ਜਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ


ਕਪੂਰਥਲਾ 18 ਜਨਵਰੀ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।  
ਜਿਲਾ ਮੈਜਿਸਟਰੇਟ ਕਪੂਰਥਲਾ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ  ਕਪੂਰਥਲਾ ਜਿਲ੍ਹੇ ਦੀ  ਹਦੂਦ ਅੰਦਰ ਪੈਂਦੇ ਸਰਕਾਰੀ / ਅਰਧ ਸਰਕਾਰੀ ਬੈਂਕ / ਪ੍ਰਾਈਵੇਟ ਬੈਂਕ ਏ.ਟੀ.ਐਮਜ , ਮਨੀਚੇਂਜਰ ਅਤੇ ਫਾਈਨਾਂਸਰ ਅਤੇ ਪੈਟਰੋਲ ਪੰਪਾਂ ਦੇ ਮਾਲਕ ਆਪਣੇ ਆਪਣੇ ਅਦਾਰੇ ਵਿਚ 24 ਘੰਟੇ ਸੁਰੱਖਿਆ ਗਾਰਡ ਅਤੇ ਸੀ ਸੀ.ਟੀ. ਵੀ ਕੈਮਰੇ  ਲਗਾਏ ਜਾਣ ਨੂੰ ਯਕੀਨੀ ਬਣਾਉਣਗੇ । ਇਹਨਾਂ ਕੈਮਰਿਆਂ ਅੰਦਰ ਘੱਟੋ ਘੱਟ ਇਕ ਮਹੀਨੇ ਦੀ ਰਿਕਾਰਡਿੰਗ ਰੱਖਣ ਦੀ ਸਮਰੱਥਾ ਹੋਣੀ ਚਾਹੀਦੀ ਹੈ । ਇਹ ਹੁਕਮ ਮਿਤੀ 16/01/2021 ਤੋਂ 16/03/2021 ਤੱਕ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਕਪੂਰਥਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਕਿਸੇ ਕੋਈ ਵੀ ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ ਮੱਝਾਂ ਨੂੰ ਜਿਲ੍ਹਾ ਕਪੂਰਥਲਾ ਦੇ ਸ਼ਹਿਰਾਂ , ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾੳਣ ’ਤੇ ਪੂਰਨ ਪਾਬੰਦੀ ਹੋਵੇਗੀ ।
ਇਹ ਹੁਕਮ ਮਿਤੀ 19-01-2021 ਤੋਂ 19-03-2021 ਤੱਕ ਲਾਗੂ ਰਹਿਣਗੇ । ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਚਰਵਾਹੇ ਭਾਰੀ ਮਾਤਰਾ ਵਿਚ ਗਾਵਾਂ, ਮੱਝਾਂ ਆਦਿ ਲੈ ਕਪੂਰਥਲਾ ਦੇ ਸ਼ਹਿਰਾਂ , ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਇਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ । ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜਿਲ੍ਹੇ ਦੇ ਹਰੇਕ ਪਿੰਡ ਵਿੱਚ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਗਏ ਹਨ, ਜੋ ਕਿ ਖਰਾਬ ਹੁੰਦੇ ਹਨ, ਜਿਸ ਕਰਕੇ ਇਹ ਹੁਕਮ ਜਾਰੀ ਕੀਤੇ ਗਏ ਹਨ। 
ਜਿਲ੍ਹਾ ਮੈਜਿਸਟ੍ਰੇਟ ਵਲੋਂ ਇਕ ਹੋਰ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਲ੍ਹੇ ਵਿੱਚ ਆਮ ਪਬਲਿਕ ਆਪਣਾ ਕੋਈ ਵੀ ਲਾਈਸੈਂਸੀ ਹਥਿਆਰ ਜਾਂ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚਲਦੀ ਹੈ ਤਾਂ ਉਸ ਨਾਲ ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਅਮਨ - ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ । ਇਸ ਲਈ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਲਾਈਸੰਸੀ ਅਸਲਾ , ਹਥਿਆਰ ਜਾਂ ਕਿਸੇ ਵੀ ਤਰ੍ਹਾਂ ਦੇ ਧਾਰ / ਨੁਕੀਲੇ ਹਥਿਆਰ ਜਿਵੇਂ ਟਕੂਏ , ਕੁਹਾੜੀ , ਬਰਛੇ , ਭਾਲੇ , ਬੇਸ ਬਾਲ ਦੇ ਬੇਟ , ਡਾਂਗ , ਸੋਟੇ ਆਦਿ ਜਾਂ ਸ਼ਸ਼ਤਰ / ਵਿਸਫੋਟਕ ਜਲਨਸ਼ੀਲ ਵਸਤਾਂ ਲੈ ਕੇ ਚੱਲਣ ਅਤੇ ਉਨ੍ਹਾਂ ਦੇ ਪ੍ਰਦਰਸ਼ਨ ’ਤੇ ਮਿਤੀ 17 ਜਨਵਰੀ ਤੋਂ 17 ਮਾਰਚ 2021 ਤੱਕ ਲਾਗੂ ਰਹਿਣਗੇ।  
ਇਹ ਹੁਕਮ ਪੁਲਿਸ , ਹੋਮਗਾਰਡਜ , ਸੀ.ਆਰ.ਪੀ.ਐਫ ., ਸੁਰੱਖਿਆ ਬਲ ਜਾਂ ਸਰਕਾਰੀ ਡਿਊਟੀ ਕਰ ਰਹੇ ਹੋਰ ਸੁਰੱਖਿਆ ਕਰਮੀਆਂ ਜਿੰਨ੍ਹਾਂ ਪਾਸ ਸਰਕਾਰੀ ਹਥਿਆਰ ਹਨ , ਉੱਪਰ ਲਾਗੂ ਨਹੀਂ ਹੋਵੋਗਾ ।  ਜਿਨ੍ਹਾਂ ਵਿਅਕਤੀਆਂ ਨੇ ਆਪਣਾ ਅਸਲਾ ਲਾਈਸੈਂਸ ਨਵੀਨ ਜਾਂ ਹਥਿਆਰ ਦੀ ਐਂਟਰੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫਤਰ ਆਉਣਾ ਹੈ , ਉਨ੍ਹਾਂ ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ ਬਸ਼ਰਤੇ ਕਿ ਉਨ੍ਹਾਂ  ਨੂੰ ਇਹ ਛੋਟ ਕੇਵਲ ਉੁਨ੍ਹਾਂ ਦੇ ਘਰ ਤੋਂ ਡਿਪਟੀ ਕਮਿਸਨਰ ਦਫਤਰ ਵਿਚਕਾਰ ਹੀ ਹੋਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन