਾ ਕਿ ਹਲਕੇ ਵਿਚ ਚੱਲ ਰਹੇ ਕੰਮਾਂ ਵਿਚ ਕਿਸੇ ਕਿਸਮ ਦੀ ਦੇਰੀ ਜਾਂ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਨਿਰਮਾਣ ਕੰਮਾਂ ਵਿਚ ਮੈਟੀਰੀਅਲ ਦੀ ਕਵਾਲਿਟੀ ਦਾ ਪੂਰਾ ਧਿਆਨ ਰੱਖਿਆ ਜਾਵੇ, ਇਸ ਵਿਚ ਕਿਸੇ ਕਿਸਮ ਦੀ ਕੋਤਾਹੀ ਨਹੀਂ ਹੋਣੀ ਚਾਹੀਦਾ। ਉਨਾਂ ਕਿਹਾ ਕਿ ਸ਼ਹਿਰ ਵਾਸੀ ਕੰਮਾਂ ਵਿਚ ਦੇਰੀ ਸੰਬੰਧੀ ਅਤੇ ਮੈਟੀਰੀਅਲ ਦੀ  ਘਟਿਆ ਕਵਾਲਿਟੀ ਵਾਰੇ ਉਨਾਂ ਦੇ ਧਿਆਨ ਵਿਚ ਲਿਆ ਸਕਦੇ ਹਨ,ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰੇਦੰਰ ਸਿੰਘ ਤਮਾਮ ਦਿੱਕਤਾਂ ਦੇ ਬਾਵਜੂਦ ਵੀ ਸ਼ਹਿਰ ਨੂੰ ਇੱਕ ਆਦਰਸ਼ ਹਲਕਾ ਬਣਾਉਣ ਵਿਚ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਹਰ ਕੀਮਤ ਤੇ ਲੋਕਾਂ ਦੀਆ ਆਸਾ ਉਮੀਦਾਂ ਤੇ ਖਰਾਂ ਉੱਤਰਨਾ ਉਨਾਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਐਸ ਈ ਰਣਜੀਤ ਸਿੰਘ,ਐਕਸੀਅਨ ਸਤੀਸ਼ ਕੁਮਾਰ ਸੈਣੀ,ਜੇ ਈ ਉਦੇ ਖੁਰਾਨਾ,ਜੇਈ ਨਵਦੀਪ ਸਿੰਘ ਬੇਦੀ, ਕੰਵਰ ਪਾਲ ਸਿੰਘ ਗਿੱਲ ਅਤੇ ਠੇਕੇਦਾਰ,ਉਨਾਂ ਦੇ ਨੁਮਾਇੰਦੇ ਸ਼ਾਮਲ ਸਨ। 

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन