ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਦੀ ਕੁਰਬਾਨੀ ਨੂੰ ਕੋਈ ਭੁੱਲ ਨਹੀਂ ਸਕਦਾ-ਬਲਵਿੰਦਰ ਸਿੰਘ ਧਾਲੀਵਾਲ -ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵੱਲੋਂ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਕੱਢਿਆ ਗਿਆ ਨਗਰ ਕੀਰਤਨ


ਫਗਵਾੜਾ 17 ਦਸੰਬਰ (ਧਰੁਵ ਕਲੂਚਾ) ਹਿੰਦ ਦੀ ਚਾਦਰ ਅਤੇ ਅਦੁੱਤੀ ਕੁਰਬਾਨੀ ਦੇ ਪੁੰਜ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਿਵਸ ਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ  ਵੱਲੋਂ ਸ਼੍ਰੱੀ ਗੁਰੂ ਗਰੰਥ ਸਾਹਿਬ ਦੀ ਸਰਪ੍ਰਸਤੀ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦਵਾਰਾ ਛੇਵੀਂ ਪਾਤਸ਼ਾਹੀ ਤੋਂ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਮੁੱਖ ਬਾਜਰਾ ਚੋਂ ਹੁੰਦਾ ਹੋਇਆ ਗੁਰਦਵਾਰਾ ਸਾਹਿਬ ਜਾ ਕੇ ਸਮਾਪਤ ਹੋਇਆ। ਇਸ ਮੌਕੇ ਵਿਸ਼ੇਸ਼ ਤੋਰ ਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾਇਰਡ ਆਈਏਐਸ) ਨੇ ਸ਼ਿਰਕਤ ਕੀਤੀ ਅਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਦੇ ਨਾਂ ਨਾਲ ਜਾਏ ਜਾਂਦੇ ਕੁਰਬਾਨੀ ਦੇ ਪੁੰਜ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਧਰਮ ਲਈ ਦਿੱਤੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਕੁਰਬਾਨੀ ਅੱਜ ਵੀ ਸਾਰੇ ਧਰਮਾਂ ਦੀ ਰਾਖੀ ਲਈ ਬਚਨਬੱਧ ਲੋਕਾਂ ਲਈ ਮਿਸਾਲ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਖ਼ਾਲਸਾ,ਤਜਿੰਦਰ ਬਾਵਾ,ਮੋਹਨ ਸਿੰਘ ਸਾਈ,ਸ.ਗੁਰਮੀਤ ਸਿੰਘ ਰਾਵਲਪਿੰਡੀ, ਦਲਜੀਤ ਸਿੰਘ ਹੈੱਡ ਗਰੰਥੀ,ਸੁਰਿੰਦਰ ਸਿੰਘ ਛਾਬੜਾ,ਗੁਰਮੀਤ ਸਿੰਘ ਨੇ ਵਿਧਾਇਕ ਧਾਲੀਵਾਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਵਨ ਸਿੰਘ ਕੁਲਾਰ,ਪਰਮਜੀਤ ਸਿੰਘ ਡੀਐਸਪੀ,ਫਗਵਾੜਾ,ਨਵਦੀਪ ਸਿੰਘ ਸਿਟੀ ਥਾਣਾ ਇੰਚਾਰਜ,ਵਿਨੋਦ ਵਰਮਾਨੀ, ਗੁਰਜੀਤ ਪਾਲ ਵਾਲੀਆ, ਬਲਜੀਤ ਕੌਰ ਵਾਲੀਆ, ਪਰਮਜੀਤ ਕੌਰ ਵਾਲੀਆ ਆਦਿ ਮੌਜੂਦ ਸਨ। ਗੁਰਦਵਾਰਾ ਸਾਹਿਬ ਵਿਚ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन